AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ, BBMB ‘ਚ 2452 ਭਰਤੀਆਂ ਨੂੰ ਹਰੀ ਝੰਡੀ; ਨਸ਼ਿਆਂ ਖ਼ਿਲਾਫ਼ ਬਣਨਗੀਆਂ 35 ਨਵੀਆਂ ਅਦਾਲਤਾਂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਦੌਰਾਨ ਸੂਬੇ ਦੇ ਵਿਕਾਸ, ਰੁਜ਼ਗਾਰ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਕਈ ਵੱਡੇ ਅਤੇ ਅਹਿਮ ਫ਼ੈਸਲਿਆਂ ਤੇ ਮੋਹਰ ਲਗਾਈ ਗਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲਏ ਗਏ ਫ਼ੈਸਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ, BBMB 'ਚ 2452 ਭਰਤੀਆਂ ਨੂੰ ਹਰੀ ਝੰਡੀ; ਨਸ਼ਿਆਂ ਖ਼ਿਲਾਫ਼ ਬਣਨਗੀਆਂ 35 ਨਵੀਆਂ ਅਦਾਲਤਾਂ
amanpreet-kaur
| Updated On: 31 Oct 2026 21:13 PM IST
Share

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਦੌਰਾਨ ਸੂਬੇ ਦੇ ਵਿਕਾਸ, ਰੁਜ਼ਗਾਰ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਕਈ ਵੱਡੇ ਅਤੇ ਅਹਿਮ ਫ਼ੈਸਲਿਆਂ ਤੇ ਮੋਹਰ ਲਗਾਈ ਗਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲਏ ਗਏ ਫ਼ੈਸਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਵਿੱਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿੱਲੇ ਕੂੜੇ ਦੇ ਨਿਪਟਾਰੇ ਅਤੇ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਸਮਗੋਲੀ ਵਿਖੇ ਇੱਕ ਵਿਸ਼ੇਸ਼ ਬਾਇਓਗੈਸ ਪਲਾਂਟ ਪ੍ਰੋਜੈਕਟ ਸਥਾਪਿਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਪ੍ਰੋਜੈਕਟ ਰਾਹੀਂ ਕੂੜੇ ਦੀ ਸੁਚੱਜੀ ਵਰਤੋਂ ਕਰਕੇ ਗ੍ਰੀਨ ਐਨਰਜੀ (ਹਰੀ ਊਰਜਾ) ਤਿਆਰ ਕੀਤੀ ਜਾਵੇਗੀ, ਜਿਸ ਨਾਲ ਪ੍ਰਦੂਸ਼ਣ ਤੋਂ ਰਾਹਤ ਮਿਲੇਗੀ ਅਤੇ ਸਾਫ਼ ਊਰਜਾ ਦਾ ਉਤਪਾਦਨ ਹੋਵੇਗਾ।

BBMB ਵਿੱਚ 2452 ਖ਼ਾਲੀ ਅਸਾਮੀਆਂ ਭਰਨ ਨੂੰ ਮਨਜ਼ੂਰੀ

ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਵਿੱਚ ਪੰਜਾਬ ਕੋਟੇ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਨ ਬਾਰੇ ਚਰਚਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਇਨ੍ਹਾਂ ਭਰਤੀਆਂ ਲਈ ਲੋੜੀਂਦੇ ਨਿਯਮ ਤੈਅ ਨਹੀਂ ਸਨ। ਕੈਬਨਿਟ ਨੇ ਹੁਣ ਇਨ੍ਹਾਂ ਨਿਯਮਾਂ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਬੀ.ਬੀ.ਐੱਮ.ਬੀ. ਵਿੱਚ 2452 ਖ਼ਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ੁਰੂ ਹੋ ਚੁੱਕੀ ਹੈ, ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਮਿਲਣਗੇ।

ਅੰਤਰਰਾਸ਼ਟਰੀ ਤਣਾਅ ਕਾਰਨ ਬਿਟੂਮਿਨ ਦੇ ਬਜਟ ਚ ਵਾਧਾ

ਵਿੱਤ ਮੰਤਰੀ ਨੇ ਦੱਸਿਆ ਕਿ ਈਰਾਨ ਅਤੇ ਅਮਰੀਕਾ ਦਰਮਿਆਨ ਚੱਲ ਰਹੀ ਖਿੱਚੋਤਾਣ ਤੇ ਜੰਗੀ ਹਾਲਾਤਾਂ ਕਾਰਨ ਐੱਲ.ਪੀ.ਜੀ. ਸਮੇਤ ਬਿਟੂਮਿਨ ਦੀ ਸਪਲਾਈ ਪ੍ਰਭਾਵਿਤ ਹੋਈ ਸੀ, ਜਿਸ ਦੇ ਸਿੱਟੇ ਵਜੋਂ ਪਿੱਛੋਂ ਹੀ ਇਸ ਦੇ ਰੇਟ ਕਾਫ਼ੀ ਵਧ ਗਏ ਹਨ। ਇਸ ਵਧਦੀ ਲਾਗਤ ਦੇ ਮੱਦੇਨਜ਼ਰ ਕੈਬਨਿਟ ਵੱਲੋਂ ਬਜਟ ਰਾਸ਼ੀ ਵਿੱਚ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਸੜਕਾਂ ਦੇ ਨਿਰਮਾਣ ਨਾਲ ਜੁੜੇ ਇਸ ਪ੍ਰੋਜੈਕਟ ਦੀ ਰਾਸ਼ੀ ਨੂੰ 1 ਹਜ਼ਾਰ 95 ਕਰੋੜ ਰੁਪਏ ਤੋਂ ਵਧਾ ਕੇ ਹੁਣ 1333 ਕਰੋੜ ਰੁਪਏ ਕਰ ਦਿੱਤਾ ਗਿਆ ਹੈ, ਤਾਂ ਜੋ ਵਿਕਾਸ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਨੇਪਰੇ ਚੜ੍ਹ ਸਕਣ।

ਪਟਵਾਰੀਆਂ ਦੀ ਮੰਗ ਪ੍ਰਵਾਨ

ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਹੱਲ ਕਰਦਿਆਂ ਕੈਬਨਿਟ ਨੇ ਪਟਵਾਰੀਆਂ ਦੇ ਹੱਕ ਵਿੱਚ ਫ਼ੈਸਲਾ ਲਿਆ ਹੈ। ਪਟਵਾਰੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਗਰੁੱਪ ਸੀ ਦੀਆਂ ਅਸਾਮੀਆਂ ਨੂੰ ਹੁਣ ਜ਼ਿਲ੍ਹਾ ਕੇਡਰ (ਡਿਸਟ੍ਰਿਕਟ ਕੇਡਰ) ਦਾ ਦਰਜਾ ਦੇ ਦਿੱਤਾ ਗਿਆ ਹੈ, ਜਿਸ ਨਾਲ ਪ੍ਰਸ਼ਾਸਨਿਕ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਅਤੇ ਆਸਾਨੀ ਆਵੇਗੀ।

ਨਸ਼ਾ ਵਿਰੋਧੀ ਮੁਹਿੰਮ

ਪੰਜਾਬ ਅੰਦਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸਰਕਾਰ ਨੇ ਕਾਨੂੰਨੀ ਪ੍ਰਕਿਰਿਆ ਵਿੱਚ ਵੱਡਾ ਸੁਧਾਰ ਕਰਨ ਦਾ ਐਲਾਨ ਕੀਤਾ ਹੈ। ਨਸ਼ਾ ਤਸਕਰਾਂ ਖ਼ਿਲਾਫ਼ ਦਰਜ ਕੇਸਾਂ ਦੀ ਅਦਾਲਤਾਂ ਵਿੱਚ ਤੇਜ਼ੀ ਨਾਲ ਸੁਣਵਾਈ ਕਰਨ ਅਤੇ ਦੋਸ਼ੀਆਂ ਨੂੰ ਜਲਦੀ ਸਜ਼ਾਵਾਂ ਦਿਵਾਉਣ ਲਈ ਸੂਬੇ ਵਿੱਚ 35 ਨਵੀਆਂ ਐੱਨ.ਡੀ.ਪੀ.ਐੱਸ. (NDPS) ਵਿਸ਼ੇਸ਼ ਅਦਾਲਤਾਂ ਸਥਾਪਿਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਅਦਾਲਤਾਂ ਦੇ ਸੁਚੱਜੇ ਕੰਮਕਾਜ ਲਈ ਕੈਬਨਿਟ ਨੇ ਜੱਜਾਂ ਸਮੇਤ ਕੁੱਲ 385 ਨਵੀਆਂ ਅਸਾਮੀਆਂ ਅਤੇ 215 ਸਹਾਇਕ ਜ਼ਿਲ੍ਹਾ ਅਟਾਰਨੀ ਦੀਆਂ ਪੋਸਟਾਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ, ਤਾਂ ਜੋ ਕੇਸ ਲੰਮਾ ਸਮਾਂ ਲਟਕਣ ਦੀ ਬਜਾਏ ਨਿਰਧਾਰਿਤ ਸਮੇਂ ਅੰਦਰ ਹੱਲ ਹੋ ਸਕਣ।

ਪਿੰਡ ਖੰਡੇਵਾਲ ਚ ਬਣੇਗੀ ਨਵੀਂ ਅਨਾਜ ਮੰਡੀ

ਇਸੇ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਲਕਾ ਲਹਿਰਾ ਨਾਲ ਸਬੰਧਤ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਅਨਾਜ ਮੰਡੀ ਸਬੰਧੀ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦਾ ਹੱਲ ਕੱਢ ਲਿਆ ਗਿਆ ਹੈ। ਕੈਬਨਿਟ ਵੱਲੋਂ ਪਿੰਡ ਖੰਡੇਵਾਲ ਵਿਖੇ 217 ਕਨਾਲ 14 ਮਰਲੇ ਜ਼ਮੀਨ ਵਿੱਚ ਇੱਕ ਨਵੀਂ ਅਤੇ ਆਧੁਨਿਕ ਅਨਾਜ ਮੰਡੀ ਸਥਾਪਿਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਵੱਡੀ ਰਾਹਤ ਮਿਲੇਗੀ।

Follow Us
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ...
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...