Punjab Budget 2025: ‘ਬਦਲਦਾ ਪੰਜਾਬ ਬਜਟ’ 2025-26 ਵਿੱਚ ਕੀ-ਕੀ ਹੈ ਖਾਸ? ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ

kusum-chopra
Updated On: 

26 Mar 2025 12:41 PM

Punjab Budget 2025: ਪੰਜਾਬ ਸਰਕਾਰ ਅੱਜ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰ ਰਹੀ ਹੈ। ਇਹ ਪੰਜਾਬ ਦੀ AAP ਸਰਕਾਰ ਦਾ ਚੌਥਾ ਬਜਟ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਸ ਵਾਰ 2.36 ਲੱਖ ਕਰੋੜ ਰੁਪਏ ਤੋਂ ਵੀ ਵੱਧ ਦਾ ਬਜਟ ਪੇਸ਼ ਕਰ ਰਹੇ ਹਨ, ਜੋ ਕਿ ਪਿਛਲੀ ਵਾਰ ਉਨ੍ਹਾਂ ਵੱਲੋਂ ਪੇਸ਼ ਕੀਤੇ ਗਏ 2.05 ਲੱਖ ਕਰੋੜ ਰੁਪਏ ਦੇ ਬਜਟ ਨਾਲੋਂ ਲਗਭਗ 15 % ਵੱਧ ਹੈ। ਇਹ ਆਮ ਆਦਮੀ ਪਾਰਟੀ (AAP) ਸਰਕਾਰ ਦਾ ਸਭ ਤੋਂ ਵੱਡਾ ਬਜਟ ਵੀ ਹੋਣ ਜਾ ਰਿਹਾ ਹੈ।

Punjab Budget 2025: ਬਦਲਦਾ ਪੰਜਾਬ ਬਜਟ 2025-26 ਵਿੱਚ ਕੀ-ਕੀ ਹੈ ਖਾਸ? ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ

ਹਰਪਾਲ ਚੀਮਾ, ਵਿੱਤ ਮੰਤਰੀ, ਪੰਜਾਬ

Follow Us On

Punjab Budget: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਪੰਜਾਬ ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਮੌਜੂਦਾ ਬਜਟ 2 ਲੱਖ 36 ਹਜ਼ਾਰ 80 ਕਰੋੜ ਦਾ ਹੈ। ਬਜਟ ਭਾਸ਼ਣ ਪੜ੍ਹਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਦੀ ਵਿਕਾਸ ਦਰ ਵਿੱਚ ਮੌਜੂਦਾ ਸਾਲ 9 ਫੀਸਦੀ ਦੀ ਦਰ ਤੇ ਵਾਧਾ ਹੋਇਆ ਹੈ। ਹੁਣ ਤੱਕ 3 ਕਰੋੜ ਲੋਕਾਂ ਨੇ ਆਮ ਆਦਮੀ ਕਲੀਨਿਕ ਦਾ ਫਾਇਦਾ ਲੈ ਚੁੱਕੇ ਹਨ। GSDP ਦੇ ਇਸ ਸਾਲ 10 ਫੀਸਦੀ ਤੱਕ ਵੱਧਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

3 ਹਜ਼ਾਰ ਇਨਡੋਰ ਸਟੇਡੀਅਮ ਬਣਾਏ ਜਾਣਗੇ

ਹਰਪਾਲ ਚੀਮਾ ਨੇ ਕਿਹਾ- ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਪਹਿਲੀ ਵਾਰ ਮੈਗਾ ਸਪੋਰਟਸ ‘ਖੇਡਾਂ ਪੰਜਾਬ ਬਦਲਤਾ ਪੰਜਾਬ’ ਸ਼ੁਰੂ ਕਰਨ ਜਾ ਰਹੀ ਹੈ। ਇਸ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਸੁਧਾਰ ਕਰੇਗਾ। ਇਸ ਤਹਿਤ ਹਰ ਪਿੰਡ ਵਿੱਚ ਖੇਡ ਦੇ ਮੈਦਾਨ ਅਤੇ ਜਿੰਮ ਬਣਾਏ ਜਾਣਗੇ। ਇਨ੍ਹਾਂ ਵਿੱਚ ਰਨਿੰਗ ਟਰੈਕ, ਸੋਲਰ ਲਾਈਟਾਂ ਅਤੇ ਹੋਰ ਸਹੂਲਤਾਂ ਹੋਣਗੀਆਂ। ਅਸੀਂ ਇਸ ਵਿੱਚ ਸਾਰੀਆਂ ਪ੍ਰਸਿੱਧ ਖੇਡਾਂ ਸ਼ੁਰੂ ਕਰਾਂਗੇ। ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਏ ਜਾਣਗੇ। ਖੇਡ ਦੇ ਸੈਂਰ ਐਕਸੀਲੈਂਸ ਨੂੰ ਸੁਧਾਰੇਗੀ । ਇਸ ਲਈ ਸਰਕਾਰ 979 ਕਰੋੜ ਰੁਪਏ ਦਾ ਬਜਟ ਦੇਵੇਗੀ। ਇਹ ਪੰਜਾਬ ਦੇ ਇਤਿਹਾਸ ਵਿੱਚ ਜਾਰੀ ਕੀਤੀ ਜਾ ਰਹੀ ਸਭ ਤੋਂ ਵੱਡੀ ਰਕਮ ਹੈ। ਹੁਣ ਤੱਕ ਕਿਸੇ ਵੀ ਸਰਕਾਰ ਵੱਲੋਂ ਜਾਰੀ ਇਹ ਸਭ ਤੋਂ ਵੱਧ ਰਕਮ ਹੋਵੇਗੀ।

ਨਸ਼ਾ ਛੁਡਾਊ ਮੁਹਿੰਮ ‘ਤੇ 150 ਕਰੋੜ ਖਰਚ ਕਰੇਗੀ ਸਰਕਾਰ

ਹਰਪਾਲ ਚੀਮਾ ਨੇ ਕਿਹਾ – ਸਾਡੀ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਨਸ਼ਾ ਤਸਕਰਾਂ ਦੀ ਕਮਰ ਤੋੜੀ ਜਾ ਰਹੀ ਹੈ। ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅਗਲੇ ਸਾਲ ਪੰਜਾਬ ਵਿੱਚ ਪਹਿਲੀ ਡਰੱਗ ਜਨਗਣਨਾ ਹੋਵੇਗੀ। ਸਰਕਾਰ 2025-26 ਵਿੱਚ ਨਸ਼ਾ ਛੁਡਾਊ ਮੁਹਿੰਮ ‘ਤੇ 150 ਕਰੋੜ ਰੁਪਏ ਖਰਚ ਕਰੇਗੀ।

ਗੈਂਗਸਟਰਾਂ ਖਿਲਾਫ ਐਕਸ਼ਨ ਵਿੱਚ ਸਰਕਾਰ

ਸਰਕਾਰ ਗੈਂਗਸਟਰਾਂ ਨਾਲ ਨਜਿੱਠਣ ਲਈ ਵੱਡੀ ਕਾਰਵਾਈ ਕਰ ਰਹੀ ਹੈ। ਇਸ ਲਈ ਅਸੀਂ ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਮਜ਼ਬੂਤ ​​ਕਰਾਂਗੇ। ਇਸਦਾ ਸਮਾਂ 30 ਮਿੰਟ ਤੋਂ ਘਟਾ ਕੇ 8 ਮਿੰਟ ਕਰ ਦਿੱਤਾ ਜਾਵੇਗਾ। ERV ਖਰੀਦਣ ਲਈ 125 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ 112 ਨਵੇਂ ਕੰਟਰੋਲ ਹੈੱਡਕੁਆਰਟਰ ਬਣਾਉਣ ਲਈ 153 ਕਰੋੜ ਰੁਪਏ ਖਰਚ ਕੀਤੇ ਜਾਣਗੇ।

817 ਭ੍ਰਿਸ਼ਟ ਅਫਸਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ- ਚੀਮਾ

ਚੀਮਾ ਨੇ ਕਿਹਾ- ਸਾਡੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਅਸੀਂ ਲੋਕਾਂ ਨੂੰ ਮੁਫ਼ਤ ਬਿਜਲੀ ਦੇ ਰਹੇ ਹਾਂ। 817 ਭ੍ਰਿਸ਼ਟ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਸੜਕ ਸੁਰੱਖਿਆ ਫੋਰਸ ਬਣਾਈ ਗਈ ਹੈ। ਉਨ੍ਹਾਂ ਨੂੰ 144 ਹਾਈ-ਟੈਕ ਵਾਹਨ ਦਿੱਤੇ ਗਏ ਹਨ। ਪੂਰੇ ਰਾਜ ਵਿੱਚ ਮੁੱਖ ਮੰਤਰੀ ਯੋਗਸ਼ਾਲਾ ਪ੍ਰੋਗਰਾਮ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ 3 ਸਾਲਾਂ ਵਿੱਚ 96,836 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ।