ਭਾਜਪਾ ਅੱਜ ਕਰ ਸਕਦੀ ਹੈ ਉਮੀਦਵਾਰ ਦਾ ਐਲਾਨ, ਕੇਵਲ ਢਿੱਲੋਂ ਅਤੇ ਮਨਪ੍ਰੀਤ ਬਾਦਲ ਨੂੰ ਮਿਲ ਸਕਦੀ ਹੈ ਟਿਕਟ | punjab by election bjp Can release candidate list today know full in punjabi Punjabi news - TV9 Punjabi

Punjab By Elections: ਭਾਜਪਾ ਅੱਜ ਕਰ ਸਕਦੀ ਹੈ ਉਮੀਦਵਾਰਾਂ ਦਾ ਐਲਾਨ, ਕੇਵਲ ਢਿੱਲੋਂ ਅਤੇ ਮਨਪ੍ਰੀਤ ਬਾਦਲ ਨੂੰ ਮਿਲ ਸਕਦੀ ਹੈ ਟਿਕਟ

Updated On: 

20 Oct 2024 16:04 PM

BJP ਦੀ ਸੂਚੀ ਜਾਰੀ ਹੋਣ ਤੋਂ ਪਹਿਲਾਂ ਹੀ ਕਈ ਸੀਨੀਅਰ ਆਗੂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ। ਜਿਸ ਵਿੱਚ ਮਨਪ੍ਰੀਤ ਬਾਦਲ, ਕੇਵਲ ਢਿੱਲੋਂ ਪਿਛਲੇ ਕੁਝ ਸਮੇਂ ਤੋਂ ਗਿੱਦੜਬਾਹਾ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਸਰਗਰਮ ਨਜ਼ਰ ਆ ਰਹੇ ਹਨ। ਉਹ ਲੋਕਾਂ ਨੂੰ ਮਿਲ ਰਹੇ ਹਨ ਅਤੇ ਮੀਟਿੰਗਾਂ ਵੀ ਕਰ ਰਹੇ ਹਨ।

Punjab By Elections: ਭਾਜਪਾ ਅੱਜ ਕਰ ਸਕਦੀ ਹੈ ਉਮੀਦਵਾਰਾਂ ਦਾ ਐਲਾਨ, ਕੇਵਲ ਢਿੱਲੋਂ ਅਤੇ ਮਨਪ੍ਰੀਤ ਬਾਦਲ ਨੂੰ ਮਿਲ ਸਕਦੀ ਹੈ ਟਿਕਟ
Follow Us On

ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਭਾਜਪਾ ਨੇ ਕੱਲ੍ਹ ਹੀ 9 ਸੂਬਿਆਂ ਦੀਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ। ਇਸ ਦੇ ਨਾਲ ਹੀ ਅੱਜ ਦਿੱਲੀ ਵਿੱਚ ਵੀ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ ਹੈ। ਜਿਸ ਤੋਂ ਬਾਅਦ ਉਮੀਦ ਹੈ ਕਿ ਭਾਜਪਾ ਅੱਜ ਸ਼ਾਮ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਵੇਗੀ।

ਅੱਜ ਹੀ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਸੂਚੀ ਵਿੱਚ ਮੁਕਤਸਰ ਜ਼ਿਲ੍ਹੇ ਦੀ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਤੋਂ ਈਸ਼ਾਨ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

BJP ਦੀ ਸੂਚੀ ਜਾਰੀ ਹੋਣ ਤੋਂ ਪਹਿਲਾਂ ਹੀ ਕਈ ਸੀਨੀਅਰ ਆਗੂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ। ਜਿਸ ਵਿੱਚ ਮਨਪ੍ਰੀਤ ਬਾਦਲ, ਕੇਵਲ ਢਿੱਲੋਂ ਪਿਛਲੇ ਕੁਝ ਸਮੇਂ ਤੋਂ ਗਿੱਦੜਬਾਹਾ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਸਰਗਰਮ ਨਜ਼ਰ ਆ ਰਹੇ ਹਨ। ਉਹ ਲੋਕਾਂ ਨੂੰ ਮਿਲ ਰਹੇ ਹਨ ਅਤੇ ਮੀਟਿੰਗਾਂ ਵੀ ਕਰ ਰਹੇ ਹਨ।

ਲੋਕ ਸਭਾ ਚੋਣਾਂ ਵਿੱਚ ਵਧਿਆ ਸੀ ਪਾਰਟੀ ਦਾ ਵੋਟ ਸ਼ੇਅਰ

ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ BJP ਨੂੰ ਪੰਜਾਬ ਵਿੱਚੋਂ ਇੱਕ ਵੀ ਸੀਟ ਨਹੀਂ ਮਿਲੀ। ਪਰ ਚੋਣ ਨਤੀਜਿਆਂ ਤੋਂ ਬਾਅਦ ਭਾਜਪਾ ਨੂੰ ਪੰਜਾਬ ਵਿੱਚ ਆਪਣਾ ਭਵਿੱਖ ਨਜ਼ਰ ਆ ਰਿਹਾ ਹੈ। ਇਨ੍ਹਾਂ ਲੋਕ ਸਭਾ ਚੋਣਾਂ ਵਿੱਚ BJP ਨੇ ਅਕਾਲੀ ਦਲ ਨਾਲੋਂ ਵੱਧ ਵੋਟ ਸ਼ੇਅਰ ਹਾਸਲ ਕੀਤੇ ਸਨ, ਜਿਸ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਬਾਅਦ ਸੂਬੇ ਦੀ ਸਭ ਤੋਂ ਮਜ਼ਬੂਤ ​​ਖੇਤਰੀ ਪਾਰਟੀ ਕਿਹਾ ਜਾਂਦਾ ਹੈ।

ਭਾਜਪਾ ਨੂੰ ਲੋਕ ਸਭਾ ਚੋਣਾਂ ਵਿੱਚ 18.56% ਯਾਨੀ 25 ਲੱਖ 877 ਵੋਟਾਂ ਮਿਲੀਆਂ। ਇਸ ਚੋਣ ਵਿੱਚ ਅਕਾਲੀ ਦਲ ਨੇ 13.42% ਵੋਟਾਂ ਹਾਸਲ ਕੀਤੀਆਂ ਹਨ ਯਾਨੀ ਕਿ 18 ਲੱਖ 8 ਹਜ਼ਾਰ 837 ਵੋਟਾਂ ਪਈਆਂ ਹਨ।

Exit mobile version