Punjab Budget Protest: ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਨੂੰ ਕਿਸਾਨਾਂ ਨੇ ਦੱਸਿਆ ਖੋਖਲਾ
Punjab Budget Protest: ਜਲਾਲਾਬਾਦ ਤੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਜੋਗਾ ਸਿੰਘ ਭੋਡੀਪੁਰ ਅਤੇ ਵਾਈਸ ਪ੍ਰਧਾਨ ਗੁਰਵਿੰਦਰ ਸਿੰਘ ਮੰਨੇ ਵਾਲਾ ਨੇ ਇਸ ਬਜਟ ਨੂੰ ਖੋਖਲਾ ਕਰਾਰ ਦਿੱਤਾ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਦੇ ਵੱਲੋਂ ਬੇਸ਼ੱਕ ਬਜਟ ਵਿੱਚ ਕਿਸਾਨਾਂ ਲਈ 20 ਫੀਸਦ ਦਾ ਵਾਧਾ ਕੀਤਾ ਗਿਆ ਹੈ। ਪਰ ਕਿਸੇ ਤਰ੍ਹਾਂ ਦੀ ਕੋਈ ਨੀਤੀ ਨਹੀਂ ਬਣਾਈ ਗਈ ਹੈ।
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਕਿਸਾਨਾਂ ਨੇ ਦੱਸਿਆ ਖੋਖਲਾ।
ਫਾਜ਼ਿਲਕਾ ਨਿਊਜ਼: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਹੋਇਆ ਇੱਕ ਸਾਲ ਪੂਰਾ ਹੋ ਚੁੱਕਾ ਹੈ। ਪੰਜਾਬ ਸਰਕਾਰ ਵੱਲੋਂ ਆਪਣਾ ਪਹਿਲਾ ਬਜਟ (Budget) ਪੇਸ਼ ਕੀਤਾ ਗਿਆ ਹੈ। ਪੰਜਾਬ ਸਰਕਾਰ ਦਾ ਬਜਟ ਪੇਸ਼ ਹੋਣ ਤੋਂ ਬਾਅਦ ਜਲਾਲਾਬਾਦ ਤੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਜੋਗਾ ਸਿੰਘ ਭੋਡੀਪੁਰ ਅਤੇ ਵਾਈਸ ਪ੍ਰਧਾਨ ਗੁਰਵਿੰਦਰ ਸਿੰਘ ਮੰਨੇ ਵਾਲਾ ਨੇ ਇਸ ਬਜਟ ਨੂੰ ਖੋਖਲਾ ਕਰਾਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਵੱਲੋਂ ਬੇਸ਼ੱਕ ਬਜਟ ਵਿੱਚ ਕਿਸਾਨਾਂ ਲਈ 20 ਫੀਸਦ ਦਾ ਵਾਧਾ ਕੀਤਾ ਗਿਆ ਹੈ। ਪਰ ਕਿਸੇ ਤਰ੍ਹਾਂ ਦੀ ਨੀਤੀ ਨਹੀਂ ਬਣਾਈ ਗਈ ਹੈ। ਪਰ ਨੀਤੀ ਬਣਾਉਣ ਦੀ ਗੱਲ ਆਖੀ ਗਈ ਹੈ ਅਤੇ ਜੋ ਕਿਸਾਨਾਂ ਲਈ ਬਜਟ ਰੱਖਿਆ ਗਿਆ ਹੈ ਉਸ ਦੀ ਤਜਵੀਜ਼ ਕੀਤੀ ਗਈ ਹੈ ਨਾ ਕਿ ਲਾਗੂ ਕੀਤਾ ਗਿਆ ਹੈ।


