AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੜ੍ਹ ਰਾਹਤ, ਜੇਲ੍ਹ ਸੁਧਾਰ ਤੇ ਹਾਊਸਿੰਗ ਪ੍ਰੋਜੈਕਟ… ਪੰਜਾਬ ਕੈਬਨਿਟ ਨੇ ਲਏ ਵੱਡੇ ਫੈਸਲੇ

Punjab Cabinet: ਪੰਜਾਬ ਕੈਬਨਿਟ ਨੇ ਕਈ ਮਹੱਤਵਪੂਰਨ ਫੈਸਲੇ ਲਏ ਹਨ। ਇਨ੍ਹਾਂ 'ਚ ਹੜ੍ਹਾਂ ਕਾਰਨ ਹੋਏ ਫਸਲਾਂ ਦੇ ਨੁਕਸਾਨ ਲਈ ਮੁਆਵਜ਼ਾ 20,000 ਰੁਪਏ ਪ੍ਰਤੀ ਏਕੜ ਤੱਕ ਵਧਾਉਣਾ, ਜੇਲ੍ਹਾਂ 'ਚ ਸਨੀਫਰ ਡੌਗ ਨੂੰ ਤਾਇਨਾਤ ਕਰਨਾ ਤੇ ਮੈਗਾ ਹਾਊਸਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣਾ ਸ਼ਾਮਲ ਹੈ। ਕੈਬਨਿਟ ਨੇ ਮਾਈਨਿੰਗ ਨਿਯਮਾਂ 'ਚ ਸੋਧ ਕਰਨ ਤੇ ਦਰਿਆਵਾਂ ਦੀ ਸਫਾਈ ਲਈ ਟੈਂਡਰ ਪ੍ਰਕਿਰਿਆ ਨੂੰ ਤੇਜ਼ ਕਰਨ ਦਾ ਵੀ ਫੈਸਲਾ ਕੀਤਾ ਹੈ।

ਹੜ੍ਹ ਰਾਹਤ, ਜੇਲ੍ਹ ਸੁਧਾਰ ਤੇ ਹਾਊਸਿੰਗ ਪ੍ਰੋਜੈਕਟ... ਪੰਜਾਬ ਕੈਬਨਿਟ ਨੇ ਲਏ ਵੱਡੇ ਫੈਸਲੇ
ਮੁੱਖ ਮੰਤਰੀ ਭਗਵੰਤ ਮਾਨ
tv9-punjabi
| Published: 14 Oct 2025 07:52 AM IST
Share

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਸੋਮਵਾਰ ਨੂੰ ਚੰਡੀਗੜ੍ਹ ‘ਚ ਹੋਈ ‘ਤੇ ਇਸ ‘ਚ ਕਈ ਮਹੱਤਵਪੂਰਨ ਫੈਸਲੇ ਲਏ ਗਏ। ਮੀਟਿੰਗ ‘ਚ ਜੇਲ੍ਹਾਂ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੇ ਹੋਰ ਤਸਕਰੀ ਨੂੰ ਰੋਕਣ ਲਈ ਸੂਬੇ ਦੀਆਂ ਜੇਲ੍ਹਾਂ ‘ਚ ਸਨੀਫਰ ਡੌਗਸ ਨੂੰ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ। ਛੇ ਕੁੱਤਿਆਂ ਦੀ ਖਰੀਦ ਲਈ ਨਿਯਮਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਪੰਜਾਬ ‘ਚ ਮੈਗਾ ਹਾਊਸਿੰਗ ਪ੍ਰੋਜੈਕਟਾਂ ਲਈ ਵਨ ਟਾਈਨ ਐਕਸਟੈਂਸਨ ਨੂੰ ਮਨਜ਼ੂਰੀ ਦਿੱਤੀ ਜਾਵੇਗੀ।

ਸਰਕਾਰ ਨੇ ਬਹੁ-ਮੰਜ਼ਿਲਾ ਗਰੁੱਪ ਹਾਊਸਿੰਗ ਪ੍ਰੋਜੈਕਟ ਦੇ ਨਿਰਮਾਣ ਲਈ ਸਹਿਕਾਰੀ ਹਾਊਸ ਬਿਲਡਿੰਗ ਸੁਸਾਇਟੀਆਂ ਨੂੰ ਜ਼ਮੀਨ ਅਲਾਟ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਜ਼ਮੀਨ ਅਲਾਟ ਕੀਤੀ ਜਾਣ ਵਾਲੀ ਰਿਜ਼ਰਵ ਕੀਮਤ ਜਮ੍ਹਾਂ ਕਰਾਉਣ ਦੀ ਲੋੜ ਹੋਵੇਗੀ। ਫਿਰ ਜ਼ਮੀਨ ਦਾ ਕਬਜ਼ਾ ਦਿੱਤਾ ਜਾਵੇਗਾ। ਇਸ ਨਾਲ ਲੋਕਾਂ ਨਾਲ ਧੋਖਾਧੜੀ ਨੂੰ ਰੋਕਿਆ ਜਾਵੇਗਾ। ਇਸ ਦੌਰਾਨ, ਗ੍ਰਹਿ ਵਿਭਾਗ ਨੂੰ ਥਾਣਿਆਂ ਦੀਆਂ ਸੀਮਾਵਾਂ ਬਦਲਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਹੜ੍ਹ ਰਾਹਤ ਰਾਸ਼ੀ ਵਧਾਉਣ ਦਾ ਫੈਸਲਾ

ਪੰਜਾਬ ਸਰਕਾਰ ਨੇ ਹਾਲ ਹੀ ‘ਚ ਆਏ ਹੜ੍ਹਾਂ ਕਾਰਨ ਰਾਹਤ ਰਾਸ਼ੀ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਤਹਿਤ 26 ਤੋਂ 75 ਪ੍ਰਤੀਸ਼ਤ ਤੱਕ ਫਸਲਾਂ ਦੇ ਨੁਕਸਾਨ ਲਈ 10,000 ਪ੍ਰਤੀ ਏਕੜ ਤੇ 76 ਤੋਂ 100 ਪ੍ਰਤੀਸ਼ਤ ਤੱਕ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਘਰਾਂ ਲਈ, ਪ੍ਰਤੀ ਘਰ 40,000 ਰੁਪਏ ਦਿੱਤੇ ਜਾਣਗੇ।

ਮਾਈਨਰ ਮਿਨਰਲ ਨਿਯਮਾਂ ‘ਚ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ

SDRF ਤੋਂ ਕੇਂਦਰ ਸਰਕਾਰ ਦੁਆਰਾ ਪ੍ਰਦਾਨ ਕੀਤੀ ਗਈ ਰਕਮ ‘ਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਇਸ ਲਈ, ਵਾਧੂ ਮੁਆਵਜ਼ਾ ਰਾਜ ਸਰਕਾਰ ਆਪਣੇ ਖਜ਼ਾਨੇ ‘ਚੋਂ ਸਹਿਣ ਕਰੇਗੀ। ਅੰਤਰਰਾਜੀ ਚੌਕੀਆਂ ਦੇ ਸੰਚਾਲਨ ਨੂੰ ਸੁਚਾਰੂ ਬਣਾਉਣ ਲਈ, ਕੈਬਨਿਟ ਨੇ ਪੰਜਾਬ ਮਾਈਨਰ ਮਿਨਰਲ ਨਿਯਮਾਂ, 2013 ‘ਚ ਸੋਧਾਂ ਨੂੰ ਪ੍ਰਵਾਨਗੀ ਦਿੱਤੀ। ਇਸ ਨਾਲ ਸੂਬੇ ‘ਚ ਦਾਖਲ ਹੋਣ ਵਾਲੇ ਪ੍ਰੋਸੈਸਡ ਜਾਂ ਅਣਪ੍ਰੋਸੈਸਡ ਛੋਟੇ ਖਣਿਜਾਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਤੋਂ ਫੀਸ ਲਈ ਜਾ ਸਕੇਗੀ।

ਡੀ-ਸਿਲਟਿੰਗ ਲਈ ਟੈਂਡਰ ਜਾਰੀ ਕੀਤੇ ਜਾਣਗੇ

ਇਹ ਵਿਭਾਗ ਨੂੰ ਅੰਤਰਰਾਜੀ ਚੌਕੀਆਂ ‘ਤੇ ਹੋਣ ਵਾਲੇ ਸੰਚਾਲਨ ਖਰਚਿਆਂ ਨੂੰ ਪੂਰਾ ਕਰਨ ‘ਚ ਮਦਦ ਕਰੇਗਾ। ਪੰਜਾਬ ਦੇ ਦਰਿਆਵਾਂ ‘ਚ ਜਮ੍ਹਾਂ ਹੋਈ ਵੱਡੀ ਮਾਤਰਾ ‘ਚ ਰੇਤ ਨੂੰ ਡੀਸਿਲਟਿੰਗ ਲਈ ਟੈਂਡਰ ਜਾਰੀ ਕੀਤੇ ਜਾਣਗੇ। ਟੈਂਡਰ ਹੁਣ ਆਮ 21 ਦਿਨਾਂ ਦੀ ਬਜਾਏ 14 ਦਿਨਾਂ ‘ਚ ਖੋਲ੍ਹੇ ਜਾਣਗੇ ਤਾਂ ਜੋ ਇਹ ਕੰਮ ਆਉਣ ਵਾਲੇ ਮਾਨਸੂਨ ਸੀਜ਼ਨ ਤੋਂ ਪਹਿਲਾਂ ਪੂਰਾ ਕੀਤਾ ਜਾ ਸਕੇ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...