ਕੇਵਲ ਢਿੱਲੋਂ ਦਾ ਵੱਡਾ ਦਾਅਵਾ, ਪੰਜਾਬ ਚੋਣਾਂ ‘ਚ ਮੈਦਾਨ ‘ਚ ਉਤਰਨਗੇ ਕੈਪਟਨ ਅਮਰਿੰਦਰ ਸਿੰਘ; MSP ਨੂੰ ਲੈ ਕੇ ਵੱਡੇ ਵਾਅਦੇ
ਭਾਰਤੀ ਜਨਤਾ ਪਾਰਟੀ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੋਣ ਪ੍ਰਚਾਰ ਦੇ ਲਈ ਮੈਦਾਨ ਵਿੱਚ ਉਤਾਰੇਗੀ। ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਇੱਕ ਅਹਿਮ ਮੁਲਾਕਾਤ ਤੋਂ ਬਾਅਦ ਇਹ ਪੂਰੀ ਤਰ੍ਹਾਂ ਸਪਸ਼ਟ ਕਰ ਦਿੱਤਾ ਹੈ ਕਿ ਉਹ ਹੁਣ ਸਿਹਤ ਪੱਖੋਂ ਬਿਲਕੁਲ ਫਿੱਟ ਹਨ ਅਤੇ ਪਾਰਟੀ ਉਨ੍ਹਾਂ ਦੀ ਜਿੱਥੇ ਵੀ ਡਿਊਟੀ ਲਗਾਏਗੀ, ਉਹ ਉੱਥੇ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਭਾਰਤੀ ਜਨਤਾ ਪਾਰਟੀ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੋਣ ਪ੍ਰਚਾਰ ਦੇ ਲਈ ਮੈਦਾਨ ਵਿੱਚ ਉਤਾਰੇਗੀ। ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਇੱਕ ਅਹਿਮ ਮੁਲਾਕਾਤ ਤੋਂ ਬਾਅਦ ਇਹ ਪੂਰੀ ਤਰ੍ਹਾਂ ਸਪਸ਼ਟ ਕਰ ਦਿੱਤਾ ਹੈ ਕਿ ਉਹ ਹੁਣ ਸਿਹਤ ਪੱਖੋਂ ਬਿਲਕੁਲ ਫਿੱਟ ਹਨ ਅਤੇ ਪਾਰਟੀ ਉਨ੍ਹਾਂ ਦੀ ਜਿੱਥੇ ਵੀ ਡਿਊਟੀ ਲਗਾਏਗੀ, ਉਹ ਉੱਥੇ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੀ ਗੱਲਬਾਤ ਦੌਰਾਨ ਇਸ਼ਾਰਿਆਂ-ਇਸ਼ਾਰਿਆਂ ਵਿੱਚ ਇਹ ਸਾਫ਼ ਕਰ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਚੋਣਾਂ ਦੌਰਾਨ ਫੀਲਡ ਵਿੱਚ ਸਰਗਰਮ ਦਿਖਾਈ ਦੇਣਗੇ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਾਰਟੀ ਦੇ ਬਹੁਤ ਵੱਡੇ ਅਤੇ ਬੇਹੱਦ ਤਜਰਬੇਕਾਰ ਆਗੂ ਹਨ, ਇਸ ਲਈ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਮਾਰਗਦਰਸ਼ਨ ਪਾਰਟੀ ਦੇ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ। ਕੈਪਟਨ ਦੇ ਖੁਦ ਫਿੱਟ ਹੋਣ ਵਾਲੇ ਬਿਆਨ ਅਤੇ ਢਿੱਲੋਂ ਵੱਲੋਂ ਉਨ੍ਹਾਂ ਨੂੰ ਪੰਜਾਬ ਵਿੱਚ ਪਾਰਟੀ ਦਾ ਸਭ ਤੋਂ ਸੀਨੀਅਰ ਆਗੂ ਦੱਸਣ ਤੋਂ ਇਹ ਪੂਰੀ ਤਰ੍ਹਾਂ ਸਾਫ਼ ਹੋ ਗਿਆ ਹੈ ਕਿ ਭਾਜਪਾ ਹਾਈਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੋਣ ਪ੍ਰਚਾਰ ਦੀ ਕਮਾਨ ਸੌਂਪਣ ਦਾ ਮਨ ਬਣਾ ਲਿਆ ਹੈ।
ਸੂਬਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਪਹੁੰਚੇ ਕੇਵਲ ਢਿੱਲੋਂ
ਪੰਜਾਬ ਭਾਜਪਾ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਪਹੁੰਚੇ ਕੇਵਲ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਸ਼ਹਿਰੀ ਵੋਟਰ ਪੂਰੀ ਤਰ੍ਹਾਂ ਭਾਜਪਾ ਦੇ ਨਾਲ ਹਨ ਅਤੇ ਪੇਂਡੂ ਖੇਤਰਾਂ ਦੇ ਵੋਟਰਾਂ ਨੂੰ ਪਾਰਟੀ ਨਾਲ ਜੋੜਨ ਲਈ ਭਾਜਪਾ ਵੱਲੋਂ ਇੱਕ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ ਹੈ। ਪਾਰਟੀ ਨੇ ਪਿੰਡਾਂ ਦੇ ਪੱਧਰ ‘ਤੇ ਜ਼ਮੀਨੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਅੱਜ ਲੁਧਿਆਣਾ ਵਿਖੇ ‘ਪੰਡਿਤ ਦੀਨਦਿਆਲ ਉਪਾਧਿਆਏ ਸਿਖਲਾਈ ਮਹਾ ਅਭਿਆਨ’ ਤਹਿਤ ਆਯੋਜਿਤ ਵਿਸ਼ਾਲ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ। ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਭਾਜਪਾ ਦੇ ਰਾਸ਼ਟਰੀ ਸਹਿ-ਸੰਗਠਨ ਮਹਾਮੰਤਰੀ ਸ਼੍ਰੀ ਸ਼ਿਵ ਪ੍ਰਕਾਸ਼ ਜੀ, ਦਿੱਲੀ ਦੇ ਵਿਧਾਇਕ ਸ਼੍ਰੀ ਅਜੇ ਮਹਾਵਰ ਜੀ, ਪੰਜਾਬ ਦੇ ਸੰਗਠਨ ਮੰਤਰੀ ਸ਼੍ਰੀ ਮੰਥਰੀ ਸ੍ਰੀਨਿਵਾਸਲੂ ਜੀ, ਅਤੇ pic.twitter.com/ckYZiFE43x
— Kewal Singh Dhillon (@KewalDhillonPB) June 9, 2026
ਢਿੱਲੋਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੀ ਆਰਥਿਕ ਤਰੱਕੀ ਤੋਂ ਬਿਨਾਂ ਸੂਬੇ ਦਾ ਵਿਕਾਸ ਸੰਭਵ ਨਹੀਂ ਹੈ, ਇਸ ਲਈ ਕਿਸਾਨ ਹਮੇਸ਼ਾ ਭਾਜਪਾ ਦੇ ਏਜੰਡੇ ਵਿੱਚ ਪ੍ਰਮੁੱਖ ਸਥਾਨ ‘ਤੇ ਰਹਿਣਗੇ। ਉਨ੍ਹਾਂ ਆਰੋਪ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਕਈ ਵੱਡੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਪ੍ਰੰਤੂ ਪੰਜਾਬ ਦੀ ਮੌਜੂਦਾ ਸਰਕਾਰ ਉਨ੍ਹਾਂ ਨੂੰ ਸੂਬੇ ਵਿੱਚ ਸਹੀ ਤਰੀਕੇ ਨਾਲ ਲਾਗੂ ਨਹੀਂ ਕਰ ਰਹੀ। ਸ਼ਿਰੋਮਣੀ ਅਕਾਲੀ ਦਲ (ਸ਼ਿਅਦ) ਨਾਲ ਗਠਜੋੜ ਦੇ ਸਵਾਲ ‘ਤੇ ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ।
ਇਹ ਵੀ ਪੜ੍ਹੋ
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਜਨਾਧਾਰ ਲਗਾਤਾਰ ਵਧ ਰਿਹਾ ਹੈ, ਜਿਸਦਾ ਸਬੂਤ ਪੰਚਾਇਤੀ ਚੋਣਾਂ ਤੋਂ ਲੈ ਕੇ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਦੀ ਬਿਹਤਰ ਕਾਰਗੁਜ਼ਾਰੀ ਤੋਂ ਮਿਲਦਾ ਹੈ। ਪਾਰਟੀ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੇਂਦਰੀ ਸਕੀਮਾਂ ਬਾਰੇ ਜਾਗਰੂਕ ਕਰ ਰਹੇ ਹਨ ਅਤੇ ਲੋਕਾਂ ਨੂੰ ਹੁਣ ਇਹ ਲੱਗਣ ਲੱਗ ਪਿਆ ਹੈ ਕਿ ਸਿਰਫ਼ ਭਾਜਪਾ ਹੀ ਸੂਬੇ ਦਾ ਅਸਲ ਵਿਕਾਸ ਕਰ ਸਕਦੀ ਹੈ।
ਮੈਂ ਖੁਦ ਕਿਸਾਨ ਦਾ ਪੁੱਤਰ ਹਾਂ: ਢਿੱਲੋਂ
ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨੀਂ ਦਿੱਲੀ ਜਾ ਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸਾਹਮਣੇ ਪੰਜਾਬ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਪ੍ਰਮੁੱਖਤਾ ਨਾਲ ਰੱਖਿਆ। ਉਨ੍ਹਾਂ ਕਿਹਾ, “ਮੈਂ ਖੁਦ ਇੱਕ ਕਿਸਾਨ ਦਾ ਬੇਟਾ ਹਾਂ, ਇਸ ਲਈ ਕਿਸਾਨਾਂ ਦੀ ਇੱਕ-ਇੱਕ ਸਮੱਸਿਆ ਨੂੰ ਬਹੁਤ ਚੰਗੀ ਤਰ੍ਹਾਂ ਜਾਣਦਾ ਹਾਂ।” ਉਨ੍ਹਾਂ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਸਿਰਫ਼ ਕਣਕ ਅਤੇ ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਅਤੇ ਉਨ੍ਹਾਂ ਨੂੰ ਹੋਰ ਬਦਲਵੀਆਂ ਫ਼ਸਲਾਂ ਦੀ ਬਿਜਾਈ ਲਈ ਕੇਂਦਰ ਵੱਲੋਂ ਵਿੱਤੀ ਤੇ ਤਕਨੀਕੀ ਸਹਿਯੋਗ ਦਿੱਤਾ ਜਾਵੇ।
ਹਰਿਆਣਾ ਵਾਂਗ ਪੰਜਾਬ ਵਿੱਚ ਵੀ ਫ਼ਸਲਾਂ ‘ਤੇ ਦਿੱਤੀ ਜਾਵੇਗੀ MSP
ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦੇਸ਼ ਦੇ ਜਿਨ੍ਹਾਂ ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਹਨ, ਉੱਥੇ ਕਿਸਾਨਾਂ ਨੂੰ ਕੇਂਦਰੀ ਯੋਜਨਾਵਾਂ ਦਾ ਪੂਰਾ ਲਾਭ ਮਿਲ ਰਿਹਾ ਹੈ। ਉਦਾਹਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ 24 ਫ਼ਸਲਾਂ ‘ਤੇ ਐਮਐਸਪੀ ਦੇ ਰਹੀ ਹੈ, ਇੱਥੋਂ ਤੱਕ ਕਿ ਉੱਥੇ ਸਬਜ਼ੀਆਂ ‘ਤੇ ਵੀ ਐਮਐਸਪੀ ਮਿਲ ਰਹੀ ਹੈ। ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੇ ਹੀ ਕਿਸਾਨਾਂ ਦੇ ਹਿੱਤ ਵਿੱਚ ਅਜਿਹੀਆਂ ਵੱਡੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।
ਸਾਰਿਆਂ ਨੂੰ ਨਾਲ ਲੈ ਕੇ ਚੱਲੇਗੀ BJP
ਪਾਰਟੀ ਦੇ ਅੰਦਰੂਨੀ ਹਾਲਾਤਾਂ ਬਾਰੇ ਗੱਲ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਕੋਲ ਪੰਜਾਬ ਵਿੱਚ ਵਰਕਰਾਂ ਅਤੇ ਆਗੂਆਂ ਦਾ ਇੱਕ ਬਹੁਤ ਵੱਡਾ ਅਤੇ ਮਜ਼ਬੂਤ ਕੈਡਰ ਮੌਜੂਦ ਹੈ। ਪਾਰਟੀ ਚੋਣਾਂ ਵਿੱਚ ਸਾਰਿਆਂ ਨੂੰ ਨਾਲ ਲੈ ਕੇ ਚੱਲੇਗੀ। ਜਦੋਂ ਉਨ੍ਹਾਂ ਨੂੰ ਸਵਾਲ ਪੁੱਛਿਆ ਗਿਆ ਕਿ ਭਾਜਪਾ ਦੇ ਕੁਝ ਪੁਰਾਣੇ (ਕੋਰ) ਆਗੂ ਇਸ ਗੱਲੋਂ ਖ਼ਫ਼ਾ ਹਨ ਕਿ ਦੂਜੀਆਂ ਪਾਰਟੀਆਂ ਵਿੱਚੋਂ ਆਏ ਆਗੂਆਂ ਨੂੰ ਜ਼ਿਆਦਾ ਅਹਿਮੀਅਤ ਦਿੱਤੀ ਜਾ ਰਹੀ ਹੈ, ਤਾਂ ਉਨ੍ਹਾਂ ਨੇ ਸਾਫ਼ ਕਿਹਾ ਕਿ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਨਾਰਾਜ਼ਗੀ ਨਹੀਂ ਹੈ।
ਭਾਜਪਾ ਦੇ ਸਾਰੇ ਵਰਕਰ ਅਤੇ ਆਗੂ ਇੱਕਜੁੱਟ ਹਨ ਅਤੇ ਸਾਰਿਆਂ ਦਾ ਇੱਕੋ-ਇੱਕ ਸਾਂਝਾ ਮਿਸ਼ਨ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਯਕੀਨੀ ਬਣਾਉਣਾ ਹੈ। ਪਾਰਟੀ ਸਮਾਜ ਦੇ ਸਾਰੇ ਵਰਗਾਂ ਅਤੇ ਸੰਗਠਨ ਦੇ ਹਰ ਹਿੱਸੇ ਨੂੰ ਨਾਲ ਲੈ ਕੇ ਹੀ ਚੋਣ ਮੈਦਾਨ ਵਿੱਚ ਉਤਰੇਗੀ।


