AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Punjab Budget : ਸੂਬੇ ਦੀ ਸੁਰੱਖਿਆ…ਜੇਲ੍ਹਾਂ ਵਿੱਚ AI ਕੈਮਰੇ, ਕੈਦੀਆਂ ਨੂੰ ਸਿੱਖਿਆ, ਜੇਲ੍ਹਾਂ ਦੇ ਸੁਧਾਰ ਲਈ 100 ਕਰੋੜ ਦਾ ਬਜਟ

Punjab Budget 2025: ਪੰਜਾਬ ਸਰਕਾਰ ਨੇ ਅੱਜ ਆਪਣਾ ਚੌਥਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਦਲਦਾ ਪੰਜਾਬ ਬਜਟ ਦੇ ਤਹਿਤ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਬਜਟ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ। ਚੀਮਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਤੇ ਨਾਲ ਹੀ ਬਜਟ ਵਿੱਚ ਜੇਲ੍ਹ ਸੁਰੱਖਿਆ ਨੂੰ ਲੈ ਕੇ ਕਿੰਨੀ ਰਕਮ ਜਾਰੀ ਕੀਤੀ ਗਈ ਹੈ, ਇਹ ਵੀ ਦੱਸਿਆ।

Punjab Budget : ਸੂਬੇ ਦੀ ਸੁਰੱਖਿਆ...ਜੇਲ੍ਹਾਂ ਵਿੱਚ AI ਕੈਮਰੇ, ਕੈਦੀਆਂ ਨੂੰ ਸਿੱਖਿਆ, ਜੇਲ੍ਹਾਂ ਦੇ ਸੁਧਾਰ ਲਈ 100 ਕਰੋੜ ਦਾ ਬਜਟ
ਕਾਨੂੰਨ ਵਿਵਸਥਾ ਲਈ ਵੱਡੇ ਕਦਮ
Follow Us
kusum-chopra
| Updated On: 26 Mar 2025 13:38 PM IST

ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਸੁਧਾਰਣ ਲਈ ਭਗਵੰਤ ਮਾਨ ਦੀ ਸਰਕਾਰ ਵੱਡੇ ਅਤੇ ਗੰਭੀਰ ਕਦਮ ਚੁੱਕ ਰਹੀ ਹੈ। ਬਜਟ ਭਾਸ਼ਣ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕੀ ਜੇਲ੍ਹ ਵਿਭਾਗ ਲਈ 11,560 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਜੇਲ੍ਹਾਂ ਵਿੱਚ ਏਆਈ ਕੈਮਰੇ ਲਗਾਏ ਜਾ ਰਹੇ ਹਨ। ਕਾਲਜ ਵਿੱਚ 2,200 ਤੋਂ ਵੱਧ ਕੈਦੀਆਂ ਨੂੰ ਦਾਖਲਾ ਦਿੱਤਾ ਗਿਆ ਹੈ। ਜੇਲ੍ਹਾਂ ਦੇ ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਪੁਲਿਸ ਦੇ ਆਧੁਨਿਕੀਕਰਨ ਲਈ ਵੱਡੇ ਕਦਮ

ਪੁਲਿਸ ਦੇ ਆਧੁਨਿਕੀਕਰਨ ਲਈ 233 ਕਰੋੜ ਰੁਪਏ ਰੱਖੇ ਗਏ ਹਨ। ਇਸ ਨਾਲ ਪੁਲਿਸ ਲਾਈਨਾਂ ਦੀ ਉਸਾਰੀ ਅਤੇ ਹੋਰ ਚੀਜ਼ਾਂ ‘ਤੇ ਪੈਸਾ ਖਰਚ ਹੋਵੇਗਾ। ਨਿਆਂ ਪ੍ਰਣਾਲੀ ਦੇ ਵਿਸਥਾਰ ਲਈ, ਡੇਰਾਬੱਸੀ, ਖੰਨਾ ਅਤੇ ਪਾਤੜਾਂ ਵਿੱਚ 132 ਕਰੋੜ ਰੁਪਏ ਦੀ ਲਾਗਤ ਨਾਲ ਨਿਆਂਇਕ ਕੰਪਲੈਕਸ ਬਣਾਏ ਜਾਣਗੇ। ਇਨ੍ਹਾਂ ਵਿੱਚ ਪੁਲਿਸ ਕਾਂਪਲੈਕਸ, ਪੁਲਿਸ ਲਾਈਨਾਂ, ਪੁਲਿਸ ਸਟੇਸ਼ਨਾਂ ਦੇ ਨਿਰਮਾਣ ਅਤੇ ਨਵੀਂਕਰਨ ਅਤੇ ਪੁਲਿਸ ਮੁਲਾਜ਼ਮਾਂ ਦੀ ਰਿਹਾਇਸ਼ ਲਈ ਜ਼ਮੀਨ ਦੀ ਖਰੀਦ ਆਦਿ ਸ਼ਾਮਿਲ ਹੈ।

ਜੇਲ੍ਹ ਪ੍ਰਬੰਧਨ ਅਤੇ ਕੈਦੀਆਂ ਦੇ ਮੁੜ ਵਸੇਬੇ ਲਈ ਖਾਸ ਪ੍ਰਬੰਧ

ਇਸਤੋਂ ਇਲਾਵਾ ਰਾਜ ਅਤੇ ਜੇਲ੍ਹ ਪ੍ਰਬੰਧਨ ਅਤੇ ਕੈਦੀ ਕਲਿਆਣ ਨੂੰ ਬੇਹਤਰ ਬਣਾਉਣ ਲਈ ਪ੍ਰਮੁ੍ਰਖ ਸੁਰੱਖਿਆ ਅਤੇ ਪੁਨਰਵਾਸ ਉਪਾਅ ਲਾਗੂ ਕੀਤੇ ਗਏ ਹਨ। ਗੈਰ-ਕਾਨੂੰਨੀ ਸਰਗਰਮੀਆ ਦਾ ਪਤਾ ਲਗਾਉਣ ਅਤੇ ਉਨ੍ਹਾਂ ਤੇ ਠੱਲ੍ਹ ਪਾਉਣ ਲਈ ਕੇਂਦਰੀ ਜੇਲ੍ਹਾਂ ਵਿੱਚ ਏਆਈ ਸੰਚਾਲਿਤ ਸੀਸੀਟੀਵੀ ਨਿਗਰਾਨੀ ਦੀ ਤੈਨਾਤੀ ਕੀਤੀ ਜਾ ਰਹੀ ਹੈ। ਨਾਲ ਹੀ 12 ਸੰਵੇਦਨਾਸ਼ੀਲ ਜੇਲ੍ਹਾਂ ਵਿੱਚ ਵੀ-ਕਵਚ ਜੈਮਰ ਦਾ ਵੀ ਵਿਸਤਾਰ ਕੀਤਾ ਜਾ ਰਿਹਾ ਹੈ। ਕੈਦੀਆਂ ਦੇ ਮੁੜ ਵਸੇਬੇ ਤੇ ਜੋਰ ਦਿੰਦਿਆਂ 2200 ਤੋਂ ਵੱਧ ਕੈਦੀਆਂ ਨੂੰ ਸਿੱਖਿਅਕ ਪ੍ਰੋਗਰਾਮਾਂ ਵਿੱਚ ਰਜਿਸਟਰ ਕੀਤਾ ਗਿਆ ਹੈ, ਜਦੋਂਕਿ 513 ਕੈਦੀਆਂ ਲਈ ਕੌਸ਼ਲ ਵਿਕਾਸ ਪਾਠਕ੍ਰਮ ਸ਼ੁਰੂ ਕਰਨ ਦੀ ਤਿਆਰੀ ਹੈ। ਸੂਬੇ ਚ ਜੇਲ੍ਹ ਬੁਨਿਆਦੀ ਢਾਂਚੇ ਦੇ ਨਿਰਮਾਣ, ਨਵੀਂਕਰਣ ਅਤੇ ਅਪਗ੍ਰੇਡੇਸ਼ਨ ਲਈ 100 ਕਰੋੜ ਦਾ ਪ੍ਰਸਤਾਵ ਹੈ।

ਗੈਂਗਸਟਰਾਂ ਖਿਲਾਫ ਐਕਸ਼ਨ ਵਿੱਚ ਸਰਕਾਰ

ਸਰਕਾਰ ਗੈਂਗਸਟਰਾਂ ਨਾਲ ਨਜਿੱਠਣ ਲਈ ਵੱਡੀ ਕਾਰਵਾਈ ਕਰ ਰਹੀ ਹੈ। ਇਸ ਲਈ ਅਸੀਂ ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਮਜ਼ਬੂਤ ​​ਕਰਾਂਗੇ। ਇਸਦਾ ਸਮਾਂ 30 ਮਿੰਟ ਤੋਂ ਘਟਾ ਕੇ 8 ਮਿੰਟ ਕਰ ਦਿੱਤਾ ਜਾਵੇਗਾ। ERV ਖਰੀਦਣ ਲਈ 125 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ 112 ਨਵੇਂ ਕੰਟਰੋਲ ਹੈੱਡਕੁਆਰਟਰ ਬਣਾਉਣ ਲਈ 153 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਨਸ਼ਾ ਛੁਡਾਊ ਮੁਹਿੰਮ ‘ਤੇ 150 ਕਰੋੜ ਖਰਚ ਕਰੇਗੀ ਸਰਕਾਰ

ਹਰਪਾਲ ਚੀਮਾ ਨੇ ਕਿਹਾ- ਸਾਡੀ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਨਸ਼ਾ ਤਸਕਰਾਂ ਦੀ ਕਮਰ ਤੋੜੀ ਜਾ ਰਹੀ ਹੈ। ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅਗਲੇ ਸਾਲ ਪੰਜਾਬ ਵਿੱਚ ਪਹਿਲੀ ਡਰੱਗ ਜਨਗਣਨਾ ਹੋਵੇਗੀ। ਸਰਕਾਰ 2025-26 ਵਿੱਚ ਨਸ਼ਾ ਛੁਡਾਊ ਮੁਹਿੰਮ ‘ਤੇ 150 ਕਰੋੜ ਰੁਪਏ ਖਰਚ ਕਰੇਗੀ। ਚੀਮਾ ਨੇ ਕਿਹਾ ਕਿ 817 ਭ੍ਰਿਸ਼ਟ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

India AI Impact Summit 2026: PM ਮੋਦੀ ਦਾ AI ਵਿਜ਼ਨ, ਗਲੋਬਲ ਲੀਡਰਸ਼ਿਪ ਅਤੇ 5-ਪੱਧਰੀ ਰਣਨੀਤੀ
India AI Impact Summit 2026: PM ਮੋਦੀ ਦਾ AI ਵਿਜ਼ਨ, ਗਲੋਬਲ ਲੀਡਰਸ਼ਿਪ ਅਤੇ 5-ਪੱਧਰੀ ਰਣਨੀਤੀ...
Salim Khan Hospitalised: ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਲੀਲਾਵਤੀ ਹਸਪਤਾਲ ਵਿੱਚ ਭਰਤੀ; ਮਿਲਣ ਪਹੁੰਚੇ ਕਈ ਸੈਲੇਬਸ
Salim Khan Hospitalised: ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਲੀਲਾਵਤੀ ਹਸਪਤਾਲ ਵਿੱਚ ਭਰਤੀ; ਮਿਲਣ ਪਹੁੰਚੇ ਕਈ ਸੈਲੇਬਸ...
AI Impact Summit 2026: ਵਿਪਰੋ ਇੰਟੈਲੀਜੈਂਸ ਹੈਲਥ AI ਨਾਲ 30 ਮਿੰਟਾਂ ਵਿੱਚ ਕੈਂਸਰ ਲੱਗੇਗਾ ਪਤਾ
AI Impact Summit 2026: ਵਿਪਰੋ ਇੰਟੈਲੀਜੈਂਸ ਹੈਲਥ AI ਨਾਲ 30 ਮਿੰਟਾਂ ਵਿੱਚ ਕੈਂਸਰ ਲੱਗੇਗਾ ਪਤਾ...
ਤੁਸੀਂ ਕੁਰਸੀ 'ਤੇ ਬੈਠਣ ਲਾਇਕ ਨਹੀਂ, ਜ਼ਮੀਨੀ ਹਕੀਕਤ ਤੋਂ ਹੋ ਕੱਟੇ ਹੋਏ... ਰਾਹੁਲ ਗਾਂਧੀ 'ਤੇ ਭੜਕੀ ਡਾ. ਨਵਜੋਤ ਕੌਰ
ਤੁਸੀਂ ਕੁਰਸੀ 'ਤੇ ਬੈਠਣ ਲਾਇਕ ਨਹੀਂ, ਜ਼ਮੀਨੀ ਹਕੀਕਤ ਤੋਂ ਹੋ ਕੱਟੇ ਹੋਏ... ਰਾਹੁਲ ਗਾਂਧੀ 'ਤੇ ਭੜਕੀ ਡਾ. ਨਵਜੋਤ ਕੌਰ...
ਦਿੱਲੀ ਦੇ AI Expo 'ਚ ਪੇਸ਼ ਹੋਇਆ ਅਜਿਹਾ ਰੋਬੋਟ, ਵੇਅਰਹਾਉਸ ਦਾ ਕੰਮ ਕਰੇਗਾ ਆਸਾਨ
ਦਿੱਲੀ ਦੇ AI Expo 'ਚ ਪੇਸ਼ ਹੋਇਆ ਅਜਿਹਾ ਰੋਬੋਟ, ਵੇਅਰਹਾਉਸ ਦਾ ਕੰਮ ਕਰੇਗਾ ਆਸਾਨ...
T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE
T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE...
ਪਾਕਿਸਤਾਨ ਦੀ ਹਾਰ ਦਾ ਚੰਡੀਗੜ੍ਹ ਦੇ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਕਿਵੇਂ ਮਣਾਇਆ ਜਸ਼ਨ? ਵੇਖੋ VIDEO
ਪਾਕਿਸਤਾਨ ਦੀ ਹਾਰ ਦਾ ਚੰਡੀਗੜ੍ਹ ਦੇ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਕਿਵੇਂ ਮਣਾਇਆ ਜਸ਼ਨ? ਵੇਖੋ VIDEO...
ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ...
ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ......
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ...