Punjab By Election: ਭਾਜਪਾ ਨੇ ਚੱਬੇਵਾਲ ਸੀਟ ਤੋਂ ਸੋਹਨ ਠੰਡਲ ਨੂੰ ਦਿੱਤੀ ਟਿਕਟ, ਅੱਜ ਹੀ ਹੋਏ ਹਨ ਪਾਰਟੀ 'ਚ ਸ਼ਾਮਲ | punjab bypoll bjp-gives-ticket-to-sohan-thandal-from-chabbewal seat for by election joined bjp today only detail in punjabi Punjabi news - TV9 Punjabi

Punjab By Election: ਭਾਜਪਾ ਨੇ ਚੱਬੇਵਾਲ ਸੀਟ ਤੋਂ ਸੋਹਨ ਠੰਡਲ ਨੂੰ ਦਿੱਤੀ ਟਿਕਟ, ਅੱਜ ਹੀ ਹੋਏ ਹਨ ਪਾਰਟੀ ‘ਚ ਸ਼ਾਮਲ

Updated On: 

24 Oct 2024 18:37 PM

Punjab Bypoll: ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੋਹਣ ਸਿੰਘ ਠੰਡਲ ਨੂੰ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਸੋਹਣ ਸਿੰਘ ਠੰਡਲ ਅੱਜ ਦੁਪਹਿਰ ਨੂੰ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ। ਸ਼ਾਮ ਨੂੰ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇ ਕੇ ਉਮੀਦਵਾਰ ਐਲਾਨ ਦਿੱਤਾ। ਠੰਡਲ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਸ੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਹਿੱਸਾ ਲਿਆ ਸੀ। ਜਿਸ ਵਿੱਚ ਜ਼ਿਮਨੀ ਚੋਣਾਂ ਤੋਂ ਇਲਾਵਾ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਵੀ ਚਰਚਾ ਹੋਈ ਸੀ।

Punjab By Election: ਭਾਜਪਾ ਨੇ ਚੱਬੇਵਾਲ ਸੀਟ ਤੋਂ ਸੋਹਨ ਠੰਡਲ ਨੂੰ ਦਿੱਤੀ ਟਿਕਟ, ਅੱਜ ਹੀ ਹੋਏ ਹਨ ਪਾਰਟੀ ਚ ਸ਼ਾਮਲ

BJP ਨੇ ਚੱਬੇਵਾਲ ਤੋਂ ਠੰਡਲ ਨੂੰ ਦਿੱਤੀ ਟਿਕਟ, ਅੱਜ ਹੀ ਹੋਏ ਹਨ ਪਾਰਟੀ 'ਚ ਸ਼ਾਮਲ

Follow Us On

ਚੱਬੇਵਾਲ ਵਿਧਾਨ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੋਹਣ ਸਿੰਘ ਠੰਡਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸੋਹਨ ਸਿੰਘ ਠੰਡਲ ਵੀਰਵਾਰ ਨੂੰ ਹੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਦੇ ਨਾਲ ਉਨ੍ਹਾਂ ਦੇ ਪੁੱਤਰ ਵੀ ਭਾਜਪਾ ਵਿੱਚ ਆ ਗਏ ਹਨ।

ਅਕਾਲੀ ਦਲ ਦੀ ਸਰਕਾਰ ਸਮੇਂ ਮੰਤਰੀ ਰਹੇ ਸੋਹਣ ਸਿੰਘ ਠੰਡਲ ਚੱਬੇਵਾਲ ਸੀਟ ਤੋਂ 1997 ਤੋਂ 2017 ਤੱਕ ਚਾਰ ਵਾਰ ਵਿਧਾਇਕ ਚੁਣੇ ਗਏ ਸਨ। ਹਾਲਾਂਕਿ ਸਾਲ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹਨਾਂ ਨੂੰ ਕਾਂਗਰਸੀ ਉਮੀਦਵਾਰ ਡਾ: ਰਾਜ ਕੁਮਾਰ (ਹੁਣ ਆਮ ਆਦਮੀ ਪਾਰਟੀ ਚ) ਕੋਲੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਹਾਲਾਂਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਨੂੰ ਹੁਸ਼ਿਆਰਪੁਰ ਸੀਟ ਤੋਂ ਉਮੀਦਵਾਰ ਬਣਾਇਆ ਸੀ ਪਰ ਇਸ ਵਾਰ ਵੀ ਉਹਨਾਂ ਨੂੰ ਡਾ. ਰਾਜ ਕੁਮਾਰ ਚੱਬੇਵਾਲ ਕੋਲੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜ਼ਿਕਰਯੋਗ ਹੈ ਕਿ ਸਾਲ 2024 ਦੀ ਚੋਣ ਰਾਜ ਕੁਮਾਰ ਚੱਬੇਵਾਲ ਨੇ ਆਮ ਆਦਮੀ ਪਾਰਟੀ ਦੀ ਟਿਕਟ ਤੇ ਲੜੀ ਸੀ।

ਠੰਡਲ ਨੇ ਭਾਜਪਾ ‘ਚ ਸ਼ਾਮਲ ਹੋਣ ਦੇ ਦੱਸੇ ਕਈ ਕਾਰਨ

ਸਿਆਸੀ ਦਿਸ਼ਾ: ਠੰਡਲ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਇੱਕ ਨਵੀਂ ਸਿਆਸੀ ਦਿਸ਼ਾ ਅਤੇ ਵਿਕਾਸ ਦੀ ਸੰਭਾਵਨਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀ ਦੂਰਅੰਦੇਸ਼ੀ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਸਿਰਫ਼ ਭਾਜਪਾ ਹੀ ਸੂਬੇ ਨੂੰ ਬਿਹਤਰ ਅਗਵਾਈ ਦੇ ਸਕਦੀ ਹੈ।

ਅਕਾਲੀ ਦਲ ਤੋਂ ਅਸੰਤੁਸ਼ਟ: ਅਕਾਲੀ ਦਲ ਦੀ ਸਿਆਸੀ ਸਥਿਤੀ ਪਿਛਲੇ ਕੁਝ ਸਾਲਾਂ ਵਿੱਚ ਲਗਾਤਾਰ ਕਮਜ਼ੋਰ ਹੋਈ ਹੈ, ਖਾਸ ਕਰਕੇ 2020 ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਅਤੇ ਭਾਜਪਾ ਨਾਲ ਗਠਜੋੜ ਤੋੜਨ ਤੋਂ ਬਾਅਦ ਤਾਂ ਪਾਰਟੀ ਲਗਾਤਾਰ ਨਿਘਾਰ ਵੱਲ ਜਾ ਰਹੀ ਹੈ। ਠੰਡਲ ਨੇ ਸਥਿਤੀ ਤੋਂ ਨਾਖੁਸ਼ੀ ਜ਼ਾਹਰ ਕੀਤੀ ਅਤੇ ਪਾਰਟੀ ਲੀਡਰਸ਼ਿਪ ਨਾਲ ਮਤਭੇਦਾਂ ਦੀਆਂ ਖਬਰਾਂ ਵੀ ਆਈਆਂ।

ਭਾਜਪਾ ਦਾ ਵਧ ਰਿਹਾ ਪ੍ਰਭਾਵ: ਭਾਜਪਾ ਨੇ ਪੰਜਾਬ ਵਿਚ ਆਪਣੀ ਮੌਜੂਦਗੀ ਵਧਾਉਣ ਲਈ ਕਈ ਰਣਨੀਤੀਆਂ ਅਪਣਾਈਆਂ ਹਨ, ਜਿਨ੍ਹਾਂ ਵਿਚ ਸਥਾਨਕ ਨੇਤਾਵਾਂ ਅਤੇ ਹੋਰ ਪਾਰਟੀਆਂ ਦੇ ਮਹੱਤਵਪੂਰਨ ਨੇਤਾਵਾਂ ਨੂੰ ਸ਼ਾਮਲ ਕਰਨਾ ਸ਼ਾਮਲ ਹੈ। ਠੰਡਲ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਇਸੇ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ।

ਬੀਤੇ ਦਿਨ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਹੋਏ ਸਨ ਸ਼ਾਮਲ

ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਸ੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਹਿੱਸਾ ਲਿਆ ਸੀ। ਜਿਸ ਵਿੱਚ ਜ਼ਿਮਨੀ ਚੋਣਾਂ ਤੋਂ ਇਲਾਵਾ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਵੀ ਚਰਚਾ ਹੋਈ ਸੀ। ਉਨ੍ਹਾਂ ਨੂੰ ਅਕਾਲੀ ਦਲ ਦਾ ਅਹਿਮ ਹਿੱਸਾ ਮੰਨਿਆ ਜਾਂਦਾ ਸੀ। ਉਹ ਬੀਤੇ ਕਈ ਵਰ੍ਹਿਆਂ ਤੋਂ ਅਕਾਲੀ ਦਲ ਦੇ ਨਾਲ ਹੀ ਜੁੜੇ ਰਹੇ। ਪਰ ਅਚਾਨਕ ਮੀਟਿੰਗ ਤੋਂ ਇੱਕ ਦਿਨ ਬਾਅਦ ਉਨ੍ਹਾਂ ਦਾ ਪਾਰਟੀ ਨੂੰ ਛੱਡ ਦੇਣਾ ਕਈ ਵੱਡੇ ਸਵਾਲ ਖੜੇ ਕਰ ਰਿਹਾ ਹੈ।

Exit mobile version