ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਬਜਟ ਤੋਂ ਪਹਿਲਾਂ ਕੀਤੀ ਗਈ ਚਰਚਾ

tv9-punjabi
Updated On: 

21 Mar 2025 10:19 AM

ਉਨ੍ਹਾਂ ਕਿਹਾ ਕਿ 26 ਤੇ 27 ਨੂੰ ਜਿੰਨੀਆਂ ਵੀ ਪੰਜਾਬ ਦੀਆਂ ਜਿਹੜੀਆਂ-ਜਿਹੜੀਆਂ ਸਿਆਸੀ ਧਿਰਾਂ ਪੰਜਾਬ ਦੀ ਵਿਧਾਨ ਸਭਾ 'ਚ ਨਮਾਇੰਦਗੀ ਕਰਦੀਆਂ ਹਨ, ਉਹ ਸਾਰੀਆਂ ਆਪਣੇ ਪੱਖ ਰੱਖਣਗੀਆਂ। ਉਸ ਤੋਂ ਬਾਅਦ ਬਜਟ ਪੰਜਾਬ ਵਿਧਾਨ ਸਭਾ ਦੇ ਅੰਦਰ 27 ਮਾਰਚ ਨੂੰ ਪਾਸ ਕੀਤਾ ਜਾਵੇਗਾ।

ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਬਜਟ ਤੋਂ ਪਹਿਲਾਂ ਕੀਤੀ ਗਈ ਚਰਚਾ

ਡਾ. ਹਰਪਾਲ ਸਿੰਘ ਚੀਮਾ.

Follow Us On

Punjab Cabinet: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਤੋਂ ਪਹਿਲਾਂ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਬਜਟ ਸੈਸ਼ਨ ਸ਼ੁਰੂ ਹੋਣ ਵਾਲਾ ਹੈ। ਇਸ ਸੈਸ਼ਨ ਦੌਰਾਨ, ਪੰਜਾਬ ਦਾ ਸਾਲਾਨਾ ਬਜਟ 2025-26 26 ਮਾਰਚ ਨੂੰ ਪੇਸ਼ ਕੀਤਾ ਜਾਣਾ ਹੈ, ਜਿਸ ‘ਤੇ ਚਰਚਾ ਕੀਤੀ ਗਈ ਹੈ। ਇਸ ਸਬੰਧੀ ਕੈਬਨਿਟ ਮੰਤਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ 26 ਤੇ 27 ਨੂੰ ਜਿੰਨੀਆਂ ਵੀ ਪੰਜਾਬ ਦੀਆਂ ਜਿਹੜੀਆਂ-ਜਿਹੜੀਆਂ ਸਿਆਸੀ ਧਿਰਾਂ ਪੰਜਾਬ ਦੀ ਵਿਧਾਨ ਸਭਾ ‘ਚ ਨਮਾਇੰਦਗੀ ਕਰਦੀਆਂ ਹਨ, ਉਹ ਸਾਰੀਆਂ ਆਪਣੇ ਪੱਖ ਰੱਖਣਗੀਆਂ। ਉਸ ਤੋਂ ਬਾਅਦ ਬਜਟ ਪੰਜਾਬ ਵਿਧਾਨ ਸਭਾ ਦੇ ਅੰਦਰ 27 ਮਾਰਚ ਨੂੰ ਪਾਸ ਕੀਤਾ ਜਾਵੇਗਾ।

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਤੋਂ 28 ਮਾਰਚ ਤੱਕ ਹੋਵੇਗਾ। ਪੰਜਾਬ ਕੈਬਨਿਟ ਪਹਿਲਾਂ ਹੀ ਤਰੀਕਾਂ ਨੂੰ ਮਨਜ਼ੂਰੀ ਦੇ ਚੁੱਕੀ ਹੈ। ਇਸ ਵਿੱਚ, ਸਿੱਖਿਆ ਨੂੰ ਬਿਹਤਰ ਬਣਾਉਣ ਲਈ ਤਕਨੀਕੀ ਸਿੱਖਿਆ ਲਈ 40 ਹੁਨਰ ਸਿੱਖਿਆ ਸਕੂਲ ਸਥਾਪਤ ਕੀਤੇ ਜਾਣਗੇ। ਪੰਜਾਬ ਸਰਕਾਰ 26 ਮਾਰਚ ਨੂੰ ਵਿਧਾਨ ਸਭਾ ਵਿੱਚ ਆਪਣਾ ਬਜਟ ਪੇਸ਼ ਕਰੇਗੀ।

ਇਸ ਵਾਰ ਦਾ ਬਜਟ ਸੈਸ਼ਨ 21 ਮਾਰਚ ਨੂੰ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਉਨ੍ਹਾਂ ਦੇ ਭਾਸ਼ਣ ‘ਤੇ ਅਹਿਮ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਅਗਲੇ 2 ਦਿਨ ਯਾਨੀ ਕਿ ਸ਼ਨੀਵਾਰ ਤੇ ਐਤਵਾਰ ਦੀਆਂ ਛੁੱਟੀਆਂ ਹੋਣਗੀਆਂ। ਇਸ ਤੋਂ ਬਾਅਦ 24 ਤੇ 25 ਮਾਰਚ ਨੂੰ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਵੇਗੀ। ਇਸ ਸਮੇਂ ਦੌਰਾਨ ਨਸ਼ਾਖੋਰੀ, ਖੇਤੀਬਾੜੀ ਤੇ ਉਦਯੋਗਾਂ ‘ਤੇ ਚਰਚਾ ਹੋ ਸਕਦੀ ਹੈ। ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 26 ਮਾਰਚ ਨੂੰ ਵਿਧਾਨਸਭਾ ‘ਚ ਬਜਟ ਪੇਸ਼ ਕਰਨਗੇ। ਇਸ ਤੋਂ ਬਾਅਦ 2 ਦਿਨ ਬਜਟ ‘ਤੇ ਚਰਚਾ ਕੀਤੀ ਜਾਵੇਗੀ।