ਜ਼ਿਮਨੀ ਚੋਣ ਜਿੱਤਣ ਵਾਲੇ AAP ਦੇ ਤਿੰਨ ਵਿਧਾਇਕਾਂ ਨੇ CM ਨਾਲ ਕੀਤੀ ਮੁਲਾਕਾਤ, ਮੁੱਖ ਮੰਤਰੀ ਨੇ ਨਵੀਂ ਜ਼ਿੰਮੇਵਾਰੀ ਲਈ ਦਿੱਤੀ ਵਧਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ 'ਤੇ ਲਿਖਿਆ- ਜ਼ਿਮਨੀ ਚੋਣ ਦੌਰਾਨ ਲੋਕ ਨਵੇਂ ਚੁਣੇ ਗਏ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨੂੰ ਮਿਲੇ। ਮੀਟਿੰਗ ਵਿੱਚ ਸਾਰਿਆਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਤਿੰਨ ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਤਿੰਨਾਂ ਵਿਧਾਨ ਸਭਾ ਸੀਟਾਂ ਤੋਂ ਜਿੱਤਣ ਵਾਲੇ ਤਿੰਨ ਵਿਧਾਇਕ ਅੱਜ ਪਹਿਲੀ ਵਾਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇ। ਇਸ ਸਬੰਧੀ ਸੀ.ਐਮ.ਭਗਵੰਤ ਸਿੰਘ ਮਾਨ ਨੇ ਫੋਟੋ ਜਾਰੀ ਕਰਕੇ ਤਿੰਨਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਆਗੂਆਂ ਨੂੰ ਵਧਾਈ ਵੀ ਦਿੱਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- ਜ਼ਿਮਨੀ ਚੋਣ ਦੌਰਾਨ ਲੋਕ ਨਵੇਂ ਚੁਣੇ ਗਏ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨੂੰ ਮਿਲੇ। ਮੀਟਿੰਗ ਵਿੱਚ ਸਾਰਿਆਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਉਨ੍ਹਾਂ ਸਾਰਿਆਂ ਨੂੰ ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਲੋਕਾਂ ਦੀ ਸੇਵਾ ਕਰਨ ਅਤੇ ਵਿਕਾਸ ਕਾਰਜ ਕਰਨ ਲਈ ਕਿਹਾ।
ਜ਼ਿਮਨੀ ਚੋਣਾਂ ਦੌਰਾਨ ਲੋਕਾਂ ਵੱਲੋਂ ਨਵੇਂ ਚੁਣੇ ਗਏ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਤੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ।
ਸਾਰਿਆਂ ਨੂੰ ਲੋਕਾਂ ਦੀ ਸੇਵਾ ਅਤੇ pic.twitter.com/V0UDGVE1Xi
— Bhagwant Mann (@BhagwantMann) November 27, 2024
ਇਹ ਵੀ ਪੜ੍ਹੋ
ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੀਆਂ 4 ਸੀਟਾਂ ਤੇ ਚੋਣ ਹੋਣੀ ਸੀ। ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਲੋਕ ਸਭਾ ਦੀ ਵੋਟਾਂ ਵਿੱਚ ਲੋਕ ਸਭਾ ਪਹੁੰਚੇ ਸਨ। 20 ਨਵੰਬਰ ਨੂੰ ਪੰਜਾਬ ਦੀਆਂ ਚਾਰ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਈਆਂ। ਜਿਨ੍ਹਾਂ ਦੇ ਨਤੀਜੀ 23 ਨਵੰਬਰ (ਸ਼ਨੀਵਾਰ) ਨੂੰ ਸਾਹਮਣੇ ਆਏ। ਇਨ੍ਹਾਂ ਚਾਰ ਵਿਧਾਨ ਸੀਟਾਂ ਵਿੱਚੋਂ ਤਿੰਨ ‘ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜਿੱਤ ਦਰਜ ਕੀਤੀ ਅਤੇ ਇੱਕ ਸੀਟ ‘ਤੇ ਕਾਂਗਰਸ ਜਿੱਤੀ।
ਇਨ੍ਹਾਂ ਚੋਣਾਂ ਵਿੱਚ ਬੀਜੇਪੀ ਨੂੰ ਕਾਰਾਰੀ ਹਰ ਮਿਲੀ। ਪਰ ਲੋਕ ਸਭਾ ਚੋਣਾਂ ਦੇ ਮੁਕਾਬਲੇ ਅਤੇ 2022 ਵਿਧਾਨ ਸਭਾ ਚੋਣਾਂ ਤੇ ਮੁਕਾਬਲੇ ਇਸ ਬਾਰ ਬੀਜੇਪੀ ਦਾ ਵੋਟ ਫੀਸਦ ਪਹਿਲਾਂ ਨੂੰ ਵਧਿਆ ਹੈ। ਦੱਸ ਦਈਏ ਕਿ ਸੂਬੇ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਇਸ ਬਾਰ ਜ਼ਿਮਨੀ ਚੋਣਾਂ ਲੜਣ ਲਈ ਪਹਿਲਾਂ ਤੋਂ ਹੀ ਇਨਕਾਰ ਕਰ ਦਿੱਤਾ ਸੀ।