AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਭਾਜਪਾ ‘ਚ ਬਗਾਵਤ? ਸੰਗਠਨਾਤਮਕ ਫੇਰਬਦਲ ਤੋਂ ਬਾਅਦ ਸਮੂਹਿਕ ਅਸਤੀਫ਼ੇ, ਦਿੱਲੀ ਬੁਲਾਏ ਗਏ ਢਿੱਲੋਂ

ਪੰਜਾਬ ਭਾਜਪਾ 'ਚ ਸੰਗਠਨਾਤਮਕ ਫੇਰਬਦਲ ਤੋਂ ਬਾਅਦ ਪਾਰਟੀ ਦੇ ਅੰਦਰ ਭਾਰੀ ਨਾਰਾਜ਼ਗੀ ਤੇ ਬਗਾਵਤੀ ਸੁਰ ਉੱਠ ਖੜ੍ਹੇ ਹੋਏ ਹਨ। ਕਈ ਜ਼ਿਲ੍ਹਿਆਂ 'ਚ ਆਗੂਆਂ ਨੇ ਸਮੂਹਿਕ ਅਸਤੀਫ਼ੇ ਦੇ ਦਿੱਤੇ ਹਨ, ਜਿਸ ਤੋਂ ਬਾਅਦ ਦਿੱਲੀ ਹਾਈਕਮਾਨ ਨੂੰ ਦਖ਼ਲ ਦੇਣਾ ਪਿਆ।

ਪੰਜਾਬ ਭਾਜਪਾ 'ਚ ਬਗਾਵਤ? ਸੰਗਠਨਾਤਮਕ ਫੇਰਬਦਲ ਤੋਂ ਬਾਅਦ ਸਮੂਹਿਕ ਅਸਤੀਫ਼ੇ, ਦਿੱਲੀ ਬੁਲਾਏ ਗਏ ਢਿੱਲੋਂ
ਪੰਜਾਬ ਭਾਜਪਾ ‘ਚ ਬਗਾਵਤ? ਸੰਗਠਨਾਤਮਕ ਫੇਰਬਦਲ ਤੋਂ ਬਾਅਦ ਸਮੂਹਿਕ ਅਸਤੀਫ਼ੇ, ਦਿੱਲੀ ਬੁਲਾਏ ਗਏ ਢਿੱਲੋਂ
mohit-malhotra
| Updated On: 13 Aug 2026 09:09 AM IST
Share

ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸੰਗਠਨਾਤਮਕ ਫੇਰਬਦਲ ਤੋਂ ਬਾਅਦ ਬਗਾਵਤੀ ਸੁਰ ਉੱਠੇ ਹਨ। ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਨੂੰ ਲੈ ਕੇ ਪੁਰਾਣੇ ਤੇ ਸੀਨੀਅਰ ਆਗੂਆਂ ‘ਚ ਨਾਰਾਜ਼ਗੀ ਹੈ। ਕਈ ਜ਼ਿਲ੍ਹਿਆਂ ‘ਚ ਅਹੁਦੇਦਾਰਾਂ ਵੱਲੋਂ ਦਿੱਤੇ ਗਏ ਸਮੂਹਿਕ ਅਸਤੀਫ਼ਿਆਂ ਤੇ BJP ਦੇ ਪੁਰਾਣੇ ਸੀਨੀਅਰ ਆਗੂਆਂ ਦੀ ਨਾਰਾਜ਼ਗੀ ਤੋਂ ਬਾਅਦ ਦਿੱਲੀ ਹਾਈਕਮਾਨ ਨੇ ਇਸ ਪੂਰੇ ਮਾਮਲੇ ‘ਚ ਸਿੱਧਾ ਦਖ਼ਲ ਦਿੱਤਾ ਹੈ। ਸੂਬਾ ਭਾਜਾਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਦਿੱਲੀ ਬੁਲਾਇਆ ਗਿਆ। ਉਨ੍ਹਾਂ ਨੂੰ ਸੰਗਠਨ ‘ਚ ਵਧ ਰਹੇ ਅਸੰਤੋਸ਼ ਨੂੰ ਤੁਰੰਤ ਕਾਬੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਕੇਂਦਰੀ ਲੀਡਰਸ਼ਿਪ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਨੂੰ ਪੰਜਾਬ ਕਾਂਗਰਸ ਵਰਗਾ ਵੱਡਾ ਸੰਗਠਨਾਤਮਕ ਸੰਕਟ ਨਹੀਂ ਬਣਨ ਦੇਣਾ ਚਾਹੁੰਦੀ। ਸੂਬਾ ਲੀਡਰਸ਼ਿਪ ਨੂੰ ਨਾਰਾਜ਼ ਆਗੂਆਂ ਨਾਲ ਗੱਲਬਾਤ ਵਧਾਉਣ ਲਈ ਕਿਹਾ ਗਿਆ ਹੈ। ਸਾਰੇ ਧੜਿਆਂ ਨੂੰ ਨਾਲ ਲੈ ਕੇ ਚੱਲਣ ਦੀ ਰਣਨੀਤੀ ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜਿਵੇਂ ਹੀ ਪੰਜਾਬ ‘ਚ ਆਪਣੀ ਨਵੀਂ ਸੰਗਠਨ ਟੀਮ ਦਾ ਐਲਾਨ ਕੀਤਾ, ਉਸ ਤੋਂ ਬਾਅਦ ਹੀ ਪਾਰਟੀ ‘ਚ ਨਾਰਾਜ਼ਗੀ ਦਾ ਦੌਰ ਸ਼ੁਰੂ ਹੋ ਗਿਆ। ਕਈ ਜ਼ਿਲ੍ਹਿਆਂ ‘ਚ ਅਹੁਦੇਦਾਰਾਂ ਦੀ ਪੂਰੀ ਟੀਮ ਨੇ ਹੀ ਅਸਤੀਫ਼ਾ ਦੇ ਦਿੱਤਾ। ਇਨ੍ਹਾਂ ‘ਚ ਕਈ ਅਜਿਹੇ ਪੁਰਾਣੇ ਟਕਸਾਲੀ ਭਾਜਪਾ ਆਗੂ ਵੀ ਸ਼ਾਮਲ ਸਨ, ਜੋ ਦਹਾਕਿਆਂ ਤੋਂ ਭਾਜਪਾ ਨਾਲ ਜੁੜੇ ਹੋਏ ਹਨ।

ਦੂਜੀਆਂ ਪਾਰਟੀਆਂ ਤੋਂ ਆਏ BJP ਆਗੂਆਂ ਨੂੰ ਤਰਜੀਹ

ਭਾਜਪਾ ਨਾਲ ਜੁੜੇ ਪੁਰਾਣੇ ਆਗੂਆਂ ਦਾ ਮੰਨਣਾ ਹੈ ਕਿ ਪਹਿਲਾਂ ਕਾਂਗਰਸ ਤੋਂ ਆਏ ਆਗੂ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਦੀ ਕੁਰਸੀ ਤੇ ਬਿਠਾਇਆ ਗਿਆ ਤੇ ਹੁਣ ਸੰਗਠਨਾਤਮਕ ਨਿਯੁਕਤੀਆਂ ‘ਚ ਵੀ ਕਾਂਗਰਸ ਤੇ ਹੋਰ ਪਾਰਟੀਆਂ ਛੱਡ ਕੇ ਭਾਜਪਾ ‘ਚ ਆ ਰਹੇ ਆਗੂਆਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਪੁਰਾਣੇ ਆਗੂਆਂ ਤੇ ਸੰਗਠਨ ਨਾਲ ਜੁੜੇ ਚਿਹਰਿਆਂ ਨੂੰ ਹੁਣ ਪਾਸੇ ਕੀਤਾ ਜਾ ਰਿਹਾ ਹੈ। ਇਸੇ ਨਾਰਾਜ਼ਗੀ ਕਾਰਨ ਕਈ ਜ਼ਿਲ੍ਹਿਆਂ ‘ਚ ਪਾਰਟੀ ਅਹੁਦੇਦਾਰਾਂ ਨੇ ਸਮੂਹਿਕ ਅਸਤੀਫ਼ੇ ਦੇ ਦਿੱਤੇ ਹਨ। ਭਾਜਪਾ ਹਾਈਕਮਾਨ ਅਸਤੀਫ਼ਾ ਦੇਣ ਵਾਲਿਆਂ ਨੂੰ ਮੁੜ ਸੰਗਠਨ ਨਾਲ ਜੋੜਨਾ ਚਾਹੁੰਦੀ ਹੈ। ਹੁਸ਼ਿਆਰਪੁਰ, ਲੁਧਿਆਣਾ, ਫਰੀਦਕੋਟ, ਖੰਨਾ, ਮੁਕਤਸਰ ਤੇ ਸੰਗਰੂਰ ‘ਚ ਵਿਰੋਧ ਨੂੰ ਸ਼ਾਂਤ ਕਰਨਾ ਪਹਿਲ ਹੈ।

ਤੀਕਸ਼ਣ ਸੂਦ, ਸੁਖਮਿੰਦਰ ਗਰੇਵਾਲ ਤੇ ਮਨਿੰਦਰ ਸਿੰਘ ਵਰਗੇ ਪੁਰਾਣੇ ਚਿਹਰਿਆਂ ਦੇ ਅਸਤੀਫ਼ਿਆਂ ਨਾਲ ਲੀਡਰਸ਼ਿਪ ਤੇ ਦਬਾਅ ਵਧਿਆ ਹੈ। ਹੁਸ਼ਿਆਰਪੁਰ ‘ਚ 111 ਅਹੁਦੇਦਾਰਾਂ ਨੇ ਸਮੂਹਿਕ ਅਸਤੀਫ਼ੇ ਦਿੱਤੇ ਹਨ। BJP ਲੀਡਰਸ਼ਿਪ ਸਾਹਮਣੇ ਪੁਰਾਣੇ ਤੇ ਟਕਸਾਲੀ ਆਗੂਆਂ ਦੀ ਨਾਰਾਜ਼ਗੀ ਸਭ ਤੋਂ ਸੰਵੇਦਨਸ਼ੀਲ ਮੁੱਦਾ ਹੈ। ਇਨ੍ਹਾਂ ਆਗੂਆਂ ਦਾ ਇਲਜ਼ਾਮ ਹੈ ਕਿ ਸੰਗਠਨਾਤਮਕ ਨਿਯੁਕਤੀਆਂ ‘ਚ ਉਨ੍ਹਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਤੇ ਨਵੇਂ ਚਿਹਰਿਆਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਸਥਿਤੀ ਨੂੰ ਸੰਭਾਲਣ ਦੇ ਤਹਿਤ ਹਾਈਕਮਾਨ ਹੁਣ ਸੀਨੀਅਰ ਆਗੂਆਂ ਨੂੰ ਭਰੋਸੇ ‘ਚ ਲੈਣਾ ਚਾਹੁੰਦੀ ਹੈ। ਉਨ੍ਹਾਂ ਨੂੰ ਇਹ ਸੰਦੇਸ਼ ਦਿੱਤਾ ਜਾਵੇਗਾ ਕਿ ਪਾਰਟੀ ‘ਚ ਉਨ੍ਹਾਂ ਦੀ ਭੂਮਿਕਾ ਤੇ ਸਨਮਾਨ ਬਰਕਰਾਰ ਹੈ। ਸੰਗਠਨਾਤਮਕ ਨਿਯੁਕਤੀਆਂ ‘ਚ ਤੇਜ਼ੀ ਨਾਲ ਕੀਤੇ ਗਏ ਬਦਲਾਅ ਵੀ ਅਸੰਤੋਸ਼ ਦਾ ਵੱਡਾ ਕਾਰਨ ਬਣੇ ਹਨ। ਮਹਿਜ਼ ਦੋ ਹਫ਼ਤਿਆਂ ਦੇ ਅੰਦਰ 6 ਜ਼ਿਲ੍ਹਾ ਪ੍ਰਧਾਨਾਂ ਨੂੰ ਬਦਲਣ ਦੇ ਫ਼ੈਸਲੇ ਨੇ ਸਵਾਲ ਖੜ੍ਹੇ ਕੀਤੇ ਹਨ। ਹੁਣ ਸੰਭਾਵਨਾ ਹੈ ਕਿ ਲੀਡਰਸ਼ਿਪ ਅੱਗੇ ਦੀਆਂ ਨਿਯੁਕਤੀਆਂ ‘ਚ ਪੁਰਾਣੇ ਸੀਨੀਅਰ ਆਗੂਆਂ ਨਾਲ ਵਿਆਪਕ ਤੌਰ ਤੇ ਸਲਾਹ-ਮਸ਼ਵਰਾ ਕਰੇਗੀ। ਸੀਨੀਅਰ ਆਗੂਆਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਭਵਿੱਖ ਵਿੱਚ ਅਜਿਹਾ ਵਿਵਾਦ ਨਾ ਹੋਵੇ।

ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਤੋਂ ਬਾਅਦ ਅਸੰਤੋਸ਼

ਕਾਂਗਰਸ ਤੋਂ ਆ ਕੇ ਭਾਜਪਾ ‘ਚ ਸ਼ਾਮਲ ਹੋਏ ਕੇਵਲ ਸਿੰਘ ਢਿੱਲੋਂ ਦੀ ਸੂਬਾ ਪ੍ਰਧਾਨ ਵਜੋਂ ਨਿਯੁਕਤੀ ਤੋਂ ਬਾਅਦ ਹੋਏ ਸੰਗਠਨਾਤਮਕ ਫੇਰਬਦਲ ਤੇ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਤੋਂ ਬਾਅਦ ਪਾਰਟੀ ਦੇ ਅੰਦਰ ਭਾਰੀ ਅਸੰਤੋਸ਼ ਪੈਦਾ ਹੋ ਗਿਆ ਹੈ, ਜਿਸ ਕਾਰਨ ਹੁਣ ਤੱਕ 120 ਤੋਂ ਵੱਧ ਸੀਨੀਅਰ ਆਗੂਆਂ ਤੇ ਅਹੁਦੇਦਾਰਾਂ ਨੇ ਸੰਗਠਨਾਤਮਕ ਅਹੁਦਿਆਂ ਤੋਂ ਸਮੂਹਿਕ ਤੌਰ ਤੇ ਅਸਤੀਫ਼ਾ ਦੇ ਦਿੱਤਾ ਹੈ। ਸਭ ਤੋਂ ਜ਼ਿਆਦਾ ਵਿਰੋਧ ਹੁਸ਼ਿਆਰਪੁਰ ਜ਼ਿਲ੍ਹੇ ‘ਚ ਹੈ।

ਹੁਸ਼ਿਆਰਪੁਰ ‘ਚ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੇ ਵਾਰ-ਵਾਰ ਹੋਏ ਬਦਲਾਅ, ਜਿਵੇਂ ਸਤੀਸ਼ ਬਾਵਾ ਨੂੰ ਹਟਾ ਕੇ ਨਿਤਿਨ ਗੁਪਤਾ (ਨੰਨੂ) ਨੂੰ ਪ੍ਰਧਾਨ ਬਣਾਉਣ ਦੇ ਵਿਰੋਧ ‘ਚ ਪਾਰਟੀ ਦੇ ਸਭ ਤੋਂ ਪੁਰਾਣੇ ਤੇ ਸੀਨੀਅਰ ਚਿਹਰਿਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਹੁਸ਼ਿਆਰਪੁਰ ਤੇ ਪੰਜਾਬ ਭਾਜਪਾ ਦੇ ਸਭ ਤੋਂ ਸੀਨੀਅਰ ਆਗੂਆਂ ਵਿੱਚੋਂ ਇੱਕ, ਪੰਜਾਬ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਨੇ ਇਸ ਬਦਲਾਅ ਦੇ ਵਿਰੋਧ ‘ਚ ਆਪਣੇ ਸਾਰੇ ਸੰਗਠਨਾਤਮਕ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

111 ਸੀਨੀਅਰ ਅਹੁਦੇਦਾਰਾਂ ਦਾ ਅਸਤੀਫ਼ਾ

ਤੀਕਸ਼ਣ ਸੂਦ ਦੇ ਸਮਰਥਨ ‘ਚ ਹੁਸ਼ਿਆਰਪੁਰ ਜ਼ਿਲ੍ਹੇ ਦੇ 111 ਸਥਾਨਕ ਅਹੁਦੇਦਾਰਾਂ ਤੇ ਵਰਕਰਾਂ ਨੇ ਇੱਕੋ ਸਮੇਂ ਸਮੂਹਿਕ ਤੌਰ ਤੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਨ੍ਹਾਂ ‘ਚ ਕਈ ਮੰਡਲ ਪ੍ਰਧਾਨ, ਜ਼ਿਲ੍ਹਾ ਸਕੱਤਰ ਤੇ ਮੋਰਚਿਆਂ ਦੇ ਅਹੁਦੇਦਾਰ ਸ਼ਾਮਲ ਹਨ। ਫਰੀਦਕੋਟ ‘ਚ ਵੀ ਜ਼ਿਲ੍ਹਾ ਪ੍ਰਧਾਨ ਬਦਲੇ ਜਾਣ ਤੋਂ ਬਾਅਦ ਪੁਰਾਣੇ ਵਰਕਰਾਂ ‘ਚ ਭਾਰੀ ਅਸੰਤੋਸ਼ ਦੇਖਿਆ ਗਿਆ। ਫਰੀਦਕੋਟ ‘ਚ ਜ਼ਿਲ੍ਹਾ ਪ੍ਰਧਾਨ ਬਦਲਣ ਦੇ ਵਿਰੋਧ ‘ਚ ਮੰਡਲ ਪ੍ਰਧਾਨ ਸਮੇਤ ਕਰੀਬ 10 ਸੀਨੀਅਰ ਅਹੁਦੇਦਾਰਾਂ ਨੇ ਇੱਕੋ ਸਮੇਂ ਸੰਗਠਨਾਤਮਕ ਅਹੁਦਿਆਂ ਤੋਂ ਅਸਤੀਫ਼ਾ ਸੌਂਪ ਦਿੱਤਾ ਹੈ।

ਇਸ ਤੋਂ ਇਲਾਵਾ ਲੁਧਿਆਣਾ, ਖੰਨਾ, ਸੰਗਰੂਰ ਸਮੇਤ ਹੋਰ ਕਈ ਜ਼ਿਲ੍ਹਿਆਂ ਵਿੱਚ, ਜਿੱਥੇ ਭਾਜਪਾ ਸ਼ਹਿਰੀ ਇਲਾਕਿਆਂ ‘ਚ ਕਾਫ਼ੀ ਮਜ਼ਬੂਤ ਸਥਿਤੀ ‘ਚ ਹੈ, ਉੱਥੇ ਵੀ ਸੰਗਠਨਾਤਮਕ ਬਦਲਾਅ ਨੂੰ ਲੈ ਕੇ ਪਾਰਟੀ ਨੂੰ ਆਪਣੇ ਹੀ ਆਗੂਆਂ ਵੱਲੋਂ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਭਾਜਪਾ

ਦਿੱਲੀ ‘ਚ ਭਾਜਪਾ ਹਾਈਕਮਾਨ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਨਵ-ਨਿਯੁਕਤ ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਲਗਾਤਾਰ ਇਸ ਮਾਮਲੇ ਨੂੰ ਸੰਭਾਲਣ ‘ਚ ਲੱਗੇ ਹੋਏ ਹਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ‘ਚ ਪਹਿਲਾਂ ਦੀ ਤਰ੍ਹਾਂ ਪਾਰਟੀ ਕੁਝ ਸੀਟਾਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਇਸੇ ਕਾਰਨ ਵਰਕਰਾਂ ਦਾ ਮਨੋਬਲ ਲਗਾਤਾਰ ਵਧਿਆ ਹੋਇਆ ਹੈ ਤੇ ਇਸੇ ਕਾਰਨ ਪਾਰਟੀ ‘ਚ ਅੰਦਰੂਨੀ ਤੌਰ ਤੇ ਕੁਝ ਟਕਰਾਅ ਜਾਰੀ ਹੈ।

ਪਰ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਤੇ ਪਾਰਟੀ ਇੱਕ ਪਰਿਵਾਰ ਦੀ ਤਰ੍ਹਾਂ ਹੈ, ਜਿਸ ‘ਚ ਇਸ ਤਰ੍ਹਾਂ ਦੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ ਤੇ ਇਸ ਨੂੰ ਪਾਰਟੀ ਪੱਧਰ ਤੇ ਹੱਲ ਕਰ ਲਿਆ ਜਾਵੇਗਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜੋ ਭਾਜਪਾ ਆਗੂ ਨਾਰਾਜ਼ ਚੱਲ ਰਹੇ ਹਨ, ਉਨ੍ਹਾਂ ਨੂੰ ਪਾਰਟੀ ‘ਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਤੇ ਕਿਸੇ ਵੀ ਵਰਕਰ ਜਾਂ ਆਗੂ ਨੂੰ ਨਾਰਾਜ਼ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਇਕਜੁੱਟਤਾ ਨਾਲ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਤੇ ਚੋਣ ਲੜੇਗੀ ਤੇ ਜੋ ਨਾਰਾਜ਼ ਹਨ, ਉਨ੍ਹਾਂ ਨੂੰ ਜਲਦ ਹੀ ਮਨਾ ਲਿਆ ਜਾਵੇਗਾ।

ਸੰਗਠਨ ‘ਚ ਬਦਲਾਅ ਨੂੰ ਲੈ ਕੇ ਸਾਹਮਣੇ ਆਈ ਸੀਨੀਅਰ ਆਗੂਆਂ ਦੀ ਨਾਰਾਜ਼ਗੀ ਅਤੇ ਜ਼ਿਲ੍ਹਾ ਪੱਧਰ ਤੇ ਹੋ ਰਹੇ ਵਿਰੋਧ ਨੂੰ ਭਾਜਪਾ ਹਾਈਕਮਾਨ ਨੇ ਕਾਫ਼ੀ ਗੰਭੀਰਤਾ ਨਾਲ ਲਿਆ ਹੈ। ਇਸੇ ਕਾਰਨ ਵਿਵਾਦ ਵਧਣ ਤੋਂ ਪਹਿਲਾਂ ਹੀ ਕੇਵਲ ਸਿੰਘ ਢਿੱਲੋਂ ਨੂੰ ਦਿੱਲੀ ਤਲਬ ਕਰਕੇ ਇਸ ਪੂਰੇ ਮਾਮਲੇ ਨੂੰ ਜਲਦ ਤੋਂ ਜਲਦ ਸੁਲਝਾਉਣ ਦੇ ਨਿਰਦੇਸ਼ ਭਾਜਪਾ ਹਾਈਕਮਾਨ ਵੱਲੋਂ ਦਿੱਤੇ ਗਏ ਹਨ। ਇਸ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਲਗਾਤਾਰ ਵਿਵਾਦ ਨੂੰ ਖ਼ਤਮ ਕਰਨ ਤੇ ਨਾਰਾਜ਼ ਤੇ ਅਸਤੀਫ਼ਾ ਦੇਣ ਵਾਲੇ ਆਗੂਆਂ ਨੂੰ ਮਨਾਉਣ ‘ਚ ਜੁਟੇ ਹੋਏ ਹਨ।

Source: TV9Hindi.com

Follow Us
ਪੈਟਰੋਲ ਦਾ ਲੰਗਰ...500 ਦੇ ਨੋਟਾਂ ਦਾ ਲੰਗਰ... McDonald ਬਰਗਰ ਦਾ ਲੰਗਰ.... ਕੌਣ ਹੈ ਇਹ ਸ਼ਖਸ... ਕਿਉਂ ਕਰਦਾ ਹੈ ਇਹ ਕੰਮ? ਵੇਖੋ VIDEO
ਪੈਟਰੋਲ ਦਾ ਲੰਗਰ...500 ਦੇ ਨੋਟਾਂ ਦਾ ਲੰਗਰ... McDonald ਬਰਗਰ ਦਾ ਲੰਗਰ.... ਕੌਣ ਹੈ ਇਹ ਸ਼ਖਸ... ਕਿਉਂ ਕਰਦਾ ਹੈ ਇਹ ਕੰਮ? ਵੇਖੋ VIDEO...
ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ
ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ...
ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ... ਅਮਿਤ ਸ਼ਾਹ ਦਾ ਪਹਿਲਾ ਬਿਆਨ
ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ... ਅਮਿਤ ਸ਼ਾਹ ਦਾ ਪਹਿਲਾ ਬਿਆਨ...
ਥਾਰ ਦਾ ਨਸ਼ਾ: ਚੱਲਦੀ ਗੱਡੀ ਦੇ ਫੁੱਟ ਬੋਰਡ 'ਤੇ ਖੜੇ ਹੋ ਕੇ ਬਣਾਇਆ ਵਿਕਟਰੀ ਸਾਈਨ, ਹੁਣ ਲੱਭ ਰਹੀ ਪੁਲਿਸ
ਥਾਰ ਦਾ ਨਸ਼ਾ: ਚੱਲਦੀ ਗੱਡੀ ਦੇ ਫੁੱਟ ਬੋਰਡ 'ਤੇ ਖੜੇ ਹੋ ਕੇ ਬਣਾਇਆ ਵਿਕਟਰੀ ਸਾਈਨ, ਹੁਣ ਲੱਭ ਰਹੀ ਪੁਲਿਸ...
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ...
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ...
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ...
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ...
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ...