Punjab Cabinet: ਅੱਜ ਲੁਧਿਆਣਾ ‘ਚ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੁਹਰ

Updated On: 

28 Apr 2023 09:44 AM

ਅੱਜ ਪੰਜਾਬ ਕੈਬਨਿਟ ਦੀ ਬੈਠਕ ਲੁਧਿਆਣਾ ਵਿੱਚ ਹੋਣ ਜਾ ਰਹੀ ਹੈ। ਇਸ ਬੈਠਕ ਦੌਰਾਨ ਕਈ ਅਹਿਮ ਫੈਸਲਿਆਂ 'ਤੇ ਮੁਹਰ ਲੱਗ ਸਕਦੀ ਹੈ।

Punjab Cabinet: ਅੱਜ ਲੁਧਿਆਣਾ ਚ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਫੈਸਲਿਆਂ ਤੇ ਲੱਗ ਸਕਦੀ ਹੈ ਮੁਹਰ
Follow Us On

Punjab Cabinet Meeting: ਪਹਿਲੀ ਵਾਰ ਮਾਨ ਸਰਕਾਰ ਬਣਨ ਤੋਂ ਬਾਅਦ ਚੰਡੀਗੜ੍ਹ ਤੋਂ ਬਾਹਰ ਪੰਜਾਬ ਕੈਬਨਿਟ (Punjab Cabinet) ਦੀ ਬੈਠਕ ਹੋਣ ਜਾ ਰਹੀ ਹੈ। ਪੰਜਾਬ ਕੈਬਨਿਟ ਦੀ ਬੈਠਕ ਅੱਜ ਲੁਧਿਆਣਾ ਦੇ ਸਰਕਿਟ ਹਾਊਸ ਵਿੱਚ ਹੋਵੇਗੀ। ਇਸ ਬੈਠਕ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਮੁਹਰ ਲੱਗ ਸਕਦੀ ਹੈ। ਪਹਿਲਾਂ ਇਹ ਬੈਠਕ 27 ਅਪ੍ਰੈਲ ਨੂੰ ਹੋਣ ਸੀ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੋਰਾਂ ਦੇ ਦਿਹਾਂਤ ਤੋਂ ਬਾਅਦ ਇਸ ਬੈਠਕ ਦਾ ਸਮਾਂ ਬਦਲ ਕਰ ਦਿੱਤਾ ਗਿਆ।

ਲੁਧਿਆਣਾ ‘ਚ ਕਿਉਂ ਹੋ ਰਹੀ ਕੈਬਨਿਟ ਬੈਠਕ

ਪੰਜਾਬ ਵਿੱਚ ਜਦੋ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵੱਲੋਂ ਇਸ ਗੱਲ੍ਹ ਦਾ ਜ਼ਿਕਰ ਕੀਤਾ ਗਿਆ ਸੀ ਕਿਪੰਜਾਬ ਦੀ ਸਰਕਾਰ ਚੰਡੀਗੜ੍ਹ ਤੋਂ ਨਹੀਂ ਚੱਲੇਗੀ। ਉਨ੍ਹਾਂ ਨੇ ਕਿਹਾ ਸੀ ਪੰਜਾਬ ਦੀ ਸਰਕਾਰ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚੋਂ ਚੱਲੇਗੀ ਅਤੇ ਸਾਡੇ ਮੰਤਰੀ, ਵਿਧਾਇਕ ਲੋਕਾਂ ਦੀ ਸਮਸਿਆਂ ਦੂਰ ਕਰਨ ਲਈ ਹਮੇਸ਼ਾ ਤਿਆਰ ਰਹਿਣਗੇ। ਹੋ ਸਕਦਾ ਹੈ ਕਿ ਇਸ ਵਜ੍ਹਾ ਕਾਰਨ ਹੀ ਸਰਕਾਰ ਵੱਲੋਂ ਅੱਜ ਲੁਧਿਆਣਾ ਵਿੱਚ ਕੈਬਨਿਟ ਬੈਠਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਬਾਅਦ ਅੱਗੇ ਹੋਣ ਵਾਲਿਆਂ ਬੈਠਕਾਂ ਵੀ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਹੋ ਸਕਦਿਆਂ ਹਨ।

ਕਿਸਾਨਾਂ ਨੂੰ ਲੈ ਕੇ ਹੋ ਸਕਦੇ ਹਨ ਅਹਿਮ ਐਲਾਨ

ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਇਸ ਵੇਲੇ ਮੰਡੀਆਂ ਵਿੱਚ ਹਨ। ਕਿਆਸ ਲਗਾਇਆ ਜਾ ਰਿਹਾ ਕੀ ਫਸਲ ਦੀ ਖਰੀਦ ਨੂੰ ਲੈ ਕੇ ਜਾਂ ਕਿਸਾਨਾਂ ਸੰਬੰਧੀ ਕੈਬਨਿਟ ਬੈਠਕ ਵਿੱਚ ਕਈ ਅਹਿਮ ਐਲਾਨ ਹੋ ਸਕਦੇ ਹਨ। ਬੀਤੇ ਦਿਨੀਂ ਕਿਸਾਨਾਂ ਦੀ ਖਰਾਬ ਹੋਈ ਫਸਲ ਦੀ ਗਿਰਦਾਵਰੀ (Girdawari) ਦੀ ਰਕਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੀ ਗਈ ਸੀ। ਹੁਣ ਵੇਖਣਾ ਇਹ ਹੋਵੇਗਾ ਕਿ ਅੱਜ ਦੀ ਬੈਠਕ ਵਿੱਚੋਂ ਕੀ ਨਿਕਲ ਕੇ ਸਾਹਮਣੇ ਆਉਂਦਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ