BJP State Executive announced: ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦਾ ਐਲਾਨ

Updated On: 

19 May 2023 08:01 AM

ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਕਾਰਜਕਾਰਨੀ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ 169 ਪੱਕੇ ਮੈਂਬਰਾਂ ਤੇ 80 ਕਾਰਜਕਾਰਨੀ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ।

BJP State Executive announced: ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦਾ ਐਲਾਨ
Follow Us On

Punjab BJP State Executive announced: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੀ ਕੌਮੀ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਭਾਜਪਾ ਪੰਜਾਬ (Punjab BJP) ਦੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਜਿਸ ਵਿੱਚ ਸਥਾਈ ਮੈਂਬਰਾਂ, ਕਾਰਜਕਾਰਨੀ ਮੈਂਬਰਾਂ ਅਤੇ ਵਿਸ਼ੇਸ਼ ਆਮੰਤਰਿਤ ਮੈਂਬਰਾਂ ਨੂੰ ਜਗਹ ਦਿੱਤੀ ਗਈ ਹੈ।

ਜੀਵਨ ਗੁਪਤਾ ਨੇ ਇਸ ਸਬੰਧ ਵਿੱਚ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਜਕਾਰਨੀ ਵਿੱਚ ਪੰਜਾਬ ਵਿੱਚ ਰਹਿੰਦੇ ਭਾਜਪਾ ਦੇ ਕੌਮੀ ਅਹੁਦੇਦਾਰ, ਭਾਜਪਾ ਦੇ ਸੂਬਾ ਕੋਰ ਗਰੁੱਪ ਮੈਂਬਰ, ਪੰਜਾਬ ਵਿੱਚ ਰਹਿੰਦੇ ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ, ਭਾਜਪਾ ਦੇ ਸੰਸਦ ਮੈਂਬਰ ਅਤੇ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ, ਪੰਜਾਬ ਵਿੱਚ ਰਹਿੰਦੇ ਸਾਰੇ ਕੌਮੀ ਮੋਰਚਿਆਂ ਦੇ ਅਹੁਦੇਦਾਰਾਂ, ਪੰਜਾਬ ਭਾਜਪਾ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਨੂੰ ਕਾਰਜਕਾਰਨੀ ਮੈਂਬਰਾਂ ਵਜੋਂ ਥਾਂ ਦਿੱਤੀ ਗਈ ਹੈ।

ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਵੱਲੋਂ ਕਾਰਜਕਾਰਨੀ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਮੈਂਬਰਾਂ ਦੀਆਂ 9 ਪੰਨਿਆਂ ਦੀਆਂ ਤਿੰਨ ਸੂਚੀਆਂ ਜਾਰੀ ਕੀਤੀਆਂ ਗਈਆਂ ਹਨ

ਕਿਹੜੇ ਆਗੂਆਂ ਦਾ ਨਾਂ ਲਿਸਟ ‘ਚ ਸ਼ਾਮਲ

ਇਸ ਖਾਸ ਤੌਰ ‘ਤੇ ਸੱਦੇ ਮੈਂਬਰਾਂ ਵਿੱਚ ਕਈ ਦਿੱਗਜ ਨੇਤਾਵਾਂ ਦੇ ਨਾਮ ਸ਼ਾਮਲ ਹਨ ਜਿਨ੍ਹਾਂ ਵਿੱਚ ਤਰੁਨ ਚੁੱਘ, ਕੈਪਟਨ ਅਮਰਿੰਦਰ ਸਿੰਘ, ਇਕਬਾਲ ਸਿੰਘ ਲਾਲਪੁਰਾ, ਸੋਮ ਪ੍ਰਕਾਸ਼, ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ, ਸ਼ਵੇਤ ਮਲਿਕ, ਭਗਤ ਚੂਨੀ ਲਾਲ, ਜੰਗੀ ਲਾਲ ਮਹਾਜਨ, ਲਕਸ਼ਮੀ ਕਾਂਤਾ ਚਾਵਲਾ, ਤੀਕਸ਼ਣ ਸੂਦ, ਮਨਪ੍ਰੀਤ ਸਿੰਘ ਬਾਦਲ, ਰਜਿੰਦਰ ਭੰਡਾਰੀ, ਸੰਨੀ ਦਿਓਲ, ਹਰਜੀਤ ਸਿੰਘ ਗਰੇਵਾਲ, ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਜੈਵੀਰ ਸਿੰਘ ਸ਼ੇਰਗਿੱਲ, ਸਰਬਜੀਤ ਸਿੰਘ ਵਿਰਕ, ਰਜਿੰਦਰ ਮੋਹਨ ਸਿੰਘ ਛੀਨਾ, ਜਸਵਿੰਦਰ ਸਿੰਘ ਢਿੱਲੋਂ, ਚਰਨਜੀਤ ਸਿੰਘ ਅਟਵਾਲ ਨੂੰ ਥਾਂ ਦਿੱਤੀ ਗਈ ਹੈ।

ਇਸ ਤੋਂ ਇਲਾਵਾ 169 ਪੱਕੇ ਮੈਂਬਰਾਂ ਤੇ 80 ਕਾਰਜਕਾਰਨੀ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version