ਪੰਜਾਬ 'ਚ ਬੋਰਡਾਂ ਤੇ ਕਾਰਪੋਰੇਸ਼ਨਾਂ ਨੂੰ ਜਲਦ ਮਿਲਣਗੀਆਂ ਚੇਅਰਮੈਨੀਆਂ: ਸਰਕਾਰ ਨੇ ਸ਼ੁਰੂ ਕੀਤੀਆਂ ਤਿਆਰੀਆਂ, 'ਆਪ' ਵਰਕਰਾਂ ਨੂੰ ਮਿਲੇਗਾ ਮੌਕਾ | Punjab Boards and corporations will get chairman soon know in Punjabi Punjabi news - TV9 Punjabi

ਪੰਜਾਬ ‘ਚ ਬੋਰਡਾਂ ਤੇ ਕਾਰਪੋਰੇਸ਼ਨਾਂ ਨੂੰ ਜਲਦ ਮਿਲਣਗੀਆਂ ਚੇਅਰਮੈਨੀਆਂ: ਸਰਕਾਰ ਨੇ ਸ਼ੁਰੂ ਕੀਤੀਆਂ ਤਿਆਰੀਆਂ, ‘ਆਪ’ ਵਰਕਰਾਂ ਨੂੰ ਮਿਲੇਗਾ ਮੌਕਾ

Updated On: 

04 Jul 2024 16:08 PM

ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਜ਼ਿਲ੍ਹਾ ਪੱਧਰੀ ਸੰਸਥਾਵਾਂ ਵਿੱਚ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਦੇ ਨਾਲ ਹੀ ਰਾਜ ਪੱਧਰੀ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਵੀ ਕਈ ਅਸਾਮੀਆਂ ਖਾਲੀ ਪਈਆਂ ਹਨ। ਇਹ ਸਾਰੀਆਂ ਤਿਆਰੀਆਂ ਆਉਣ ਵਾਲੀਆਂ ਚਾਰ ਵਿਧਾਨ ਸਭਾਵਾਂ ਅਤੇ ਪੰਚਾਇਤਾਂ ਦੀਆਂ ਉਪ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀਆਂ ਜਾਣਗੀਆਂ।

ਪੰਜਾਬ ਚ ਬੋਰਡਾਂ ਤੇ ਕਾਰਪੋਰੇਸ਼ਨਾਂ ਨੂੰ ਜਲਦ ਮਿਲਣਗੀਆਂ ਚੇਅਰਮੈਨੀਆਂ: ਸਰਕਾਰ ਨੇ ਸ਼ੁਰੂ ਕੀਤੀਆਂ ਤਿਆਰੀਆਂ, ਆਪ ਵਰਕਰਾਂ ਨੂੰ ਮਿਲੇਗਾ ਮੌਕਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ

Follow Us On

ਪੰਜਾਬ ਸਰਕਾਰ ਨੇ ਸੂਬੇ ਵਿੱਚ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਪਾਰਟੀ ਲਈ ਕੰਮ ਕਰਨ ਵਾਲੇ ਆਗੂਆਂ ਨੂੰ ਇਨ੍ਹਾਂ ਅਹੁਦਿਆਂ ‘ਤੇ ਮੌਕੇ ਦਿੱਤੇ ਜਾਣਗੇ। ਇਸ ਦੇ ਲਈ ਸਰਕਾਰ ਨੇ ਸਾਰਾ ਰਿਕਾਰਡ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ।

ਜਲੰਧਰ ਜ਼ਿਮਨੀ ਚੋਣ ਤੋਂ ਬਾਅਦ ਇਸ ਸਬੰਧੀ ਕੋਈ ਫੈਸਲਾ ਲਿਆ ਜਾਵੇਗਾ। ਹਾਲਾਂਕਿ ਪਾਰਟੀ ਸੂਬੇ ਵਿੱਚ ਚੰਗਾ ਕੰਮ ਕਰ ਰਹੇ ਪਾਰਟੀ ਵਾਲੰਟੀਅਰਾਂ ਨੂੰ ਮੌਕਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਕੇਡਰ ਨੂੰ ਮਜ਼ਬੂਤ ​​ਕੀਤਾ ਜਾਵੇ।

ਸੂਬਾ ਪੱਧਰੀ ਬੋਰਡਾਂ ‘ਚ ਖਾਲੀ ਪਈਆਂ ਅਸਾਮੀਆਂ

ਕੁਝ ਦਿਨ ਪਹਿਲਾਂ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਗਏ ਸਨ ਤਾਂ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਜਲਦੀ ਹੀ ਵਲੰਟੀਅਰਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਹਾਲਾਂਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੇ ਕਈ ਵਲੰਟੀਅਰਾਂ ਨੂੰ ਵੱਡੇ ਅਹੁਦੇ ਦਿੱਤੇ ਸਨ।

ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਜ਼ਿਲ੍ਹਾ ਪੱਧਰੀ ਸੰਸਥਾਵਾਂ ਵਿੱਚ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਦੇ ਨਾਲ ਹੀ ਸੂਬਾ ਪੱਧਰੀ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਵੀ ਕਈ ਅਸਾਮੀਆਂ ਖਾਲੀ ਪਈਆਂ ਹਨ। ਇਹ ਸਾਰੀਆਂ ਤਿਆਰੀਆਂ ਆਉਣ ਵਾਲੀਆਂ ਚਾਰ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਅਤੇ ਪੰਚਾਇਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀਆਂ ਜਾਣਗੀਆਂ।

ਪੰਜਾਬੀ ਯੂਨੀਵਰਸਿਟੀ ਨੂੰ ਜਲਦ ਮਿਲੇਗਾ ਵੀ.ਸੀ

ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉੱਚ ਸਿੱਖਿਆ ਵਿਭਾਗ ਨੇ ਵਾਈਸ ਚਾਂਸਲਰ ਦੇ ਅਹੁਦੇ ਲਈ ਯੋਗ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਹਨ। ਇਸ ਸਬੰਧੀ ਅਪਲਾਈ ਕਰਨ ਦੀ ਆਖਰੀ ਮਿਤੀ 22 ਜੁਲਾਈ ਰੱਖੀ ਗਈ ਹੈ। ਇਸ ਤੋਂ ਬਾਅਦ ਉੱਚ ਪੱਧਰੀ ਕਮੇਟੀ ਵੱਲੋਂ ਸਾਰੀ ਕਾਰਵਾਈ ਕੀਤੀ ਜਾਵੇਗੀ। ਫਿਰ ਯੋਗ ਪਾਏ ਜਾਣ ਵਾਲਿਆਂ ਲਈ ਇੰਟਰਵਿਊ ਪ੍ਰਕਿਰਿਆ ਹੋਵੇਗੀ। ਇਸ ਤੋਂ ਬਾਅਦ ਸ਼ਰਤਾਂ ਪੂਰੀਆਂ ਕਰਨ ਵਾਲੇ ਵਿਅਕਤੀ ਨੂੰ ਸਰਕਾਰ ਵੱਲੋਂ ਇਸ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: CM ਮਾਨ ਨੇ ਜਲੰਧਰ ਵੈਸਟ ਚ ਕੀਤੀਆਂ ਨੁੱਕੜ ਸਭਾਵਾਂ, ਲੋਕਾਂ ਨੂੰ AAP ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਕੀਤੀ ਅਪੀਲ

Exit mobile version