AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ ‘ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਸ਼ਾਮ ਕਰੀਬ 5:15 ਵਜੇ ਵਾਪਰੀ ਘਟਨਾ

Chandigarh BJP Office outside Blast: ਚੰਡੀਗੜ੍ਹ 'ਚ ਸੈਕਟਰ 37 ਦੇ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕੇ ਦੀ ਖ਼ਬਰ ਸਾਹਮਣੇ ਆਈ ਹੈ।ਧਮਾਕੇ ਤੋਂ ਬਾਅਦ ਚੰਡੀਗੜ੍ਹ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ, ਬੀਜੇਪੀ ਦਫ਼ਤਰ ਬਾਹਰ ਖੜ੍ਹੀ ਐਕਟਿਵਾਂ ਵਿੱਚ ਧਮਾਕਾ ਹੋਇਆ ਹੈ। ਦਿਨ-ਦਿਹਾੜੇ ਇਸ ਘਟਨਾ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਅਤੇ ਚੰਡੀਗੜ੍ਹ ਪੁਲਿਸ 'ਤੇ ਸਵਾਲ ਖੜ੍ਹੇ ਹੋ ਰਹੇ ਹਨ।

ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਸ਼ਾਮ ਕਰੀਬ 5:15 ਵਜੇ ਵਾਪਰੀ ਘਟਨਾ
ਚੰਡੀਗੜ੍ਹ BJP ਦਫ਼ਤਰ ਬਲਾਸਟ ਮਾਮਲੇ ‘ਚ ਅੰਮ੍ਰਿਤਸਰ ਤੋਂ 2 ਮੁਲਜ਼ਮ ਕਾਬੂ
amanpreet-kaur
| Updated On: 01 Apr 2026 18:52 PM IST

ਚੰਡੀਗੜ੍ਹ ‘ਚ ਸੈਕਟਰ 37 ਦੇ ਪੰਜਾਬ ਬੀਜੇਪੀ ਦਫਤਰ ਬਾਹਰ ਦੇਸੀ ਬੰਬ ਨਾਲ ਧਮਾਕੇ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਸ਼ਾਮ ਕਰੀਬ 5:15 ਵਜੇ ਵਾਪਰੀ ਹੈ। ਬੀਜੇਪੀ ਦਫ਼ਤਰ ਬਾਹਰ ਖੜ੍ਹੀ ਐਕਟਿਵਾ ਵਿੱਚ ਧਮਾਕਾ ਹੋਇਆ ਹੈ। ਇਸ ਦੌਰਾਨ ਦਫ਼ਤਰ ਬਾਹਰ ਖੜ੍ਹੋ ਵਾਹਨਾਂ ਨੂੰ ਨੁੁਕਸਾਨ ਪਹੁੰਚਿਆ ਹੈ।

ਇਸ ਦੌਰਾਨ ਪੰਜਾਬ ਬੀਜੇਪੀ ਦੇ ਆਗੂ ਵਨੀਤ ਜੋਸ਼ੀ ਨੇ ਦੱਸਿਆ ਕਿ ਇਹ ਚਿੰਤਾ ਦਾ ਵਿਸ਼ਾ ਹੈ, ਕਿ ਬੀਜੇਪੀ ਦਫ਼ਤਰ ਦੇ ਬਾਹਰ ਇਸ ਤਰ੍ਹਾਂ ਦਾ ਧਮਾਕਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਹੈੱਡਕਾਉਟਰ ਦੇ ਬਾਹਰ ਇਸ ਤਰ੍ਹਾਂ ਜੋਰਦਾਰ ਧਮਾਕੇ ਦੀ ਆਵਾਜ ਆਵੇ, ਜੋ ਸਾਨੂੰ ਬਲਾਸਟ ਵੱਰਗਾ ਲਗਦਾ ਹੈ। ਉਨ੍ਹਾਂ ਨੇ ਕਿਹਾ ਕਿ ਦੀਵਾਰਾਂ ‘ਤੇ ਬਲਾਸਟ ਦੇ ਛਰਿਆ ਦੇ ਨਿਸ਼ਾਨ ਹਨ। ਇਸ ਬਲਾਸਟ ਕਾਰਨ ਉਥੇ ਖੜੇ ਵਾਹਨਾ ਅਤੇ ਨਿਕਲ ਰਹੇ ਰਹਿਆਂ ਗੱਡੀਆਂ ਨੂੰ ਨੁਕਸਾਨ ਹੋਇਆ ਹੈ।

ਵਨੀਤ ਜੋਸ਼ੀ ਨੇ ਕਿਹਾ ਕਿ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਉਨ੍ਹਾਂ ਨੇ ਕਿਹਾ ਧਮਕੇ ਦੀ ਆਵਾਜ਼ ਥੋੜ੍ਹੀ ਘੱਟ ਸੀ, Low Intesity ਵਾਲਾ ਇਹ ਧਮਾਕਾ ਸੀ। ਜੋਸ਼ੀ ਨੇ ਦੱਸਿਆ ਕਿ ਇਸ ਧਮਾਕੇ ਵਿੱਚ ਮਾਲੀ ਨੁਕਸਾਨ ਹੋਇਆ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਮੌਕੇ ‘ਤੇ ਪਹੁੰਚੀ ਚੰਡੀਗੜ੍ਹ ਪੁਲਿਸ

ਧਮਾਕੇ ਤੋਂ ਬਾਅਦ ਚੰਡੀਗੜ੍ਹ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ, ਬੀਜੇਪੀ ਦਫ਼ਤਰ ਬਾਹਰ ਖੜ੍ਹੀ ਐਕਟਿਵਾਂ ਵਿੱਚ ਧਮਾਕਾ ਹੋਇਆ ਹੈ। ਦਿਨ-ਦਿਹਾੜੇ ਇਸ ਘਟਨਾ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਅਤੇ ਚੰਡੀਗੜ੍ਹ ਪੁਲਿਸ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਹਲਾਂਕਿ ਇਸ ਧਮਾਕੇ ਨੂੰ ਲੈ ਕੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਿਸ ਥਾਂ ‘ਤੇ ਇਹ ਧਮਾਕਾ ਹੋਇਆ ਹੈ ਉਥੇ ਗੱਡੀਆਂ ਪਾਰਕਿੰਗ ਲਈ ਖੜ੍ਹੀਆਂ ਰਹਿੰਦਿਆਂ ਹਨ।

CFSL ‘ਤੇ ਬੰਬ ਸਕੁਐਡ ਦੀ ਟੀਮ ਮੌਕੇ ‘ਤੇ ਪਹੁੰਚੀ

ਬਲਾਸਟ ਤੋਂ ਬਾਅਦ ਬੰਬ ਸਕੁਐਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਫੋਰੈਂਸਿਕ ਦੀਆਂ ਟੀਮ ਵੱਲੋਂ ਵੀ ਜਾਂਚ ਜਾਰੀ ਹੈ। ਬੀਤੇ ਦਿਨਾਂ ਤੋਂ ਜਿਸ ਤਰ੍ਹਾਂ ਦੇ ਨਾਲ ਚੰਡੀਗੜ੍ਹ ਨੂੰ ਦਹਿਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਚਿੰਤਾ ਦਾ ਵਿਸ਼ਾ ਹੈ। ਬੀਤੇ ਦਿਨੀਂ ਚੰਡੀਗੜ੍ਹ ਵਿੱਚ ਸ਼ਰੇਆਮ ਕਤਲ ਕਰ ਦਿੱਤਾ ਜਾਂਦਾ ਹੈ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਗੋਲੀਆਂ ਚਲਾਈਆਂ ਜਾਂਦੀਆਂ ਹਨ। ਇਹ ਘਟਨਾ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈਆਂ ਸਨ।

ਅੱਜ ਪੂਰੇ ਚੰਡੀਗੜ੍ਹ ਵਿੱਚ 50 ਚੌਕੀਆਂ ਹਨ, ਭਾਜਪਾ ਦਫ਼ਤਰ ਦੇ ਬਾਹਰ ਸਖ਼ਤ ਸੁਰੱਖਿਆ ਹੈ, ਇੰਨਾ ਵੱਡਾ ਧਮਾਕਾ ਹੋਣ ਦੇ ਬਾਵਜੂਦ, ਕੀ ਇਹ ਖੁਫੀਆ ਤੰਤਰ ਦੀ ਅਸਫਲਤਾ ਹੈ?

Follow Us
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ...
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ...
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...