Punjab Bye Election: ਜ਼ਿਮਨੀ ਚੋਣਾਂ ਦੀ ਤਿਆਰੀ 'ਚ ਅਕਾਲੀ ਦਲ, 4 ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰੇਗਾ ਸੰਸਦੀ ਬੋਰਡ | punjab bye eletions akali dal Parliamentary Board meetings 4 assembly constituencies know full in punjabi Punjabi news - TV9 Punjabi

Punjab Bye Election: ਜ਼ਿਮਨੀ ਚੋਣਾਂ ਦੀ ਤਿਆਰੀ ‘ਚ ਅਕਾਲੀ ਦਲ, 4 ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰੇਗਾ ਸੰਸਦੀ ਬੋਰਡ

Updated On: 

23 Aug 2024 17:08 PM

Akali Dal Meeting On Bye Election: ਇਹਨਾਂ ਦੌਰਿਆਂ ਦੌਰਾਨ ਹਰ ਹਲਕੇ ਵਿੱਚ ਵਰਕਰਾਂ ਦੀ ਸਾਂਝੀ ਬੈਠਕ ਕੀਤੀ ਜਾਵੇਗੀ। ਇਸ ਤੋਂ ਬਾਅਦ ਸਥਾਨਕ ਆਗੂਆਂ ਨਾਲ ਮੀਟਿੰਗ ਹੋਵੇਗੀ। ਇਸ ਮੌਕੇ ਬੋਰਡ ਦੇ ਹੋਰ ਮੈਂਬਰ ਮਹੇਸ਼ ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਇਹਨਾਂ ਮੀਟਿੰਗ ਵਿੱਚ ਹਿੱਸਾ ਲੈਣਗੇ।

Punjab Bye Election: ਜ਼ਿਮਨੀ ਚੋਣਾਂ ਦੀ ਤਿਆਰੀ ਚ ਅਕਾਲੀ ਦਲ, 4 ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰੇਗਾ ਸੰਸਦੀ ਬੋਰਡ

ਸ਼੍ਰੋਮਣੀ ਅਕਾਲੀ ਦਲ ਮੀਟਿੰਗ ਦੀ ਪੁਰਾਣੀ ਤਸਵੀਰ

Follow Us On

Akali Dal, Bye Election: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦਾ ਸੰਸਦੀ ਬੋਰਡ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਚਾਰੋਂ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰੇਗਾ ਅਤੇ ਹਲਕਿਆਂ ਤੋਂ ਫੀਡਬੈਕ ਲਵੇਗਾ। ਇਨ੍ਹਾਂ ਦੌਰਿਆਂ ਦੀ ਅਗਵਾਈ ਬੋਰਡ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਇਸ ਦੌਰਾਨ ਬੋਰਡ ਵੱਲੋਂ 24 ਅਗਸਤ ਨੂੰ ਚੱਬੇਵਾਲ (ਹੁਸ਼ਿਆਰਪੁਰ), 27 ਅਗਸਤ ਨੂੰ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਅਤੇ 28 ਅਗਸਤ ਨੂੰ ਬਰਨਾਲਾ ਦਾ ਦੌਰਾ ਕੀਤਾ ਜਾਵੇਗਾ।

ਇਹਨਾਂ ਦੌਰਿਆਂ ਦੌਰਾਨ ਹਰ ਹਲਕੇ ਵਿੱਚ ਵਰਕਰਾਂ ਦੀ ਸਾਂਝੀ ਬੈਠਕ ਕੀਤੀ ਜਾਵੇਗੀ। ਇਸ ਤੋਂ ਬਾਅਦ ਸਥਾਨਕ ਆਗੂਆਂ ਨਾਲ ਮੀਟਿੰਗ ਹੋਵੇਗੀ। ਇਸ ਮੌਕੇ ਬੋਰਡ ਦੇ ਹੋਰ ਮੈਂਬਰ ਮਹੇਸ਼ ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਇਹਨਾਂ ਮੀਟਿੰਗ ਵਿੱਚ ਹਿੱਸਾ ਲੈਣਗੇ। ਹਾਲਾਂਕਿ ਅਜੇ ਗਿੱਦੜਵਾਹਾ ਦੀ ਸੀਟ ਲਈ ਕੋਈ ਤਰੀਕ ਤੈਅ ਨਹੀਂ ਕੀਤੀ ਗਈ। ਡਾਕਟਰ ਦਲਜੀਤ ਸਿੰਘ ਚੀਮਾ ਨੇ ਖੁਦ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਹਾਲਾਂਕਿ ਚਰਚਾਵਾਂ ਤਾਂ ਇਹ ਵੀ ਹਨ ਕਿ ਗਿੱਦੜਵਾਹਾ ਦੀ ਸੀਟ ਤੋਂ ਸੁਖਬੀਰ ਸਿੰਘ ਬਾਦਲ ਵੀ ਜ਼ਿਮਨੀ ਚੋਣ ਲੜ ਸਕਦੇ ਹਨ। ਕਿਉਂਕਿ ਉਹਨਾਂ ਨੇ ਲੋਕ ਸਭਾ ਚੋਣਾਂ ਦੌਰਾਨ ਫਿਰੋਜ਼ਪੁਰ ਹਲਕੇ ਤੋਂ ਚੋਣ ਨਹੀਂ ਲੜੀ ਸੀ।

ਇਹਨਾਂ 4 ਸੀਟਾਂ ਤੇ ਹੋਵੇਗੀ ਚੋਣ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜਲਦ ਹੀ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣੇ ਹਨ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸ਼ਾਮਿਲ ਹਨ।

ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਇਹਨਾਂ ਆਗੂਆਂ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਵੀ ਦੇ ਦਿੱਤਾ ਹੈ। ਇਨ੍ਹਾਂ ਆਗੂਆਂ ਵਿੱਚੋਂ ਗੁਰਮੀਤ ਸਿੰਘ ਮੀਤ ਹੇਅਰ ਜੋ ਕਿ ਸੰਗਰੂਰ ਤੋਂ ਸੰਸਦ ਮੈਂਬਰ ਬਣ ਗਏ ਹਨ। ਜਦੋਂ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਅਤੇ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਲੋਕ ਸਭਾ ਦੇ ਮੈਂਬਰ ਚੁਣੇ ਗਏ ਹਨ।

Exit mobile version