ਭਲਕੇ ਬੁਲਾਈ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਸ਼ਹੀਦੀ ਸਮਾਗਮ ਸਮੇਤ ਹੋਰ ਮੁੱਦਿਆਂ ‘ਤੇ ਹੋ ਸਕਦੇ ਫੈਸਲੇ
Punjab Cabinet Meeting: ਇਸ ਸਮੇਂ ਤਰਨਤਾਰਨ ਜ਼ਿਮਨੀ ਚੋਣ ਲਈ ਚੋਣ ਜ਼ਾਬਤਾ ਲੱਗੀ ਹੋਈ ਹੈ। ਅਜਿਹੇ 'ਚ ਕੋਈ ਅਜਿਹਾ ਫੈਸਲਾ ਨਹੀਂ ਲਿਆ ਜਾਵੇਗਾ, ਜਿਸ ਨਾਲ ਚੋਣ ਨਤੀਜਿਆਂ 'ਤੇ ਅਸਰ ਪਵੇਗਾ। ਹਾਲਾਂਕਿ, ਸਰਕਾਰ ਇਸ ਸਮੇਂ ਕੁੱਝ ਰਾਹਤ ਦੇ ਸਕਦੀ ਹੈ। ਇਸ ਤੋਂ ਇਲਾਵਾ ਕੁੱਝ ਨਵੀਂ ਭਰਤੀਆਂ ਸਬੰਧੀ ਪ੍ਰਸਤਾਵਾਂ 'ਤੇ ਵੀ ਚਰਚਾ ਹੋ ਸਕਦੀ ਹੈ। ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਜਾ ਰਹੀ ਹੈ, ਅਜਿਹੇ 'ਚ ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕਦਾ ਹੈ।
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ ਹੋਣ ਜਾ ਰਹੀ ਹੈ। ਇਹ ਬੈਠਕ ਸਵੇਰ 10 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸੰਭਾਵਨਾ ਹੈ ਕਿ ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਸਮੇਤ ਹੋਰ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲੇ ਲਏ ਜਾਣਗੇ।
ਇਸ ਸਮੇਂ ਤਰਨਤਾਰਨ ਜ਼ਿਮਨੀ ਚੋਣ ਲਈ ਚੋਣ ਜ਼ਾਬਤਾ ਲੱਗੀ ਹੋਈ ਹੈ। ਅਜਿਹੇ ‘ਚ ਕੋਈ ਅਜਿਹਾ ਫੈਸਲਾ ਨਹੀਂ ਲਿਆ ਜਾਵੇਗਾ, ਜਿਸ ਨਾਲ ਚੋਣ ਨਤੀਜਿਆਂ ‘ਤੇ ਅਸਰ ਪਵੇਗਾ। ਹਾਲਾਂਕਿ, ਸਰਕਾਰ ਇਸ ਸਮੇਂ ਕੁੱਝ ਰਾਹਤ ਦੇ ਸਕਦੀ ਹੈ। ਇਸ ਤੋਂ ਇਲਾਵਾ ਕੁੱਝ ਨਵੀਂ ਭਰਤੀਆਂ ਸਬੰਧੀ ਪ੍ਰਸਤਾਵਾਂ ‘ਤੇ ਵੀ ਚਰਚਾ ਹੋ ਸਕਦੀ ਹੈ। ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਜਾ ਰਹੀ ਹੈ, ਅਜਿਹੇ ‘ਚ ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕਦਾ ਹੈ।
ਸੀਐਮ ਮਾਨ ਦਾ ਅੱਜ ਦਿੱਲੀ ਦੌਰਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦਾ ਦੌਰਾ ਵੀ ਕਰ ਰਹੇ ਹਨ। ਇੱਥੇ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਸੀਐਮ ਮਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਨੂੰ ਸੱਦਾ ਦੇਣਗੇ। ਇਹ ਮੁਲਾਕਾਤ ਦੁਪਹਿਰ 12 ਵਜੇ ਹੋਵੇਗੀ। ਪੰਜਾਬ ਸਰਕਾਰ ਸ਼ਹੀਦੀ ਪੁਰਬ ਤੇ ਸ਼ਾਨਦਾਰ ਸਮਾਗਮ ਕਰਨ ਜਾ ਰਹੀ ਹੈ।
ਇਸ ਸਮਾਗਮ ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ, ਧਾਰਮਿਕ ਗੁਰੂਆਂ ਤੇ ਹੋਰ ਆਗੂਆਂ ਨੂੰ ਸੱਦਾ ਦਿੱਤਾ ਜਾਵੇਗਾ। ਹੁਣ ਤੱਕ ਮੁੰਬਈ, ਹਰਿਆਣਾ, ਰਾਜਸਥਾਨ ਸਮੇਤ ਹੋਰ ਵੀ ਕਈ ਸੂਬਿਆਂ ਚ ਜਾ ਕੇ ਪੰਜਾਬ ਕੈਬਨਿਟ ਮੰਤਰੀ ਸੀਐਮ ਮਾਨ ਵੱਲੋਂ ਸੱਦਾ ਦੇ ਚੁੱਕੇ ਹਨ। ਇਸ ਸਮਾਗਮ ਦੀ ਸ਼ੁਰੂਆਤ 25 ਅਕਤੂਬਰ ਤੋਂ ਦਿੱਲੀ ਵਿਖੇ ਗੁਰਦੁਆਰਾ ਸੀਸ ਗੰਜ ਸਾਹਿਬ ਚ ਅਰਦਾਸ ਦੇ ਨਾਲ ਕੀਤੀ ਗਈ।
ਇਸ ਤੋਂ ਬਾਅਦ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਚ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਨੂੰ ਦਰਸਾਉਣ ਵਾਲੇ ਲਾਈਟ ਐਂਡ ਸਾਉਂਡ ਸ਼ੋਅ, ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਸਜਾਏ ਜਾ ਰਹੇ ਹਨ। ਗੁਰੂ ਸਾਹਿਬ ਦੇ ਚਰਨ ਛੋਹ 130 ਪਵਿੱਤਰ ਅਸਥਾਨਾਂ ‘ਤੇ ਵੀ ਕੀਰਤਨ ਦਰਬਾਰ ਸਜਾਏ ਜਾਣਗੇ।


