ਪੈਟਰੋਲ-ਡੀਜਲ ਤੋਂ ਬਾਅਦ ਵਧਿਆ ਬੱਸਾਂ ਦਾ ਕਿਰਾਇਆ, 15 ਰੁਪਏ ਘਟੋ-ਘੱਟ ਟਿਕਟ ਦੀ ਕੀਮਤ

Updated On: 

08 Sep 2024 16:07 PM

Bus Fare: ਸਰਕਾਰ ਨੇ ਘੱਟੋ-ਘੱਟ ਟਿਕਟ ਭੁਗਤਾਨ 'ਚ ਵੀ ਬਦਲਾਅ ਕੀਤਾ ਹੈ। ਹੁਣ ਯਾਤਰੀਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਜਾਣ ਲਈ ਘੱਟੋ-ਘੱਟ 15 ਰੁਪਏ ਦੇਣੇ ਹੋਣਗੇ। ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੱਸ ਕਿਰਾਏ ਵਿੱਚ ਵਾਧੇ ਨਾਲ ਸਰਕਾਰ ਦੀ ਆਮਦਨ ਵਿੱਚ 150 ਕਰੋੜ ਰੁਪਏ ਦਾ ਵਾਧਾ ਹੋਵੇਗਾ।

ਪੈਟਰੋਲ-ਡੀਜਲ ਤੋਂ ਬਾਅਦ ਵਧਿਆ ਬੱਸਾਂ ਦਾ ਕਿਰਾਇਆ, 15 ਰੁਪਏ ਘਟੋ-ਘੱਟ ਟਿਕਟ ਦੀ ਕੀਮਤ

ਸੰਕੇਤਕ ਤਸਵੀਰ

Follow Us On

Bus Fare: ਪੰਜਾਬ ‘ਚ ਪੈਟਰੋਲ ਡੀਜ਼ਲ ਤੋਂ ਬਾਅਦ ਹੁਣ ਬੱਸ ਦਾ ਸਫਰ ਵੀ ਮਹਿੰਗਾ ਹੋ ਗਿਆ ਹੈ। ਦੋ ਦਿਨ ਪਹਿਲਾਂ ਸਰਕਾਰ ਨੇ ਡੀਜ਼ਲ ‘ਤੇ 92 ਪੈਸੇ ਪ੍ਰਤੀ ਲੀਟਰ ਅਤੇ ਪੈਟਰੋਲ ‘ਤੇ 61 ਪੈਸੇ ਪ੍ਰਤੀ ਲੀਟਰ ਵੈਟ ਵਧਾਉਣ ਦਾ ਫੈਸਲਾ ਕੀਤਾ ਸੀ, ਜਿਸ ਕਾਰਨ ਬੱਸਾਂ ਦਾ ਕਿਰਾਇਆ ਵੀ ਵਧਾਉਣਾ ਪਿਆ ਸੀ। ਪੰਜਾਬ ਟਰਾਂਸਪੋਰਟ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਵਿੱਚ ਬੱਸ ਦਾ ਕਿਰਾਇਆ 23 ਪੈਸੇ ਤੋਂ ਵਧਾ ਕੇ 46 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਸਰਕਾਰ ਨੇ ਘੱਟੋ-ਘੱਟ ਟਿਕਟ ਭੁਗਤਾਨ ‘ਚ ਵੀ ਬਦਲਾਅ ਕੀਤਾ ਹੈ। ਹੁਣ ਯਾਤਰੀਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਜਾਣ ਲਈ ਘੱਟੋ-ਘੱਟ 15 ਰੁਪਏ ਦੇਣੇ ਹੋਣਗੇ। ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੱਸ ਕਿਰਾਏ ਵਿੱਚ ਵਾਧੇ ਨਾਲ ਸਰਕਾਰ ਦੀ ਆਮਦਨ ਵਿੱਚ 150 ਕਰੋੜ ਰੁਪਏ ਦਾ ਵਾਧਾ ਹੋਵੇਗਾ। ਸਰਕਾਰ ਵੱਲੋਂ ਔਰਤਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਯਾਤਰਾ ਦੀ ਸਹੂਲਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਇਸ ਨੂੰ ਪਹਿਲਾਂ ਵਾਂਗ ਹੀ ਜਾਰੀ ਰੱਖਣ ਦਾ ਹੁਕਮ ਹੈ।

ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਕਰੀਬ ਚਾਰ ਸਾਲਾਂ ਬਾਅਦ ਬੱਸ ਕਿਰਾਏ ਵਿੱਚ ਵਾਧਾ ਹੋਇਆ ਹੈ। ਕਿਰਾਏ ‘ਚ ਵਾਧੇ ਦਾ ਇਹ ਫੈਸਲਾ ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਬੱਸਾਂ ‘ਤੇ ਲਾਗੂ ਹੋਵੇਗਾ। ਹੀਟ ਵੈਂਟੀਲੇਸ਼ਨ ਐਂਡ ਏਅਰ ਕੰਡੀਸ਼ਨ (ਐਚਐਸਵੀਏਸੀ) ਦੀਆਂ ਆਮ ਬੱਸਾਂ ਦੇ ਕਿਰਾਏ ਵਿੱਚ 23 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ। ਜੋ ਹੁਣ ਵਧ ਕੇ 1.45 ਰੁਪਏ ਪ੍ਰਤੀ ਕਿਲੋਮੀਟਰ ਹੋ ਗਿਆ ਹੈ, ਪਹਿਲਾਂ ਇਹ 1.22 ਰੁਪਏ ਪ੍ਰਤੀ ਕਿਲੋਮੀਟਰ ਸੀ।

ਇਹ ਵੀ ਪੜ੍ਹੋ: ਲਖਨਊ ਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਹਾਦਸੇ ਚ 8 ਦੀ ਮੌਤ 28 ਜ਼ਖ਼ਮੀ

ਏਸੀ ਬੱਸਾਂ ਦੇ ਕਿਰਾਏ ਵਿੱਚ 28 ਪੈਸੇ ਦਾ ਵਾਧਾ ਕੀਤਾ ਗਿਆ ਹੈ ਜੋ ਕਿ 1.74 ਰੁਪਏ ਪ੍ਰਤੀ ਯਾਤਰੀ ਪ੍ਰਤੀ ਕਿਲੋਮੀਟਰ ਹੈ। ਪਹਿਲਾਂ ਇਹ 1.46 ਰੁਪਏ ਪ੍ਰਤੀ ਕਿਲੋਮੀਟਰ ਸੀ। ਇੰਟੈਗਰਲ ਕੋਚ ਦਾ ਕਿਰਾਇਆ 41 ਪੈਸੇ ਵਧਾਇਆ ਗਿਆ ਹੈ ਜੋ ਹੁਣ 2.61 ਰੁਪਏ ਪ੍ਰਤੀ ਕਿਲੋਮੀਟਰ ਹੈ। ਇਸ ਤੋਂ ਇਲਾਵਾ ਸੁਪਰ ਇੰਟੈਗਰਲ ਕੋਚ ਦਾ ਕਿਰਾਇਆ 46 ਪੈਸੇ ਵਧਿਆ ਹੈ ਜੋ ਹੁਣ ਵਧ ਕੇ 2.90 ਰੁਪਏ ਪ੍ਰਤੀ ਕਿਲੋਮੀਟਰ ਹੋ ਗਿਆ ਹੈ।