AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

BJP State Executive announced: ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦਾ ਐਲਾਨ

ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਕਾਰਜਕਾਰਨੀ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ 169 ਪੱਕੇ ਮੈਂਬਰਾਂ ਤੇ 80 ਕਾਰਜਕਾਰਨੀ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ।

BJP State Executive announced: ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦਾ ਐਲਾਨ
davinder-kumar-jalandhar
| Updated On: 19 May 2023 08:01 AM IST
Share
Punjab BJP State Executive announced: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੀ ਕੌਮੀ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਭਾਜਪਾ ਪੰਜਾਬ (Punjab BJP) ਦੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਜਿਸ ਵਿੱਚ ਸਥਾਈ ਮੈਂਬਰਾਂ, ਕਾਰਜਕਾਰਨੀ ਮੈਂਬਰਾਂ ਅਤੇ ਵਿਸ਼ੇਸ਼ ਆਮੰਤਰਿਤ ਮੈਂਬਰਾਂ ਨੂੰ ਜਗਹ ਦਿੱਤੀ ਗਈ ਹੈ। ਜੀਵਨ ਗੁਪਤਾ ਨੇ ਇਸ ਸਬੰਧ ਵਿੱਚ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਜਕਾਰਨੀ ਵਿੱਚ ਪੰਜਾਬ ਵਿੱਚ ਰਹਿੰਦੇ ਭਾਜਪਾ ਦੇ ਕੌਮੀ ਅਹੁਦੇਦਾਰ, ਭਾਜਪਾ ਦੇ ਸੂਬਾ ਕੋਰ ਗਰੁੱਪ ਮੈਂਬਰ, ਪੰਜਾਬ ਵਿੱਚ ਰਹਿੰਦੇ ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ, ਭਾਜਪਾ ਦੇ ਸੰਸਦ ਮੈਂਬਰ ਅਤੇ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ, ਪੰਜਾਬ ਵਿੱਚ ਰਹਿੰਦੇ ਸਾਰੇ ਕੌਮੀ ਮੋਰਚਿਆਂ ਦੇ ਅਹੁਦੇਦਾਰਾਂ, ਪੰਜਾਬ ਭਾਜਪਾ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਨੂੰ ਕਾਰਜਕਾਰਨੀ ਮੈਂਬਰਾਂ ਵਜੋਂ ਥਾਂ ਦਿੱਤੀ ਗਈ ਹੈ। ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਵੱਲੋਂ ਕਾਰਜਕਾਰਨੀ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਮੈਂਬਰਾਂ ਦੀਆਂ 9 ਪੰਨਿਆਂ ਦੀਆਂ ਤਿੰਨ ਸੂਚੀਆਂ ਜਾਰੀ ਕੀਤੀਆਂ ਗਈਆਂ ਹਨ

ਕਿਹੜੇ ਆਗੂਆਂ ਦਾ ਨਾਂ ਲਿਸਟ ‘ਚ ਸ਼ਾਮਲ

ਇਸ ਖਾਸ ਤੌਰ ‘ਤੇ ਸੱਦੇ ਮੈਂਬਰਾਂ ਵਿੱਚ ਕਈ ਦਿੱਗਜ ਨੇਤਾਵਾਂ ਦੇ ਨਾਮ ਸ਼ਾਮਲ ਹਨ ਜਿਨ੍ਹਾਂ ਵਿੱਚ ਤਰੁਨ ਚੁੱਘ, ਕੈਪਟਨ ਅਮਰਿੰਦਰ ਸਿੰਘ, ਇਕਬਾਲ ਸਿੰਘ ਲਾਲਪੁਰਾ, ਸੋਮ ਪ੍ਰਕਾਸ਼, ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ, ਸ਼ਵੇਤ ਮਲਿਕ, ਭਗਤ ਚੂਨੀ ਲਾਲ, ਜੰਗੀ ਲਾਲ ਮਹਾਜਨ, ਲਕਸ਼ਮੀ ਕਾਂਤਾ ਚਾਵਲਾ, ਤੀਕਸ਼ਣ ਸੂਦ, ਮਨਪ੍ਰੀਤ ਸਿੰਘ ਬਾਦਲ, ਰਜਿੰਦਰ ਭੰਡਾਰੀ, ਸੰਨੀ ਦਿਓਲ, ਹਰਜੀਤ ਸਿੰਘ ਗਰੇਵਾਲ, ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਜੈਵੀਰ ਸਿੰਘ ਸ਼ੇਰਗਿੱਲ, ਸਰਬਜੀਤ ਸਿੰਘ ਵਿਰਕ, ਰਜਿੰਦਰ ਮੋਹਨ ਸਿੰਘ ਛੀਨਾ, ਜਸਵਿੰਦਰ ਸਿੰਘ ਢਿੱਲੋਂ, ਚਰਨਜੀਤ ਸਿੰਘ ਅਟਵਾਲ ਨੂੰ ਥਾਂ ਦਿੱਤੀ ਗਈ ਹੈ। ਇਸ ਤੋਂ ਇਲਾਵਾ 169 ਪੱਕੇ ਮੈਂਬਰਾਂ ਤੇ 80 ਕਾਰਜਕਾਰਨੀ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...