ਡੇਰਾ ਬਿਆਸ ਮੁੱਖੀ ਨੂੰ ਮਿਲੇ BJP ਦੇ ਨਵੇਂ ਪ੍ਰਧਾਨ ਕੇਵਲ ਢਿੱਲੋਂ, ਲਿਆ ਆਸ਼ੀਰਵਾਦ
ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਅੰਮ੍ਰਿਤਸਰ ਵਿਖੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਇੱਕ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਉਚੇਚੀ ਮੁਲਾਕਾਤ ਦੌਰਾਨ ਉਨ੍ਹਾਂ ਨੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਚੜ੍ਹਦੀ ਕਲਾ, ਖ਼ੁਸ਼ਹਾਲੀ, ਅਮਨ-ਸ਼ਾਂਤੀ ਅਤੇ ਲੋਕ ਭਲਾਈ ਲਈ ਅਰਦਾਸ ਕੀਤੀ।
ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਅੰਮ੍ਰਿਤਸਰ ਵਿਖੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਇੱਕ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਉਚੇਚੀ ਮੁਲਾਕਾਤ ਦੌਰਾਨ ਉਨ੍ਹਾਂ ਨੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਚੜ੍ਹਦੀ ਕਲਾ, ਖ਼ੁਸ਼ਹਾਲੀ, ਅਮਨ-ਸ਼ਾਂਤੀ ਅਤੇ ਲੋਕ ਭਲਾਈ ਲਈ ਅਰਦਾਸ ਕੀਤੀ।
ਇਸ ਅਹਿਮ ਮੁਲਾਕਾਤ ਦੌਰਾਨ ਦੋਵਾਂ ਸ਼ਖ਼ਸੀਅਤਾਂ ਵਿਚਾਲੇ ਸਮਾਜਿਕ ਸਦਭਾਵਨਾ, ਅਧਿਆਤਮਿਕ ਕਦਰਾਂ-ਕੀਮਤਾਂ ਅਤੇ ਮਾਨਵਤਾ ਦੀ ਸੇਵਾ ਵਰਗੇ ਗੰਭੀਰ ਵਿਸ਼ਿਆਂ ‘ਤੇ ਖੁੱਲ੍ਹ ਕੇ ਚਰਚਾ ਹੋਈ। ਮੁਲਾਕਾਤ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਆਪਸੀ ਭਾਈਚਾਰਕ ਸਾਂਝ ਅਤੇ ਸਰਬਪੱਖੀ ਵਿਕਾਸ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਇਕੱਠੇ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸਮਾਜ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਇੱਕ ਸਕਾਰਾਤਮਕ ਅਤੇ ਸਹੀ ਦਿਸ਼ਾ ਦੇਣ ਵਿੱਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਵੀ ਕੀਤੀ।
ਰਾਧਾ ਸੁਆਮੀ ਸਤਸੰਗ ਬਿਆਸ ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਇੱਕ ਸ਼ਿਸ਼ਟਾਚਾਰ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਪਵਿੱਤਰ ਅਤੇ ਨਿੱਘੀ ਮੁਲਾਕਾਤ ਦੌਰਾਨ ਮੈਂ ਪੰਜਾਬ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਲੋਕ ਭਲਾਈ ਲਈ ਅਰਦਾਸ ਕਰਦਿਆਂ ਬਾਬਾ ਜੀ ਪਾਸੋਂ ਮਾਰਗਦਰਸ਼ਨ ਅਤੇ ਅਸੀਸਾਂ ਪ੍ਰਾਪਤ ਕੀਤੀਆਂ। pic.twitter.com/YIC3zcja5d
— Kewal Singh Dhillon (@KewalDhillonPB) May 30, 2026
ਸੰਗਠਨਾਤਮਕ ਯੋਗਤਾ ਅਤੇ ਮਜ਼ਬੂਤ ਪਕੜ ਕਾਰਨ ਮਿਲੀ ਵੱਡੀ ਜ਼ਿੰਮੇਵਾਰੀ
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਭਾਰਤੀ ਜਨਤਾ ਪਾਰਟੀ (BJP) ਦੀ ਕੇਂਦਰੀ ਲੀਡਰਸ਼ਿਪ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੀ ਕਮਾਨ ਸੌਂਪੀ ਗਈ ਹੈ। ਕੇਵਲ ਸਿੰਘ ਢਿੱਲੋਂ ਲੰਮੇ ਸਮੇਂ ਤੋਂ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ ਅਤੇ ਖ਼ਾਸ ਕਰਕੇ ਮਾਲਵਾ ਖੇਤਰ ਵਿੱਚ ਉਨ੍ਹਾਂ ਦੀ ਸਿਆਸੀ ਪਕੜ ਬਹੁਤ ਮਜ਼ਬੂਤ ਮੰਨੀ ਜਾਂਦੀ ਹੈ। ਉਹ ਹਮੇਸ਼ਾ ਜਨਹਿਤ ਅਤੇ ਪੰਜਾਬ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਲਈ ਜਾਣੇ ਜਾਂਦੇ ਹਨ।
ਪਾਰਟੀ ਦੀ ਹਾਈਕਮਾਂਡ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਲੰਮੇ ਸਿਆਸੀ ਤਜ਼ਰਬੇ ਅਤੇ ਸੰਗਠਨਾਤਮਕ ਕਾਬਲੀਅਤ ਸਦਕਾ ਪੰਜਾਬ ਵਿੱਚ ਭਾਜਪਾ ਨੂੰ ਜ਼ਮੀਨੀ ਪੱਧਰ ‘ਤੇ ਵੱਡੀ ਮਜ਼ਬੂਤੀ ਮਿਲੇਗੀ ਅਤੇ ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਵਿੱਚ ਵੱਡੀ ਮਦਦ ਮਿਲੇਗੀ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਦੀ ਜਨਤਾ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ।
