AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

22 ਜੂਨ ਨੂੰ ਪੰਜਾਬ ਕੈਬਨਿਟ ਦੀ ਮੀਟਿਗ, ਹੋ ਸਕਦਾ ਕੋਈ ਵੱਡਾ ਐਲਾਨ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 22 ਜੂਨ ਨੂੰ ਹੋਣ ਜਾ ਰਹੀ ਹੈ। ਇਹ ਕੈਬਨਿਟ ਮੀਟਿੰਗ ਸੋਮਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ 'ਤੇ ਹੋਣ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।

22 ਜੂਨ ਨੂੰ ਪੰਜਾਬ ਕੈਬਨਿਟ ਦੀ ਮੀਟਿਗ, ਹੋ ਸਕਦਾ ਕੋਈ ਵੱਡਾ ਐਲਾਨ
22 ਜੂਨ ਨੂੰ ਪੰਜਾਬ ਕੈਬਨਿਟ ਦੀ ਮੀਟਿਗ, ਹੋ ਸਕਦਾ ਕੋਈ ਵੱਡਾ ਐਲਾਨ
amanpreet-kaur
| Updated On: 19 Jun 2026 11:39 AM IST
Share

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 22 ਜੂਨ ਨੂੰ ਹੋਣ ਜਾ ਰਹੀ ਹੈ। ਇਹ ਕੈਬਨਿਟ ਮੀਟਿੰਗ ਸੋਮਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਹਾਲਾਂਕਿ, ਅਜੇ ਤੱਕ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। 2022 ‘ਚ ਬਣੀ ਮਾਨ ਸਰਕਾਰ ਦੇ ਕਾਰਜਕਾਲ ਦੇ ਹੁਣ ਲਗਭਗ 6 ਮਹੀਨੇ ਬਾਕੀ ਰਹਿ ਗਏ ਹਨ। ਇਸ ਵਿਚਕਾਰ ਮਾਨ ਸਰਕਾਰ ਵੱਲੋਂ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਕੀਤੇ ਜਾ ਸਕਦੇ ਹਨ। ਦੂਜੇ ਪਾਸੇ, ਪੰਜਾਬ ਦੀ ਰਾਜਨੀਤੀ ‘ਚ ਮਚੀ ਉਥਲ-ਪੁਥਲ ਕਾਰਨ ਵੀ ਇਸ ਕੈਬਨਿਟ ਮੀਟਿੰਗ ‘ਤੇ ਸਭ ਦੀਆਂ ਨਜ਼ਰਾਂ ਰਹਿਣ ਵਾਲੀਆਂ ਹਨ।

ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਰਾਸ਼ੀ ਦੇਣ ਦੀਆਂ ਤਿਆਰੀਆਂ

ਪੰਜਾਬ ਸਰਕਾਰ ਵੱਲੋਂ ਮਾਵਾਂ-ਧੀਆਂ ਸਤਕਾਰ ਯੋਜਨਾ ਦੇ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਐਡਵਾਂਸ ਰਾਸ਼ੀ ਦੇਣ ਦੀਆਂ ਵੱਡੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਯੋਜਨਾ ਦਾ ਵਿੱਤੀ ਲਾਭ 1 ਜੁਲਾਈ ਤੋਂ ਸ਼ੁਰੂ ਕਰਨ ਲਈ ਵਿੱਤ ਵਿਭਾਗ ਵੱਲੋਂ ਆਖ਼ਰੀ ਪੜਾਅ ਦੀਆਂ ਤਿਆਰੀਆਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਸਰਕਾਰ ਵੱਲੋਂ ਇਸ ਰਾਸ਼ੀ ਦਾ ਭੁਗਤਾਨ ਤਿਮਾਹੀ ਜਾਂ ਛਿਮਾਹੀ ਦੇ ਆਧਾਰ ਤੇ ਕਰਨ ਦੇ ਵੱਖ-ਵੱਖ ਬਦਲਾਂ ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਇਸ ਫੈਸਲੇ ਦੇ ਚੱਲਦਿਆਂ ਯੋਗ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਐਡਵਾਂਸ ਰਾਸ਼ੀ ਦੇ ਨਾਲ-ਨਾਲ ਅਪ੍ਰੈਲ ਮਹੀਨੇ ਤੋਂ ਬਣਦੀ ਬਕਾਇਆ ਰਕਮ ਵੀ ਸਿੱਧੇ ਤੌਰ ਤੇ ਟ੍ਰਾਂਸਫਰ ਕੀਤੀ ਜਾ ਸਕਦੀ ਹੈ।

ਮੁਫ਼ਤ ਹੁਨਰ ਸਿਖਲਾਈ ਕੋਰਸ

ਮਾਨ ਸਰਕਾਰ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਹੁਨਰ ਸਿਖਲਾਈ ਕੋਰਸ ਵੀ ਸ਼ੁਰੂ ਕਰਨ ਜਾ ਰਹੀ ਹੈ। ਦੋ ਰੁਜ਼ਗਾਰ-ਅਧਾਰਤ ਕੋਰਸਾਂ ਲਈ ਸਿਖਲਾਈ 1 ਜੁਲਾਈ ਨੂੰ ਲੁਧਿਆਣਾ ਤੇ ਜਲੰਧਰ ‘ਚ ਸ਼ੁਰੂ ਹੋਵੇਗੀ। ਸਿਖਲਾਈ ਦੌਰਾਨ, ਨੌਜਵਾਨਾਂ ਨੂੰ ਮੁਫ਼ਤ ਰਿਹਾਇਸ਼, ਖਾਣਾ, ਸਿਖਲਾਈ ਕਿੱਟਾਂ ਤੇ ਰਾਸ਼ਟਰੀ ਪੱਧਰ ਦਾ ਸਰਟੀਫਿਕੇਟ ਮਿਲੇਗਾ। ਨੌਜਵਾਨਾਂ ਤੋਂ ਕੋਈ ਕੋਰਸ ਫੀਸ ਨਹੀਂ ਲਈ ਜਾਵੇਗੀ ਤੇ ਪੰਜਾਬ ਸਰਕਾਰ ਸਾਰੀ ਲਾਗਤ ਸਹਿਣ ਕਰੇਗੀ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਇਹ ਪਹਿਲ ਨੌਜਵਾਨਾਂ ਨੂੰ ਰੁਜ਼ਗਾਰ ਲਈ ਹੁਨਰਾਂ ਨਾਲ ਲੈਸ ਕਰਨ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਸਥਿਰਤਾ ਪ੍ਰਦਾਨ ਕਰਨ ‘ਚ ਮਦਦ ਕਰੇਗੀ।

Follow Us
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ...
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ...
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?...