By Election Result: ਜ਼ਿਮਨੀ ਚੋਣਾਂ ਦੇ ਨਤੀਜ਼ਿਆਂ ਲਈ ਪੰਜਾਬ ਤਿਆਰ, 24 ਘੰਟਿਆਂ ਬਾਅਦ ਹੋਵੇਗੀ ਗਿਣਤੀ

Updated On: 

22 Nov 2024 09:50 AM

20 ਨਵੰਬਰ ਨੂੰ ਚਾਰ ਸੀਟਾਂ 'ਤੇ ਕੁੱਲ 63.91 ਫੀਸਦੀ ਵੋਟਿੰਗ ਹੋਈ ਸੀ। ਗਿੱਦੜਬਾਹਾ ਵਿੱਚ ਸਭ ਤੋਂ ਵੱਧ 81.90 ਫੀਸਦੀ ਮਤਦਾਨ ਹੋਇਆ। ਚੱਬੇਵਾਲ ਵਿੱਚ ਸਭ ਤੋਂ ਘੱਟ 53.43 ਫੀਸਦੀ ਵੋਟਿੰਗ ਹੋਈ। ਇੱਥੇ ਔਰਤਾਂ ਨੇ ਮਰਦਾਂ ਨਾਲੋਂ ਵੱਧ ਵੋਟਾਂ ਪਾਈਆਂ ਹਨ। ਇੱਥੇ 42591 ਔਰਤਾਂ ਅਤੇ 42585 ਮਰਦਾਂ ਨੇ ਵੋਟ ਪਾਈ। ਡੇਰਾ ਬਾਬਾ ਨਾਨਕ ਵਿੱਚ 64.01 ਫੀਸਦੀ ਅਤੇ ਬਰਨਾਲਾ ਵਿੱਚ 56.34 ਫੀਸਦੀ ਵੋਟਿੰਗ ਹੋਈ।

By Election Result: ਜ਼ਿਮਨੀ ਚੋਣਾਂ ਦੇ ਨਤੀਜ਼ਿਆਂ ਲਈ ਪੰਜਾਬ ਤਿਆਰ, 24 ਘੰਟਿਆਂ ਬਾਅਦ ਹੋਵੇਗੀ ਗਿਣਤੀ

ਜ਼ਿਮਨੀ ਚੋਣਾਂ ਦੇ ਨਤੀਜ਼ੇ ਸਬੰਧੀ ਸਭ ਤੋਂ ਸਟੀਕ ਜਾਣਕਾਰੀ TV9 ਤੇ

Follow Us On

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਇਸ ਦੌਰਾਨ ਚੋਣ ਨਤੀਜੇ ਸਭ ਤੋਂ ਪਹਿਲਾਂ ਵੀਆਈਪੀ ਸੀਟ ਗਿੱਦੜਬਾਹਾ ਤੋਂ ਆਉਣ ਦੀ ਸੰਭਾਵਨਾ ਹੈ। ਇੱਥੇ 13 ਗੇੜਾਂ ਵਿੱਚ ਗਿਣਤੀ ਪੂਰੀ ਹੋਵੇਗੀ। ਇਸ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ ਭਾਜਪਾ ਦੇ ਉਮੀਦਵਾਰ ਹਨ, ਜਦਕਿ ਕਾਂਗਰਸ ਵੱਲੋਂ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਸਾਬਕਾ ਅਕਾਲੀ ਆਗੂ ਹਰਦੀਪ ਸਿੰਘ ਢਿੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ।

ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਸਾਰੀ ਪ੍ਰਕਿਰਿਆ ‘ਤੇ ਚੋਣ ਕਮਿਸ਼ਨ ਵੱਲੋਂ ਨਜ਼ਰ ਰੱਖੀ ਜਾਵੇਗੀ। ਇਸ ਤੋਂ ਇਲਾਵਾ ਤਿੰਨ ਹਜ਼ਾਰ ਦੇ ਕਰੀਬ ਸੁਰੱਖਿਆ ਮੁਲਾਜ਼ਮ ਵੀ ਤਾਇਨਾਤ ਕੀਤੇ ਜਾਣਗੇ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਹੋਵੇਗੀ।

45 ਉਮੀਦਵਾਰਾਂ ਦੀ ਕਿਸਮਤ ਦਾਅ ਤੇ

ਜ਼ਿਮਨੀ ਚੋਣਾਂ ਵਿੱਚ ਕੁੱਲ 45 ਉਮੀਦਵਾਰਾਂ ਨੇ ਆਪਣੀ ਕਿਸਮਤ ਅਜ਼ਮਾਈ ਹੈ। ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਲਈ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਹੋਵੇਗੀ। ਇੱਥੇ 18 ਗੇੜਾਂ ਵਿੱਚ ਗਿਣਤੀ ਮੁਕੰਮਲ ਹੋਵੇਗੀ, ਜਦਕਿ ਚੱਬੇਵਾਲ (ਐਸ.ਸੀ.) ਦੀ ਗਿਣਤੀ ਰਿਆਤ ਅਤੇ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਹੋਵੇਗੀ। 15 ਗੇੜਾਂ ਵਿੱਚ ਗਿਣਤੀ ਹੋਵੇਗੀ। ਬਰਨਾਲਾ ਵਿਧਾਨ ਸਭਾ ਹਲਕੇ ਲਈ 16 ਗੇੜਾਂ ਵਿੱਚ ਐਸਡੀ ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿੱਚ ਵੋਟਾਂ ਪੈਣਗੀਆਂ। ਗਿੱਦੜਬਾਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਵੋਟਾਂ ਦੀ ਗਿਣਤੀ ਹੋਵੇਗੀ।

ਵੋਟਿੰਗ ਵਿੱਚ ਗਿੱਦੜਬਾਹਾ ਰਿਹਾ ਅੱਵਲ

ਤੁਹਾਨੂੰ ਦੱਸ ਦੇਈਏ ਕਿ 20 ਨਵੰਬਰ ਨੂੰ ਚਾਰ ਸੀਟਾਂ ‘ਤੇ ਕੁੱਲ 63.91 ਫੀਸਦੀ ਵੋਟਿੰਗ ਹੋਈ ਸੀ। ਗਿੱਦੜਬਾਹਾ ਵਿੱਚ ਸਭ ਤੋਂ ਵੱਧ 81.90 ਫੀਸਦੀ ਮਤਦਾਨ ਹੋਇਆ। ਚੱਬੇਵਾਲ ਵਿੱਚ ਸਭ ਤੋਂ ਘੱਟ 53.43 ਫੀਸਦੀ ਵੋਟਿੰਗ ਹੋਈ। ਇੱਥੇ ਔਰਤਾਂ ਨੇ ਮਰਦਾਂ ਨਾਲੋਂ ਵੱਧ ਵੋਟਾਂ ਪਾਈਆਂ ਹਨ। ਇੱਥੇ 42591 ਔਰਤਾਂ ਅਤੇ 42585 ਮਰਦਾਂ ਨੇ ਵੋਟ ਪਾਈ। ਡੇਰਾ ਬਾਬਾ ਨਾਨਕ ਵਿੱਚ 64.01 ਫੀਸਦੀ ਅਤੇ ਬਰਨਾਲਾ ਵਿੱਚ 56.34 ਫੀਸਦੀ ਵੋਟਿੰਗ ਹੋਈ।