Punjab Bypolls: ਕਿੰਨੀ ਪੜ੍ਹੀ-ਲਿਖੀ ਹੈ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ? ਕਾਂਗਰਸ ਨੇ ਗਿੱਦੜਬਾਹਾ ਤੋਂ ਦਿੱਤੀ ਹੈ ਟਿਕਟ | punjab-bypolls- congress candidate from gidderbaha amrita Waring education Jatinder kaur Ranjit kumar kuldeep kumar Dhillon detail in punjabi Punjabi news - TV9 Punjabi

Punjab Bypolls: ਕਿੰਨੀ ਪੜ੍ਹੀ-ਲਿਖੀ ਹੈ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ? ਕਾਂਗਰਸ ਨੇ ਗਿੱਦੜਬਾਹਾ ਤੋਂ ਦਿੱਤੀ ਹੈ ਟਿਕਟ

Updated On: 

23 Oct 2024 17:29 PM

Punjab By Election 2024: ਕਾਂਗਰਸ ਨੇ ਗਿੱਦੜਬਾਹਾ ਸੀਟ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜ੍ਹਿੰਗ ਨੂੰ ਜ਼ਿਮਨੀ ਚੋਣ ਲਈ ਟਿਕਟ ਦਿੱਤੀ ਹੈ। ਅੰਮ੍ਰਿਤਾ ਨੇ ਮਾਸਟਰਜ਼ ਕੀਤੀ ਹੈ ਅਤੇ ਇਸ ਵੇਲ੍ਹੇ ਉਹ ਇੱਕ ਸੰਸਥਾ ਵੀ ਚਲਾ ਰਹੇ ਹਨ। ਲੋਕ ਸਭਾ ਚੋਣਾਂ ਦੌਰਾਨ ਮੰਨਿਆ ਜਾ ਰਿਹਾ ਸੀ ਕਿ ਪਾਰਟੀ ਉਨ੍ਹਾਂ ਨੂੰ ਬਠਿੰਡਾ ਤੋਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਦੇ ਖਿਲਾਫ਼ ਚੋਣ ਪਿੜ ਚ ਉਤਾਰ ਸਕਦੇ ਹਨ, ਹਾਲਾਂਕਿ ਬਾਅਦ ਵਿੱਚ ਇਹ ਖ਼ਬਰ ਅਫਵਾਹ ਹੀ ਨਿਕਲੀ।

Punjab Bypolls: ਕਿੰਨੀ ਪੜ੍ਹੀ-ਲਿਖੀ ਹੈ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ? ਕਾਂਗਰਸ ਨੇ ਗਿੱਦੜਬਾਹਾ ਤੋਂ ਦਿੱਤੀ ਹੈ ਟਿਕਟ

Photo: FB@Amrita Warring

Follow Us On

ਪੰਜਾਬ ਦੀਆਂ ਚਾਰ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਚਾਰੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਗਿੱਦੜਬਾਹਾ ਤੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਟਿਕਟ ਦਿੱਤੀ ਹੈ। ਅੰਮ੍ਰਿਤਾ ਵੜਿੰਗ ਨੇ ਕੰਪਿਊਟਰ ਐਪਲੀਕੇਸ਼ਨਜ਼ ਵਿੱਚ ਮਾਸਟਰਜ਼ ਕੀਤੀ ਹੈ। ਉੱਧਰ, ਡੇਰਾ ਬਾਬਾ ਨਾਨਕ ਤੋਂ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਹੁਸ਼ਿਆਰਪੁਰ ਦੇ ਰਾਖਵੇਂ ਵਿਧਾਨ ਸਭਾ ਹਲਕੇ ਚੱਬੇਵਾਲ ਤੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਣਜੀਤ ਕੁਮਾਰ ਅਤੇ ਬਰਨਾਲਾ ਤੋਂ ਨਵੇਂ ਚੇਹਰੇ ਕੁਲਦੀਪ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਢਿੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ ਦੇ ਪ੍ਰਧਾਨ ਹਨ।

ਦੱਸ ਦੇਈਏ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਕੁਝ ਦਿਨ ਪਹਿਲਾਂ ਸਾਰੀਆਂ ਚਾਰੋਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਉਨ੍ਹਾਂ ਨੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਢਿੱਲੋਂ ਅਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ। ਜਦਕਿ ਭਾਜਪਾ ਨੇ ਤਿੰਨ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ, ਪਾਰਟੀ ਨੇ ਗਿੱਦੜਬਾਹਾ ਤੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ। ਚੱਬੇਵਾਲ ਤੋਂ ਹਾਲੇ ਉਮੀਦਵਾਰ ਦੇ ਨਾਂ ਦਾ ਐਲਾਨ ਹੋਣਾ ਬਾਕੀ ਹੈ। ਫਿਲਹਾਲ ਚੱਬੇਵਾਲ ਸੀਟ ਤੋਂ ਉਮੀਦਵਾਰ ਨੂੰ ਲੈ ਕੇ ਚਰਚਾ ਚੱਲ ਰਹੀ ਹੈ। ਜੇਕਰ ਅਕਾਲੀ ਦਲ ਦੀ ਗੱਲ ਕਰੀਏ ਤਾਂ ਉਸ ਦੇ ਜ਼ਿਮਨੀ ਚੋਣ ਲੜਨ ‘ਤੇ ਸ਼ੱਕ ਹੈ।

ਅੰਮ੍ਰਿਤਾ ਨੂੰ ਵੜਿੰਗ ਦੀ ਪਤਨੀ ਹੋਣ ਦਾ ਫਾਇਦਾ

ਲੋਕ ਸਭਾ ਚੋਣਾਂ ਤੋਂ ਬਾਅਦ ਗਿੱਦੜਬਾਹਾ ਸੀਟ ਖਾਲੀ ਹੁੰਦਿਆ ਹੀ ਅੰਮ੍ਰਿਤਾ ਇੱਥੇ ਸਰਗਰਮ ਹੋ ਗਏ ਸਨ। ਰਾਜਾ ਵੜਿੰਗ ਵੀ ਉਨ੍ਹਾਂ ਨੂੰ ਟਿਕਟ ਦਿਵਾਉਣ ਲਈ ਹਾਈਕਮਾਂਡ ਤੱਕ ਪਹੁੰਚ ਗਏ ਸਨ। ਉਨ੍ਹਾਂ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਹੋਣ ਦਾ ਫਾਇਦਾ ਮਿਲ ਸਕਦਾ ਹੈ। ਅੰਮ੍ਰਿਤਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੀ ਪਤਨੀ ਹਨ। ਅੰਮ੍ਰਿਤਾ ਵੜਿੰਗ ਦਾ ਜਨਮ 18 ਨਵੰਬਰ 1978 ਨੂੰ ਹੋਇਆ ਸੀ। ਜੇਕਰ ਉਨ੍ਹਾਂ ਦੀ ਵਿਦਿਅਕ ਯੋਗਤਾ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕੰਪਿਊਟਰ ਐਪਲੀਕੇਸ਼ਨ ਵਿੱਚ ਮਾਸਟਰਜ਼ ਕੀਤੀ ਹੋਈ ਹੈ। ਉਹ ਆਸਰਾ ਫਾਊਂਡੇਸ਼ਨ ਨਾਂ ਦੀ ਫਾਊਂਡੇਸ਼ਨ ਚਲਾਉਂਦੇ ਹਨ। ਉਹ ਇਸ ਸੰਸਥਾ ਦੇ ਸੰਸਥਾਪਕ ਹਨ। ਉਨ੍ਹਾਂ ਦੀ ਸੰਸਥਾ ਲੋੜਵੰਦਾਂ ਦੀ ਸੇਵਾ ਕਰਦੀ ਹੈ। ਇਸ ਤੋਂ ਇਲਾਵਾ ਉਹ ਸਿੱਖਿਆ ਅਤੇ ਸਿਹਤ ਸੰਭਾਲ ਖੇਤਰ ਵਿੱਚ ਵੀ ਕੰਮ ਕਰ ਰਹੇ ਹਨ।

ਰੰਧਾਵਾ ਤਿੰਨ ਵਾਰ ਤੋਂ ਜਿੱਤਦੇ ਆਏ ਹਨ ਚੋਣ

ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਆਪਣੀ ਪਤਨੀ ਜਤਿੰਦਰ ਕੌਰ ਨੂੰ ਡੇਰਾ ਬਾਬਾ ਨਾਨਕ ਤੋਂ ਟਿਕਟ ਦਿਵਾਉਣ ਵਿਚ ਸਫਲ ਰਹੇ। ਉਹ ਖੁਦ ਇਸ ਸੀਟ ਤੋਂ ਲਗਾਤਾਰ ਤਿੰਨ ਵਾਰ ਚੋਣ ਜਿੱਤ ਚੁੱਕੇ ਹਨ। ਉਨ੍ਹਾਂ ਦੇ ਸੰਸਦ ਮੈਂਬਰ ਬਣਨ ਨਾਲ ਖਾਲੀ ਹੋਈ ਸੀਟ ‘ਤੇ ਪਤਨੀ ਦੇ ਖੜ੍ਹੇ ਹੋਣ ਦਾ ਲਾਭ ਉਨ੍ਹਾਂ ਨੂੰ ਮਿਲ ਸਕਦਾ ਹੈ।

ਰਣਜੀਤ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਮਿਲਿਆ ਇਨਾਮ

ਚੱਬੇਵਾਲ ਤੋਂ ਐਡਵੋਕੇਟ ਰਣਜੀਤ ਕੁਮਾਰ ਨੇ ਬਸਪਾ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜੀ ਸੀ। ਉਹ ਇੱਕ ਹਫ਼ਤਾ ਪਹਿਲਾਂ ਹੀ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਉਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਹਨ। 2020 ਵਿੱਚ ਉਹ ਬਸਪਾ ਦੇ ਸੂਬਾ ਜਨਰਲ ਸਕੱਤਰ ਵੀ ਰਹੇ।

ਨਵੇਂ ਚੇਹਰੇ ਕੁਲਦੀਪ ‘ਤੇ ਦਾਅ

ਕੁਲਦੀਪ ਸਿੰਘ ਢਿੱਲੋਂ ਬਰਨਾਲਾ ਤੋਂ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਹਨ। ਉਹ ਕਾਂਗਰਸ ਦੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਬਰਨਾਲਾ ਬੱਸ ਅਪਰੇਟਰ ਯੂਨੀਅਨ ਅਤੇ ਮਾਲਵਾ ਜ਼ੋਨ ਯੂਨੀਅਨ ਦੇ ਪ੍ਰਧਾਨ ਵੀ ਹਨ। ਉਹ ਖੇਤਰ ‘ਤੇ ਪਕੜ ਰੱਖਦੇ ਹਨ ਅਤੇ ਵਿਰੋਧੀਆਂ ਨੂੰ ਸਖ਼ਤ ਚੁਣੌਤੀ ਦੇ ਸਕਦੇ ਹਨ।

Related Stories
ਪੰਜਾਬ ਵਿੱਚ ਆਂਗਣਵਾੜੀ ਕੇਂਦਰਾਂ ‘ਚ ਹੋਵਗਾ ਸੁਧਾਰ, ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਉੱਚ ਪੱਧਰੀ ਮੀਟਿੰਗ ‘ਚ ਫੈਸਲਾ
ਪੰਜਾਬ ਜ਼ਿਮਨੀ ਚੋਣ: AAP ਨੇ ਸਟਾਰ ਪ੍ਰਚਾਰਕਾਂ ਦੀ ਲਿਸਟ ਕੀਤੀ ਜਾਰੀ, ਸੀਐਮ ਮਾਨ ਸਮੇਤ ਦਿੱਲੀ ਦੇ ਕਈ ਵੱਡੇ ਨਾਂ ਸ਼ਾਮਲ
ਸੂਬੇ ਦੇ ਵਿਕਾਸ ‘ਚ ਤੇਜ਼ੀ ਲਿਆਉਣ ਲਈ ਸਰਕਾਰ ਅਤੇ MSMEs ਵਿਚਕਾਰ ਆਪਸੀ ਸਹਿਯੋਗ ਦੀ ਲੋੜ : ਸੀਐਮ ਮਾਨ
ਪੰਜਾਬ ਜ਼ਿਮਨੀ ਚੋਣ ਨੂੰ ਲੈ ਕੇ AAP ਨੇ ਬਣਾਈ ਰਣਨੀਤੀ: ਸੰਦੀਪ ਪਾਠਕ ਬੋਲੇ- ਢਾਈ ਸਾਲ ਦੇ ਕੰਮ ਲੈ ਕੇ ਜਨਤਾ ‘ਚ ਜਾਵਾਂਗੇ
Punjab Bypolls: ਨਾਇਬ ਸੈਣੀ, ਕੈਪਟਨ ਅਮਰਿੰਦਰ ਅਤੇ ਰਵਨੀਤ ਬਿੱਟੂ ਸਮੇਤ ਭਾਜਪਾ ਦੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ
ਲੁਧਿਆਣਾ ਪਹੁੰਚੇ ਡੀਜੀਪੀ ਗੌਰਵ ਯਾਦਵ ਨੇ ਸਨਅਤਕਾਰਾਂ ਨਾਲ ਕੀਤੀ ਮੁਲਾਕਾਤ, ਅਧਿਕਾਰੀਆਂ ਤੋਂ ਲਿਆ ਫੀਡਬੈਕ, ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ
Exit mobile version