ਪੰਜਾਬ BJP ਦਫ਼ਤਰ ‘ਚ ਬੰਗਾਲ ਜਿੱਤ ਦਾ ਜਸ਼ਨ: ਪਾਰਟੀ ਵਰਕਰਾਂ ਨੇ ਮਠਿਆਈਆਂ ਵੰਡੀਆਂ, ਸੁਨੀਲ ਜਾਖੜ ਵੀ ਰਹੇ ਮੌਜੂਦ

Updated On: 

04 May 2026 17:37 PM IST

ਪਾਰਟੀ ਵਰਕਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਨੂੰ ਜਿੱਤ ਦੇ ਮੁੱਖ ਕਾਰਨਾਂ ਵਜੋਂ ਦੱਸਿਆ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਪੱਛਮੀ ਬੰਗਾਲ ਵਿੱਚ ਸਫਲਤਾ ਭਾਜਪਾ ਦੀ ਵਿਚਾਰਧਾਰਾ ਅਤੇ ਵਿਕਾਸ ਏਜੰਡੇ ਦੀ ਜਿੱਤ ਹੈ।ਪੰਜਾਬ ਬੀਜੇਪੀ ਦੀ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਨੇ ਬੀਜੇਪੀ ਹਾਈਕਮਾਨ ਨੂੰ ਬੰਗਾਲ ਜਿੱਤ ਦੀ ਵਧਾਈ ਦਿੱਤੀ ਹੈ।

ਪੰਜਾਬ BJP ਦਫ਼ਤਰ ਚ ਬੰਗਾਲ ਜਿੱਤ ਦਾ ਜਸ਼ਨ: ਪਾਰਟੀ ਵਰਕਰਾਂ ਨੇ ਮਠਿਆਈਆਂ ਵੰਡੀਆਂ, ਸੁਨੀਲ ਜਾਖੜ ਵੀ ਰਹੇ ਮੌਜੂਦ

ਪੰਜਾਬ ਭਾਜਪਾ ਪੱਛਮੀ ਬੰਗਾਲ ਵਿੱਚ ਭਾਜਪਾ ਦੀ ਜਿੱਤ ਦਾ ਜਸ਼ਨ ਮਨਾਇਆ ਗਿਆ। ਇਹ ਪ੍ਰੋਗਰਾਮ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪਾਰਟੀ ਦਫ਼ਤਰ ਵਿੱਚ ਕੀਤਾ ਗਿਆ। ਜਿੱਥੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਗੂ ਇਕੱਠੇ ਹੋਏ। ਇਸ ਮੌਕੇ ਬੀਜੇਪੀ ਦੀ ਸੀਨੀਅਰ ਆਗੂ ਸੁਨੀਲ ਜਾਖੜ ਵੀ ਹਾਜ਼ਰ ਰਹੇ।

ਇਸ ਸਮਾਗਮ ਦੌਰਾਨ, ਪਾਰਟੀ ਵਰਕਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਨੂੰ ਜਿੱਤ ਦੇ ਮੁੱਖ ਕਾਰਨਾਂ ਵਜੋਂ ਦੱਸਿਆ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਪੱਛਮੀ ਬੰਗਾਲ ਵਿੱਚ ਸਫਲਤਾ ਭਾਜਪਾ ਦੀ ਵਿਚਾਰਧਾਰਾ ਅਤੇ ਵਿਕਾਸ ਏਜੰਡੇ ਦੀ ਜਿੱਤ ਹੈ।ਪੰਜਾਬ ਬੀਜੇਪੀ ਦੀ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਨੇ ਬੀਜੇਪੀ ਹਾਈਕਮਾਨ ਨੂੰ ਬੰਗਾਲ ਜਿੱਤ ਦੀ ਵਧਾਈ ਦਿੱਤੀ ਹੈ।

ਵਰਕਰਾਂ ਵਿੱਚ ਵੰਡੀ ਮਠਿਆਈ

ਬੀਜੇਪੀ ਦੀ ਬੰਗਾਲ ਜਿੱਤ ਦੀ ਖੁਸ਼ੀ ਵਿੱਚ ਪੰਜਾਬ ਦਫ਼ਤਰ ਵਿੱਚ ਜਸ਼ਨ ਮਨਾਇਆ ਗਿਆ। ਇਸ ਦੌਰਾਨ ਮਠਿਆਈਆਂ ਵੰਡੀਆਂ ਗਈਆਂ ਅਤੇ ਵਰਕਰ ਇੱਕ ਦੂਜੇ ਨੂੰ ਜਿੱਤ ਦੀ ਵਧਾਈ ਦੇਣਗੇ। ਪਾਰਟੀ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀ ਰਣਨੀਤੀ ‘ਤੇ ਵੀ ਚਰਚਾ ਜਲਦ ਚਰਚਾ ਹੋਵੇਗੀ। ਆਗੂਆਂ ਦਾ ਮੰਨਣਾ ਹੈ ਕਿ ਇਹ ਜਿੱਤ ਦੇਸ਼ ਭਰ ਵਿੱਚ ਭਾਜਪਾ ਦੇ ਵਧਦੇ ਸਮਰਥਨ ਅਧਾਰ ਦਾ ਸੰਕੇਤ ਹੈ ਅਤੇ ਇਸ ਦਾ ਸਕਾਰਾਤਮਕ ਪ੍ਰਭਾਵ ਭਵਿੱਖ ਵਿੱਚ ਹੋਰ ਸੂਬਿਆਂ ਵਿੱਚ ਵੀ ਮਹਿਸੂਸ ਕੀਤਾ ਜਾਵੇਗਾ।

ਪੰਜਾਬ ਭਾਜਪਾ ਦਾ ਵਧਿਆ ਮਨੋਬਲ

ਪੰਜਾਬ ਭਾਜਪਾ ਦੇ ਅਧਿਕਾਰੀਆਂ ਨੇ ਕਿਹਾ ਕਿ ਪੱਛਮੀ ਬੰਗਾਲ ਵਰਗੇ ਸੂਬਿਆਂ ਵਿੱਚ ਇਹ ਸਫਲਤਾ ਇਤਿਹਾਸਕ ਹੈ ਅਤੇ ਇਸ ਨੇ ਪਾਰਟੀ ਵਰਕਰਾਂ ਦੇ ਮਨੋਬਲ ਨੂੰ ਕਾਫ਼ੀ ਵਧਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਧਿਆਨ ਹੁਣ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਅਤੇ ਜਨਤਕ ਹਿੱਤਾਂ ਦੇ ਮੁੱਦਿਆਂ ਨੂੰ ਅੱਗੇ ਵਧਾਉਣ ‘ਤੇ ਹੋਵੇਗਾ। ਪਾਰਟੀ ਦਫ਼ਤਰ ਵਿਖੇ ਸਮਾਗਮ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸ਼ਾਂਤੀਪੂਰਨ ਤੇ ਵਿਵਸਥਾਪੂਰਨ ਸਮਾਗਮ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਸੁਰੱਖਿਆ ਅਤੇ ਪ੍ਰਸ਼ਾਸਨਿਕ ਪ੍ਰਬੰਧ ਕੀਤੇ ਗਏ ਹਨ।

Follow Us