ਸੁਨੀਲ ਜਾਖੜ ਨੂੰ ਪੁਲਿਸ ਨੇ ਫਾਜ਼ਿਲਕਾ ‘ਚ ਰੋਕਿਆ, AAP ਨੇ ਲਾਏ ਡਾਟਾ ਚੋਰੀ ਦੇ ਇਲਜ਼ਾਮ
ਭਾਰਤੀ ਜਨਤਾ ਪਾਰਟੀ ਦੇ ਕੈਂਪ ਲਗਾਉਣ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਦਾ ਕਹਿਣ ਹੈ ਕਿ ਕੋਈ ਵੀ ਰਾਜਨੀਤਿਕ ਪਾਰਟੀ ਕਿਵੇਂ ਲੋਕਾਂ ਨੂੰ ਰਜਿਸਟਰ ਕਰਵਾ ਸਕਦੀ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਸਨ। ਜਿਸ 'ਚ ਕਿਹਾ ਗਿਆ ਸੀ ਕਿ ਪ੍ਰਾਈਵੇਟ ਆਪਰੇਟਰ ਸਰਕਾਰ ਯੋਜਨਾਵਾਂ ਦੇ ਨਾਮ 'ਤੇ ਲੋਕਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰ ਰਹੇ ਹਨ ।
ਪੰਜਾਬ ‘ਚ 2027 ਵਿਧਾਨਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਕੇਂਦਰ ਦੀਆਂ 8 ਯੋਜਨਾਵਾਂ ਨੂੰ ਲੈ ਕੇ ਸ਼ਹਿਰਾਂ ਤੇ ਪਿੰਡਾਂ ‘ਚ ਜਾ ਰਹੀ ਹੈ ਤੇ ਕੈਂਪ ਲਗਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਦੇ ਜਰੀਏ ਭਾਜਪਾ ਆਪਣਾ ਵੋਟ ਬੈਂਕ ਮਜ਼ਬੂਤ ਕਰਨਾ ਚਾਹੁੰਦੀ ਹੈ। ਉੱਥੇ ਹੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅੱਜ ਫਾਜ਼ਿਲਕਾ ਦੇ ਪਿੰਡ ਰਾਏਪੁਰ ਜਾਣ ਵਾਲੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਰਸਤੇ ‘ਚ ਹੀ ਰੋਕ ਲਿਆ।
ਇਸ ਤੋਂ ਬਾਅਦ ਉਨ੍ਹਾਂ ਨੇ ਰਸਤੇ ‘ਚ ਹੀ ਧਰਨਾ ਲਾ ਦਿੱਤਾ। ਉਨ੍ਹਾਂ ਨੂੰ ਅਬੋਹਰ ਡਬਵਾਲੀ ਰੋਡ ‘ਤੇ ਕਾਲਾ ਟਿੱਬਾ ਟੋਲ ਪਲਾਜ਼ਾ ਤੇ ਰੋਕਿਆ ਗਿਆ ਹੈ, ਇਸ ਤੋਂ ਬਾਅਦ ਉਨ੍ਹਾਂ ਨੇ ਇੱਥੇ ਹੀ ਬੈਠ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਜਾਣਕਾਰੀ ਮੁਤਾਬਕ, ਭਾਜਪਾ ਸਿੱਧੇ ਹੀ ਲੋਕਾਂ ਨੂੰ ਕੇਂਦਰ ਦੀਆਂ ਯੋਜਨਾਵਾਂ ਦੇ ਲਈ ਸਰਕਾਰੀ ਪੋਰਟਲ ‘ਤੇ ਰਜ਼ਿਸਟਰ ਕਰਵਾ ਰਹੀ ਹੈ। ਇਸ ‘ਤੇ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਹ ਕੰਮ ਸੂਬਾ ਸਰਕਾਰ ਦਾ ਹੈ। ਇਸ ਨਾਲ ਡਾਟਾ ਚੋਰੀ ਹੋਣ ਦਾ ਖ਼ਤਰਾ ਹੈ।
ਆਮ ਆਦਮੀ ਪਾਰਟੀ ਚੁੱਕ ਰਹੀ ਸਵਾਲ
ਆਮ ਆਦਮੀ ਪਾਰਟੀ ਦਾ ਕਹਿਣ ਹੈ ਕਿ ਕੋਈ ਵੀ ਰਾਜਨੀਤਿਕ ਪਾਰਟੀ ਕਿਵੇਂ ਲੋਕਾਂ ਨੂੰ ਰਜਿਸਟਰ ਕਰਵਾ ਸਕਦੀ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਸਨ। ਜਿਸ ‘ਚ ਕਿਹਾ ਗਿਆ ਸੀ ਕਿ ਪ੍ਰਾਈਵੇਟ ਆਪਰੇਟਰ ਸਰਕਾਰ ਯੋਜਨਾਵਾਂ ਦੇ ਨਾਮ ‘ਤੇ ਲੋਕਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰ ਰਹੇ ਹਨ ।
ਸਰਕਾਰ ਨੇ ਕਿਹਾ ਕਿ ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਐਕਟ 2023 ਤਹਿਤ ਇਹ ਇੱਕ ਅਪਰਾਧ ਹੈ। ਇਸ ਲਈ ਇਹ ਪੁਖ਼ਤਾ ਕੀਤਾ ਜਾਵੇ ਕਿ ਕੋਈ ਵੀ ਇਸ ਦੀ ਉਲੰਘਣਾ ਨਾ ਕਰੇ।
ਇਹ ਵੀ ਪੜ੍ਹੋ
ਸਰਕਾਰ ਨੇ ਹੁਕਮ ਜਾਰੀ ਕੀਤਾ ਕਿ ਕਿਸੇ ਵੀ ਪ੍ਰਾਈਵੇਟ ਆਪਰੇਟਰ ਤੇ ਬਿਨਾਂ ਅਧਿਕਾਰ ਪ੍ਰਾਪਤ ਅਧਿਕਾਰੀ ਜਾ ਏਜੰਸੀ ਨਾਲ ਨਿੱਜੀ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ। ਕੋਈ ਵੀ ਇਸ ਤਰ੍ਹਾਂ ਦੇ ਕੰਮ ‘ਚ ਲਿਪਤ ਪਾਇਆ ਜਾਂਦਾ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ।


