ਅੱਜ ਚੰਡੀਗੜ੍ਹ ‘ਚ ਹੋਵੇਗੀ ਕੈਬਿਨਟ ਦੀ ਮੀਟਿੰਗ, ਜਾਣੋ ਪੰਜਾਬ ਸਰਕਾਰ ਨੇ ਕਿਊਂ ਬਦਲੀ ਥਾਂ

Updated On: 

08 Oct 2024 00:03 AM

ਭਲਕੇ ਮੁੱਖ ਮੰਤਰੀ ਨਿਵਾਸ 'ਤੇ ਪੰਜਾਬ ਕੈਬਿਨਟ ਦੀ ਬੈਠਕ ਹੋਵੇਗੀ। ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ 5 ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਹੈ। ਇਸ ਤੋਂ ਪਹਿਲਾਂ 2 ਸਤੰਬਰ ਨੂੰ ਮੀਟਿੰਗ ਹੋਈ ਸੀ। ਇਸ 'ਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਵਧਾ ਦਿੱਤਾ ਸੀ। ਜਿਸ ਕਾਰਨ ਲੋਕਾਂ ਦੀਆਂ ਜੇਬਾਂ 'ਤੇ ਬੋਝ ਪੈ ਰਿਹਾ ਸੀ। ਹਾਲਾਂਕਿ ਹੁਣ ਤਿਉਹਾਰਾਂ ਦਾ ਸੀਜ਼ਨ ਆਉਣ ਵਾਲਾ ਹੈ। ਅਜਿਹੇ 'ਚ ਸਰਕਾਰ ਲੋਕਾਂ ਨੂੰ ਧਿਆਨ 'ਚ ਰੱਖ ਕੇ ਹੀ ਬੈਠਕ 'ਚ ਫੈਸਲੇ ਲਵੇਗੀ।

ਅੱਜ ਚੰਡੀਗੜ੍ਹ ਚ ਹੋਵੇਗੀ ਕੈਬਿਨਟ ਦੀ ਮੀਟਿੰਗ, ਜਾਣੋ ਪੰਜਾਬ ਸਰਕਾਰ ਨੇ ਕਿਊਂ ਬਦਲੀ ਥਾਂ
Follow Us On

ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਭਲਕੇ ਕੈਬਨਿਟ ਮੀਟਿੰਗ ਸੱਦ ਲਈ ਹੈ। ਪਰ ਮੀਟਿੰਗ ਦਾ ਸਥਾਨ ਬਦਲ ਦਿੱਤਾ ਗਿਆ ਹੈ। ਪਹਿਲਾਂ ਮੀਟਿੰਗ ਜਲੰਧਰ ਵਿੱਚ ਹੋਣੀ ਸੀ। ਪਰ ਹੁਣ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਦੁਪਹਿਰ 2 ਵਜੇ ਹੋਵੇਗੀ। ਬੈਠਕ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਕਿਉਂਕਿ ਆਉਣ ਵਾਲੇ ਦਿਨਾਂ ਵਿੱਚ 4 ਵਿਧਾਨ ਸਭਾਵਾਂ ਦੀਆਂ ਜ਼ਿਮਣੀ ਚੋਣਾਂ ਵੀ ਹੋਣੀਆਂ ਹਨ। ਹਾਲਾਂਕਿ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।

ਮੀਟਿੰਗ ਨਾਲ ਸਬੰਧਤ ਨਵੇਂ ਹੁਕਮ

ਨਵੇਂ ਮੰਤਰੀਆਂ ਦੀ ਪਹਿਲੀ ਬੈਠਕ

ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ 5 ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਹੈ। ਇਸ ਤੋਂ ਪਹਿਲਾਂ 2 ਸਤੰਬਰ ਨੂੰ ਮੀਟਿੰਗ ਹੋਈ ਸੀ। ਇਸ ‘ਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਵੈਟ ਵਧਾ ਦਿੱਤਾ ਸੀ। ਜਿਸ ਕਾਰਨ ਲੋਕਾਂ ਦੀਆਂ ਜੇਬਾਂ ‘ਤੇ ਬੋਝ ਪੈ ਰਿਹਾ ਸੀ। ਹਾਲਾਂਕਿ ਹੁਣ ਤਿਉਹਾਰਾਂ ਦਾ ਸੀਜ਼ਨ ਆਉਣ ਵਾਲਾ ਹੈ। ਅਜਿਹੇ ‘ਚ ਸਰਕਾਰ ਲੋਕਾਂ ਨੂੰ ਧਿਆਨ ‘ਚ ਰੱਖ ਕੇ ਹੀ ਬੈਠਕ ‘ਚ ਫੈਸਲੇ ਲਵੇਗੀ।

ਚੰਡੀਗੜ੍ਹ ਵਿੱਚ ਹੋਵੇਗੀ ਕੈਬਿਨਟ ਦੀ ਬੈਠਕ

ਪੰਜਾਬ ਸਰਕਾਰ ਨੇ ਭਲਕੇ ਕੈਬਿਨਟ ਮੀਟਿੰਗ ਬੁਲਾਈ ਹੈ ਜੋ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਤੈਅ ਕੀਤੀ ਗਈ ਹੈ। ਇਹ ਮੀਟਿੰਗ ਮੰਗਲਵਾਰ ਦੁਪਹਿਰ ਨੂੰ ਪਹਿਲਾਂ ਜਲੰਧਰ ਚ ਤੈਅ ਕੀਤੀ ਗਈ ਸੀ ਪਰ ਸਰਕਾਰ ਵੱਲੋਂ ਜਾਰੀ ਨਵੇਂ ਹੁਕਮਾਂ ਤੋਂ ਬਾਅਦ ਮੀਟਿੰਗ ਦਾ ਸਮਾਂ ਦੁਪਿਹਰ 2 ਵਜੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਰੱਖਿਆ ਗਿਆ ਹੈ। ਇਸ ਬੈਠਕ ਵਿੱਚ ਪੰਜਾਬ ਦੀਆਂ ਪੰਚਾਇਤੀ ਚੋਣਾਂ ਸਬੰਧੀ ਕਈ ਅਹਿਮ ਮੁੱਦਿਆਂ ਤੇ ਚਰਚਾ ਹੋ ਸਕਦੀ ਹੈ। ਪੰਚਾਇਤੀ ਚੋਣਾਂ ਤੋਂ ਬਾਅਦ ਸੂਬੇ ਦੇ ਚਾਰ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਵੀ ਹੋਣੀਆਂ ਹਨ। ਹਾਲੇ ਤੱਕ ਇਸ ਬੈਠਕ ਦਾ ਏਜੰਡਾ ਸਾਹਮਣੇ ਨਹੀਂ ਆਇਆ ਹੈ।

ਇਹ ਵੀ ਪੜ੍ਹੋ: ਟ੍ਰੇਨਿੰਗ ਲਈ ਅਹਿਮਦਾਬਾਦ ਰਵਾਨਾ ਹੈੱਡਮਾਸਟਰ, ਸਿੱਖਿਆ ਮੰਤਰੀ ਨੇ ਦਿਖਾਈ ਹਰੀ ਝੰਡੀ

Exit mobile version