AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਵੀਂ ਕਾਰਜਕਾਰਨੀ ਤੋਂ ਬਾਅਦ ਪੰਜਾਬ BJP ‘ਚ ਬਗਾਵਤ! ਟਕਸਾਲੀ ਆਗੂ ਨਾਰਾਜ਼, ਤੀਕਸ਼ਣ ਸੂਦ ਨੇ ਖੋਲ੍ਹਿਆ ਮੋਰਚਾ

ਪੰਜਾਬ ਭਾਜਪਾ ਵਿੱਚ ਸੰਗਠਨਾਤਮਕ ਫੇਰਬਦਲ ਤੋਂ ਬਾਅਦ ਅੰਦਰੂਨੀ ਨਾਰਾਜ਼ਗੀ ਹੁਣ ਖੁੱਲ੍ਹ ਕੇ ਸਾਹਮਣੇ ਆਉਣ ਲੱਗੀ ਹੈ। 3 ਅਗਸਤ ਨੂੰ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਨਵੀਂ ਸੂਬਾ ਕਾਰਜਕਾਰਨੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੇ ਐਲਾਨ ਤੋਂ ਬਾਅਦ ਪਾਰਟੀ ਦੇ ਪੁਰਾਣੇ ਅਤੇ ਵੈਚਾਰਿਕ ਆਗੂਆਂ 'ਚ ਭਾਰੀ ਅਸੰਤੋਸ਼ ਦੇਖਣ ਨੂੰ ਮਿਲ ਰਿਹਾ ਹੈ।

ਨਵੀਂ ਕਾਰਜਕਾਰਨੀ ਤੋਂ ਬਾਅਦ ਪੰਜਾਬ BJP 'ਚ ਬਗਾਵਤ! ਟਕਸਾਲੀ ਆਗੂ ਨਾਰਾਜ਼, ਤੀਕਸ਼ਣ ਸੂਦ ਨੇ ਖੋਲ੍ਹਿਆ ਮੋਰਚਾ
tv9-punjabi
| Updated On: 07 Aug 2026 14:59 PM IST
Share

ਪੰਜਾਬ ਭਾਜਪਾ ਵਿੱਚ ਸੰਗਠਨਾਤਮਕ ਫੇਰਬਦਲ ਤੋਂ ਬਾਅਦ ਅੰਦਰੂਨੀ ਨਾਰਾਜ਼ਗੀ ਹੁਣ ਖੁੱਲ੍ਹ ਕੇ ਸਾਹਮਣੇ ਆਉਣ ਲੱਗੀ ਹੈ। 3 ਅਗਸਤ ਨੂੰ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਨਵੀਂ ਸੂਬਾ ਕਾਰਜਕਾਰਨੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੇ ਐਲਾਨ ਤੋਂ ਬਾਅਦ ਪਾਰਟੀ ਦੇ ਪੁਰਾਣੇ ਅਤੇ ਵੈਚਾਰਿਕ ਆਗੂਆਂ ‘ਚ ਭਾਰੀ ਅਸੰਤੋਸ਼ ਦੇਖਣ ਨੂੰ ਮਿਲ ਰਿਹਾ ਹੈ। ਟਕਸਾਲੀ ਆਗੂਆਂ ਦਾ ਦੋਸ਼ ਹੈ ਕਿ ਸਾਲਾਂ ਬੱਧੀ ਸੰਗਠਨ ਨੂੰ ਖੜ੍ਹਾ ਕਰਨ ਵਾਲੇ ਵਰਕਰਾਂ ਦੀ ਥਾਂ ਦੂਜੀਆਂ ਪਾਰਟੀਆਂ ਤੋਂ ਆਏ ਆਗੂਆਂ ਨੂੰ ਜ਼ਿਆਦਾ ਅਹਿਮੀਅਤ ਦਿੱਤੀ ਜਾ ਰਹੀ ਹੈ।

ਨਵੀਂ ਟੀਮ ਦੇ ਐਲਾਨ ਦੇ ਕੁਝ ਹੀ ਸਮੇਂ ਬਾਅਦ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਭਾਜਪਾ ਨਾਲ ਜੁੜੇ ਸੀਨੀਅਰ ਆਗੂ ਸੁਖਮਿੰਦਰਪਾਲ ਸਿੰਘ ਗ੍ਰੇਵਾਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਗ੍ਰੇਵਾਲ ਨੇ ਇਸ ਨੂੰ ਸਿਧਾਂਤਾਂ ਦੀ ਲੜਾਈ ਕਰਾਰ ਦਿੰਦਿਆਂ ਕਿਹਾ ਕਿ ਵੈਚਾਰਿਕ ਵਰਕਰਾਂ ਦੀ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ।

ਹੋਸ਼ਿਆਰਪੁਰ ‘ਚ ਤੀਕਸ਼ਣ ਸੂਦ ਨੇ ਖੋਲ੍ਹਿਆ ਮੋਰਚਾ

ਹੋਸ਼ਿਆਰਪੁਰ ਵਿੱਚ ਪੂਰਵ ਕੈਬਨਿਟ ਮੰਤਰੀ ਤੀਕਸ਼ਣ ਸੂਦ ਨੇ ਪਾਰਟੀ ਲੀਡਰਸ਼ਿਪ ਦੇ ਖ਼ਿਲਾਫ਼ ਖੁੱਲ੍ਹ ਕੇ ਮੋਰਚਾ ਸੰਭਾਲ ਲਿਆ ਹੈ। ਹੋਸ਼ਿਆਰਪੁਰ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਬਣਾਏ ਗਏ ਸਤੀਸ਼ ਬਾਵਾ ਨੂੰ ਮਹਿਜ਼ 15 ਦਿਨਾਂ ਬਾਅਦ ਹਟਾ ਕੇ ਨਿਤਿਨ ਗੁਪਤਾ ਨੰਨੂ ਨੂੰ ਜ਼ਿੰਮੇਵਾਰੀ ਦੇਣ ਦੇ ਵਿਰੋਧ ਵਿੱਚ ਤੀਕਸ਼ਣ ਸੂਦ ਦੇ ਨਾਲ 111 ਅਹੁਦੇਦਾਰਾਂ ਅਤੇ ਵਰਕਰਾਂ ਨੇ ਸੰਗਠਨਾਤਮਕ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਫਿਲਹਾਲ ਤੀਕਸ਼ਣ ਸੂਦ ਹੀ ਨਾਰਾਜ਼ ਆਗੂਆਂ ਵਿੱਚ ਸਭ ਤੋਂ ਵੱਡਾ ਅਤੇ ਮੁਖਰ ਚਿਹਰਾ ਬਣ ਕੇ ਉੱਭਰੇ ਹਨ, ਜਦੋਂ ਕਿ ਬਾਕੀ ਟਕਸਾਲੀ ਆਗੂ ਅਜੇ ਚੁੱਪ ਧਾਰੀ ਬੈਠੇ ਹਨ।

ਬਾਹਰੀ ਆਗੂਆਂ ਨੂੰ ਪਹਿਲ ਦੇਣ ‘ਤੇ ਉੱਠੇ ਸਵਾਲ

ਪਾਰਟੀ ਦੇ ਪੁਰਾਣੇ ਆਗੂਆਂ ਦਾ ਦੋਸ਼ ਹੈ ਕਿ ਭਾਜਪਾ ਦਾ ਸੰਗਠਨ ਹੁਣ ਉਨ੍ਹਾਂ ਆਗੂਆਂ ਨੂੰ ਪ੍ਰਾਇਮਰੀ ਦੇ ਰਿਹਾ ਹੈ ਜੋ ਹਾਲ ਹੀ ਦੇ ਸਾਲਾਂ ਵਿੱਚ ਦੂਜੀਆਂ ਪਾਰਟੀਆਂ ਛੱਡ ਕੇ ਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਔਖੇ ਸਮੇਂ ਵਿੱਚ ਪਾਰਟੀ ਦਾ ਝੰਡਾ ਚੁੱਕਣ ਵਾਲੇ ਵਰਕਰ ਅੱਜ ਖ਼ੁਦ ਨੂੰ ਅਣਗੌਲਿਆ ਮਹਿਸੂਸ ਕਰ ਰਹੇ ਹਨ। ਇਸ ਤੋਂ ਇਲਾਵਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਪਹਿਲਾਂ ਕਾਂਗਰਸ ਵਿੱਚ ਰਹਿਣ ਨੂੰ ਲੈ ਕੇ ਵੀ ਪਾਰਟੀ ਦੇ ਇੱਕ ਧੜੇ ਵਿੱਚ ਭਾਰੀ ਨਾਰਾਜ਼ਗੀ ਹੈ।

ਸੀਨੀਅਰ ਆਗੂਆਂ ਦਾ ਮੰਨਣਾ ਹੈ ਕਿ ਸੰਗਠਨਾਤਮਕ ਫ਼ੈਸਲਿਆਂ ਵਿੱਚ ਲੋਕਲ ਇਕਾਈਆਂ ਅਤੇ ਜ਼ਮੀਨੀ ਵਰਕਰਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ ਅਤੇ ਨਿਯੁਕਤੀਆਂ ਵਿੱਚ ਸਿਰਫ਼ ਸਿਆਸੀ ਸਮੀਕਰਨਾਂ ਨੂੰ ਹੀ ਪਹਿਲ ਮਿਲ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਹ ਨਾਰਾਜ਼ਗੀ ਜਲਦ ਦੂਰ ਨਾ ਕੀਤੀ ਗਈ ਤਾਂ ਇਸ ਦਾ ਸਿੱਧਾ ਅਸਰ 2027 ਦੀਆਂ ਵਿਧਾਨ ਸਭਾ ਚੋਣਾਂ ‘ਤੇ ਦੇਖਣ ਨੂੰ ਮਿਲ ਸਕਦਾ ਹੈ।

ਪੰਜਾਬ ‘ਚ ਭਾਜਪਾ ਦਾ ਆਧਾਰ ਬਣਾਉਣ ਵਾਲੇ ਪ੍ਰਮੁੱਖ ਟਕਸਾਲੀ ਚਿਹਰੇ

ਪੰਜਾਬ ਭਾਜਪਾ ਦੇ ਪੁਰਾਣੇ ਸੰਗਠਨਾਤਮਕ ਚਿਹਰਿਆਂ ਵਿੱਚ ਮਨੋਰੰਜਨ ਕਾਲੀਆ, ਅਵਿਨਾਸ਼ ਰਾਏ ਖੰਨਾ, ਲਕਸ਼ਮੀਕਾਂਤਾ ਚਾਵਲਾ, ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਸੋਮ ਪ੍ਰਕਾਸ਼, ਮਦਨ ਮੋਹਨ ਮਿੱਤਲ, ਜੀਵਨ ਗਰਗ ਅਤੇ ਮਾਸਟਰ ਮੋਹਨ ਲਾਲ ਵਰਗੇ ਵੱਡੇ ਨਾਂ ਸ਼ਾਮਲ ਹਨ। ਇਹ ਉਹ ਆਗੂ ਹਨ ਜਿਨ੍ਹਾਂ ਨੇ ਪੰਜਾਬ ਵਿੱਚ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...