ਪੰਜਾਬ ਜ਼ਿਮਨੀ ਚੋਣ ਦੇ ਸਾਰੇ ਬੂਥਾਂ ‘ਤੇ ਲਾਈਵ ਵੈਬ ਕਾਸਟਿੰਗ: ਚੋਣ ਕਮਿਸ਼ਨ ਨੇ ਲਿਆ ਫੈਸਲਾ, ਪੋਲਿੰਗ ਕੇਂਦਰਾਂ ‘ਤੇ ਚੌਕਸੀ ਵਧਾਉਣ ਦੇ ਹੁਕਮ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਹੁਣ ਵੋਟਿੰਗ ਲਈ ਕੁਝ ਹੀ ਦਿਨ ਬਚੇ ਹਨ। ਅਜਿਹੀ ਸਥਿਤੀ ਵਿੱਚ ਨਸ਼ੀਲੇ ਪਦਾਰਥਾਂ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣੀ ਚਾਹੀਦੀ ਹੈ। ਜੇਕਰ ਵੋਟਿੰਗ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਨਕਦੀ ਤੇ ਸਾਮਾਨ ਵੰਡਣ ਦੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਪੰਜਾਬ ਦੀਆਂ 4 ਸੀਟਾਂ ‘ਤੇ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਲਈ ਜ਼ਿਮਨੀ ਚੋਣਾਂ ਲਈ ਬਣਾਏ ਗਏ ਸਾਰੇ ਪੋਲਿੰਗ ਸਟੇਸ਼ਨਾਂ ‘ਤੇ 100 ਫੀਸਦੀ ਲਾਈਵ ਵੈੱਬ ਕਾਸਟਿੰਗ ਹੋਵੇਗੀ। ਇਸ ਦੌਰਾਨ ਪੋਲਿੰਗ ਸਟੇਸ਼ਨਾਂ ‘ਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਹ ਹੁਕਮ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਵੱਲੋਂ ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਦਿੱਤੇ ਗਏ ਹਨ। ਇਨ੍ਹਾਂ 4 ਜ਼ਿਲ੍ਹਿਆਂ ਦੀਆਂ ਚਾਰ ਸੀਟਾਂ ‘ਤੇ ਹੀ ਜ਼ਿਮਨੀ ਚੋਣਾਂ ਹੋ ਰਹੀਆਂ ਹਨ।
ਪੈਸੇ ਵੰਡਣ ਦੀ ਸ਼ਿਕਾਇਤ ਮਿਲਣ ‘ਤੇ ਤੁਰੰਤ ਹੋਵੇਗੀ ਕਾਰਵਾਈ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਹੁਣ ਵੋਟਿੰਗ ਲਈ ਕੁਝ ਹੀ ਦਿਨ ਬਚੇ ਹਨ। ਅਜਿਹੀ ਸਥਿਤੀ ਵਿੱਚ ਨਸ਼ੀਲੇ ਪਦਾਰਥਾਂ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣੀ ਚਾਹੀਦੀ ਹੈ। ਜੇਕਰ ਵੋਟਿੰਗ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਨਕਦੀ ਤੇ ਸਾਮਾਨ ਵੰਡਣ ਦੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਆਜ਼ਾਦ ਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਵੋਟਾਂ ਤੋਂ 48 ਘੰਟੇ ਪਹਿਲਾਂ ਤੋਂ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ, ਚੈਕਿੰਗ ਪੋਸਟਾਂ ‘ਤੇ ਸਖ਼ਤੀ ਰੱਖਣ ਤੇ ਬਾਹਰੀ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ।
ਪੋਲਿੰਗ ਕਰਮੀਆਂ ਲਈ ਹੋਣਗੇ ਪੁਖਤਾ ਪ੍ਰਬੰਧ
ਪੋਲਿੰਗ ਕਰਮੀਆਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ‘ਤੇ ਖਾਣ-ਪੀਣ, ਰਿਹਾਇਸ਼ ਤੇ ਠੰਡ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਉੱਚ ਪੱਧਰੀ ਪਖਾਨੇ ਅਤੇ ਹੋਰ ਸਹੂਲਤਾਂ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਦੌਰਾਨ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿੱਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।