ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਕਿਸਾਨਾਂ ਨੇ ਦੱਸਿਆ ਖੋਖਲਾ।
ਫਾਜ਼ਿਲਕਾ ਨਿਊਜ਼: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਹੋਇਆ ਇੱਕ ਸਾਲ ਪੂਰਾ ਹੋ ਚੁੱਕਾ ਹੈ।
ਪੰਜਾਬ ਸਰਕਾਰ ਵੱਲੋਂ ਆਪਣਾ ਪਹਿਲਾ ਬਜਟ
(Budget) ਪੇਸ਼ ਕੀਤਾ ਗਿਆ ਹੈ। ਪੰਜਾਬ ਸਰਕਾਰ ਦਾ ਬਜਟ ਪੇਸ਼ ਹੋਣ ਤੋਂ ਬਾਅਦ ਜਲਾਲਾਬਾਦ ਤੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਜੋਗਾ ਸਿੰਘ ਭੋਡੀਪੁਰ ਅਤੇ ਵਾਈਸ ਪ੍ਰਧਾਨ ਗੁਰਵਿੰਦਰ ਸਿੰਘ ਮੰਨੇ ਵਾਲਾ ਨੇ ਇਸ ਬਜਟ ਨੂੰ ਖੋਖਲਾ ਕਰਾਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਵੱਲੋਂ ਬੇਸ਼ੱਕ ਬਜਟ ਵਿੱਚ
ਕਿਸਾਨਾਂ ਲਈ 20 ਫੀਸਦ ਦਾ ਵਾਧਾ ਕੀਤਾ ਗਿਆ ਹੈ। ਪਰ ਕਿਸੇ ਤਰ੍ਹਾਂ ਦੀ ਨੀਤੀ ਨਹੀਂ ਬਣਾਈ ਗਈ ਹੈ। ਪਰ ਨੀਤੀ ਬਣਾਉਣ ਦੀ ਗੱਲ ਆਖੀ ਗਈ ਹੈ ਅਤੇ ਜੋ ਕਿਸਾਨਾਂ ਲਈ ਬਜਟ ਰੱਖਿਆ ਗਿਆ ਹੈ ਉਸ ਦੀ ਤਜਵੀਜ਼ ਕੀਤੀ ਗਈ ਹੈ ਨਾ ਕਿ ਲਾਗੂ ਕੀਤਾ ਗਿਆ ਹੈ।
ਕਿਸਾਨਾਂ ਨੇ ਦਰਪੇਸ਼ ਸਮੱਸਿਆਵਾਂ ਦੱਸਿਆ
ਕਿਸਾਨਾਂ ਦਾ ਕਹਿਣਾ ਹੈ ਕਿ ਬੇਸ਼ੱਕ ਸਰਕਾਰ ਵੱਲੋਂ ਕਿਸਾਨਾਂ ਨੂੰ ਫ੍ਰੀ ਦਿੱਤੀ ਜਾਂਦੀ ਬਿਜਲੀ ਨੂੰ ਇੱਕ ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ। ਪਰ ਕਿਸਾਨ ਕਹਿੰਦੇ ਹਨ ਕਿ ਉਹਨਾਂ ਨੂੰ
ਫ੍ਰੀ ਬਿਜਲੀ (Free Electricity) ਨਹੀਂ ਚਾਹੀਦੀ ਹੈ। ਕਿਸਾਨਾਂ ਨੂੰ ਬਿਜਲੀ ਸਿਰਫ ਰਾਤ ਦੇ ਸਮੇਂ ਮਿਲਦੀ ਹੈ। ਉਸ ਦਾ ਵੀ ਕੋਈ ਟਾਈਮ ਟੇਬਲ ਨਹੀਂ ਹੈ। ਰਾਤ ਸਮੇਂ ਕਿਸਾਨਾਂ ਨੂੰ ਆਰਾਮ ਕਰਨ ਦੀ ਬਜਾਏ ਖੇਤਾਂ ਵਿੱਚ ਰਾਤ ਗੁਜਾਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਿਛਲੀਆਂ ਸਰਕਾਰਾਂ ਵਾਂਗੂੰ ਹੀ ਕਰ ਰਹੀ ਹੈ। ਖੇਤੀ ਸੰਦਾਂ ‘ਤੇ ਮਿਲਣ ਵਾਲੀ ਸਬਸਿਡੀ ਦੇ ਮਾਮਲੇ ‘ਤੇ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਸਬਸਿਡੀ 80 ਫੀਸਦ ਮਿਲਦੀ ਸੀ। ਪਰ ਹੁਣ ਸਰਕਾਰ ਨੇ ਇਸ ਨੂੰ 50 ਫੀਸਦ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਬਜਟ ਕਿਸੇ ਪਖੋਂ ਵੀ ਕਿਸਾਨਾਂ ਦੇ ਲਈ ਲਾਹੇਵੰਦ ਨਹੀਂ ਹੈ।
ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਸਕੀਮ
ਕਿਸਾਨਾਂ ਨੂੰ ਪਿਛਲੇ ਸਾਲ ਦੌਰਾਨ 9064 ਕਰੋੜ ਦੀ ਮੁਫ਼ਤ ਬਿਜਲੀ ਸੀ। ਇਸ ਸਾਲ ਵੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਸਕੀਮ ਜਾਰੀ ਰਹੇਗੀ। ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ 9331 ਕਰੋੜ ਰੁਪਏ ਦੀ ਤਜਵੀਜ਼ ਕੀਤੀ ਗਈ ਹੈ। ਪੰਜਾਬ ‘ਚ
ਫ਼ਸਲ ਬੀਮਾ ਯੋਜਨਾ ਸਕੀਮ ਜਲਦ ਸ਼ੁਰੂ ਹੋਵੇਗੀ ਅਤੇ ਫ਼ਸਲ ਬੀਮਾ ਯੋਜਨਾ ਦੀ ਘੋਸ਼ਣਾ ਜਲਦ ਕੀਤੀ ਜਾਵੇਗੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ