ਪੰਜਾਬ BJP ਪ੍ਰਧਾਨ ਕੇਵਲ ਸਿੰਘ ਢਿੱਲੋਂ ਪਹੁੰਚੇ ਦਿੱਲੀ, ਕੇਂਦਰੀ ਮੰਤਰੀਆਂ ਨਾਲ ਕੀਤੀਆਂ ਅਹਿਮ ਮੁਲਾਕਾਤਾਂ
Kewal Dhillon Delhi Visit: ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ ਕਮਾਨ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਦਿੱਲੀ ਦਾ ਦੌਰਾ ਕੀਤਾ ਹੈ। ਇਸ ਦੌਰੇ ਦੌਰਾਨ ਕੇਵਲ ਸਿੰਘ ਢਿੱਲੋਂ ਦਿੱਲੀ ਵਿੱਚ ਕੇਂਦਰੀ ਮੰਤਰੀਆਂ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਲਗਾਤਾਰ ਮੁਲਾਕਾਤਾਂ ਕਰ ਰਹੇ ਹਨ।
ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ ਕਮਾਨ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਦਿੱਲੀ ਦਾ ਦੌਰਾ ਕੀਤਾ ਹੈ। ਇਸ ਦੌਰੇ ਦੌਰਾਨ ਕੇਵਲ ਸਿੰਘ ਢਿੱਲੋਂ ਦਿੱਲੀ ਵਿੱਚ ਕੇਂਦਰੀ ਮੰਤਰੀਆਂ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਲਗਾਤਾਰ ਮੁਲਾਕਾਤਾਂ ਕਰ ਰਹੇ ਹਨ।
ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਗ੍ਰਾਮੀਣ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਢਿੱਲੋਂ ਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨਾਲ ਵੀ ਮਿਲਣ ਦਾ ਪ੍ਰੋਗਰਾਮ ਹੈ।
ਅੰਦਰੂਨੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ‘ਤੇ ਚਰਚਾ
ਅਰਜੁਨ ਰਾਮ ਮੇਘਵਾਲ ਨਾਲ ਹੋਈ ਬੈਠਕ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਪੰਜਾਬ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਇਸ ਲਈ ਇੱਥੋਂ ਦੀ ਸ਼ਾਂਤੀ ਅਤੇ ਨਾਗਰਿਕਾਂ ਦੀ ਸੁਰੱਖਿਆ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਬਹੁਤ ਮਹੱਤਵਪੂਰਨ ਹੈ।
ਢਿੱਲੋਂ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ, ਅਪਰਾਧਾਂ ‘ਤੇ ਨਕੇਲ ਪਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਕੇਂਦਰ ਸਰਕਾਰ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ। ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਢਿੱਲੋਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਅਤੇ ਸੂਬੇ ਨੂੰ ਵਿਕਾਸ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਹਰ ਸੰਭਵ ਮਦਦ ਕਰੇਗੀ।
ਗ੍ਰਾਮੀਣ ਵਿਕਾਸ ਅਤੇ ਕਿਸਾਨ ਕਲਿਆਣ ‘ਤੇ ਜ਼ੋਰ
ਕੇਂਦਰੀ ਗ੍ਰਾਮੀਣ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਹੋਈ ਮੁਲਾਕਾਤ ਵਿੱਚ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਕੇਂਦਰੀ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਜਲ ਜੀਵਨ ਮਿਸ਼ਨ, ਸੜਕ ਨਿਰਮਾਣ ਅਤੇ ਕਿਸਾਨ ਭਲਾਈ ਪ੍ਰੋਗਰਾਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ‘ਤੇ ਜ਼ੋਰ ਦਿੱਤਾ। ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਵਿੱਚ ਭਾਜਪਾ ਦੀ ਨਵੀਂ ਟੀਮ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਦੀ ਖੇਤੀਬਾੜੀ ਨੂੰ ਅੱਗੇ ਵਧਾਉਣ ਵਿੱਚ ਹਰ ਸੰਭਵ ਸਹਾਇਤਾ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ
🌾 ਕਿਸਾਨਾਂ ਦੀ ਆਵਾਜ਼ ਦਿੱਲੀ ਤੱਕ ਪਹੁੰਚੀ!
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ. @KewalDhillonPB ਜੀ ਨੇ ਅੱਜ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਮਾਣਯੋਗ ਸ਼੍ਰੀ @ChouhanShivraj ਜੀ ਨਾਲ ਇੱਕ ਬੇਹੱਦ ਅਹਿਮ ਮੁਲਾਕਾਤ ਕੀਤੀ। ਇਸ ਉੱਚ-ਪੱਧਰੀ ਬੈਠਕ ਦੌਰਾਨ ਪੰਜਾਬ ਦੇ ਖੇਤੀਬਾੜੀ ਖੇਤਰ, ਕਿਸਾਨਾਂ ਦੀਆਂ ਲੋੜਾਂ ਅਤੇ ਸੂਬੇ ਦੇ ਕਿਸਾਨੀ pic.twitter.com/huEhk6XZep — BJP PUNJAB (@BJP4Punjab) June 4, 2026
ਸਿਆਸੀ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ ਦੌਰਾ
ਸੂਤਰਾਂ ਮੁਤਾਬਕ ਕੇਵਲ ਸਿੰਘ ਢਿੱਲੋਂ ਦਾ ਇਹ ਦਿੱਲੀ ਦੌਰਾ ਸਿਆਸੀ ਲਿਹਾਜ਼ ਨਾਲ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਸੂਬਾ ਪ੍ਰਧਾਨ ਬਣਨ ਤੋਂ ਬਾਅਦ ਕੇਂਦਰੀ ਲੀਡਰਸ਼ਿਪ ਨਾਲ ਇਹ ਉਨ੍ਹਾਂ ਦੀ ਪਹਿਲੀ ਰਸਮੀ ਮੁਲਾਕਾਤ ਹੈ। ਇਸ ਦੌਰਾਨ ਉਹ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਕੈਬਨਿਟ ਦੇ ਹੋਰ ਸੀਨੀਅਰ ਮੈਂਬਰਾਂ ਨਾਲ ਵੀ ਵਿਚਾਰ-ਵਟਾਂਦਰਾ ਕਰਨਗੇ।
ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਜੀ ਵੱਲੋਂ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ (ਸੁਤੰਤਰ ਚਾਰਜ) ਅਤੇ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਜੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪੰਜਾਬ ਵਿੱਚ ਅਮਨ-ਸ਼ਾਂਤੀ, ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਦੇ ਰਾਜ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਤੇ ਵੀ ਚਰਚਾ pic.twitter.com/hZBPLIcGFj
— BJP PUNJAB (@BJP4Punjab) June 4, 2026
ਪੰਜਾਬ ਭਾਜਪਾ ਵਿੱਚ ਨਵੀਂ ਜਾਨ ਫੂਕਣ ਦੀ ਤਿਆਰੀ
ਕੇਵਲ ਸਿੰਘ ਢਿੱਲੋਂ ਦਾ ਇਹ ਦੌਰਾ ਪੰਜਾਬ ਭਾਜਪਾ ਨੂੰ ਨਵੀਂ ਊਰਜਾ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਢਿੱਲੋਂ ਦਾ ਲੰਬਾ ਤਜਰਬਾ ਅਤੇ ਕੇਂਦਰੀ ਲੀਡਰਸ਼ਿਪ ਨਾਲ ਉਨ੍ਹਾਂ ਦੇ ਚੰਗੇ ਸਬੰਧ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਵਿੱਚ ਕਾਰਗਰ ਸਾਬਤ ਹੋਣਗੇ।
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਨੇ ਦਿੱਲੀ ਦੇ ਮਾਣਯੋਗ ਲੈਫਟੀਨੈਂਟ ਗਵਰਨਰ ਅਤੇ ਸਾਬਕਾ ਆਈ.ਐਫ.ਐਸ. ਅਧਿਕਾਰੀ ਸਰਦਾਰ ਤਰਨਜੀਤ ਸਿੰਘ ਸੰਧੂ ਜੀ ਨਾਲ ਇੱਕ ਵਿਸ਼ੇਸ਼ ਤੇ ਅਹਿਮ ਮੁਲਾਕਾਤ ਕੀਤੀ। ਇਸ ਸਾਰਥਕ ਬੈਠਕ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ, ਸੂਬੇ ਦੇ ਸਰਵਪੱਖੀ ਸੁਧਾਰ, ਵਿਕਾਸ, ਭਲਾਈ ਅਤੇ ਪੰਜਾਬ ਦੀ ਚੜ੍ਹਦੀ pic.twitter.com/uEhAyI43RD
— BJP PUNJAB (@BJP4Punjab) June 4, 2026
ਢਿੱਲੋਂ ਦਾ ਮੁੱਖ ਫੋਕਸ ਆਉਣ ਵਾਲੀਆਂ ਚੋਣਾਂ ਲਈ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ, ਪੰਜਾਬ ਦੇ ਹਿੱਤਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਅਤੇ ਸੂਬੇ ਦੇ ਪ੍ਰਮੁੱਖ ਮੁੱਦਿਆਂ ‘ਤੇ ਹਮਲਾਵਰ ਰੁਖ਼ ਅਪਣਾਉਣ ‘ਤੇ ਹੈ। ਪੰਜਾਬ ਵਿੱਚ ਕਿਸਾਨ ਅੰਦੋਲਨ ਤੋਂ ਬਾਅਦ ਭਾਜਪਾ ਦੇ ਅਕਸ ਨੂੰ ਸੁਧਾਰਨ, ਨੌਜਵਾਨਾਂ ਤੇ ਕਿਸਾਨਾਂ ਨੂੰ ਨਾਲ ਜੋੜਨ ਅਤੇ ਕਾਂਗਰਸ ਤੇ ‘ਆਪ’ ਦੇ ਮੁਕਾਬਲੇ ਤੀਜੇ ਬਦਲ ਵਜੋਂ ਉਭਰਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ।
