ਪੰਜਾਬ ਕੈਬਨਿਟ ‘ਚ 500 ਅਸਾਮੀਆਂ ਨੂੰ ਮਨਜ਼ੂਰੀ, ਹਰਪਾਲ ਚੀਮਾ ਨੂੰ ਮਿਲੀ ਇੱਕ ਹੋਰ ਵੱਡੀ ਜ਼ਿੰਮੇਵਾਰੀ

Updated On: 

21 Jun 2025 17:46 PM IST

Punjab Cabinet Meeting in Chandigarh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਈ। ਇਸ ਦੌਰਾਨ ਕਈ ਵੱਡੇ ਫੈਸਲੇ ਲਏ ਗਏ। ਇਸ ਦੌਰਾਨ ਨਵੀਆਂ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਕਈ ਵਿਭਾਗਾਂ ਚ ਨਵੀਆਂ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਪੰਜਾਬ ਕੈਬਨਿਟ ਚ 500 ਅਸਾਮੀਆਂ ਨੂੰ ਮਨਜ਼ੂਰੀ, ਹਰਪਾਲ ਚੀਮਾ ਨੂੰ ਮਿਲੀ ਇੱਕ ਹੋਰ ਵੱਡੀ ਜ਼ਿੰਮੇਵਾਰੀ
Follow Us On

ਅੱਜ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ। ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਜਿਸ ਵਿੱਚ ਰੁਜ਼ਗਾਰ, ਰਿਹਾਇਸ਼ ਅਤੇ ਉਦਯੋਗਾਂ ਸਬੰਧੀ ਕਈ ਫੈਸਲੇ ਲਏ ਗਏ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਅੱਗ ਸੁਰੱਖਿਆ ਸਰਟੀਫਿਕੇਟ ਇੱਕ ਸਾਲ ਲਈ ਜਾਰੀ ਕੀਤਾ ਜਾਂਦਾ ਸੀ ਪਰ ਹੁਣ ਅੱਗ ਸੁਰੱਖਿਆ ਸਰਟੀਫਿਕੇਟ ਤਿੰਨ ਸਾਲ ਜਾਂ ਇਸ ਤੋਂ ਵੱਧ ਸਮੇਂ ਲਈ ਵੈਧ ਹੋਵੇਗਾ। ਇਸ ਨਾਲ ਉਦਯੋਗ ਜਗਤ ਨੂੰ ਵੱਡੀ ਰਾਹਤ ਮਿਲੇਗੀ।

ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਨੇ ਕਿਹਾ ਕਿ 1965 ਦੇ ਪੰਜਾਬ ਲੇਵਰ ਵੈਲਫੇਅਰ ਐਕਟ ਵਿੱਚ ਬਦਲਾਅ ਕੀਤੇ ਗਏ ਹਨ। ਇਸ ਵਿੱਚ ਕਰਮਚਾਰੀ ਦਾ ਯੋਗਦਾਨ 5 ਰੁਪਏ ਤੋਂ ਵਧਾ ਕੇ 10 ਰੁਪਏ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਾਲਕ ਦਾ ਯੋਗਦਾਨ 20 ਰੁਪਏ ਤੋਂ ਵਧਾ ਕੇ 40 ਰੁਪਏ ਕਰ ਦਿੱਤਾ ਗਿਆ ਹੈ।

ਪੀਆਰਟੀਪੀਡੀ ਐਕਟ ਵਿੱਚ ਬਦਲਾਅ

ਦੱਸ ਦਈਏ ਕਿ ਪੀਆਰਟੀਪੀਡੀ ਐਕਟ ਵਿੱਚ ਬਦਲਾਅ ਕੀਤੇ ਗਏ ਹਨ। ਗਮਾਡਾ, ਸ਼ਹਿਰੀ ਵਿਕਾਸ ਅਥਾਰਟੀ ਆਦਿ ਦੇ ਚੇਅਰਮੈਨ ਖੁਦ ਮੁੱਖ ਮੰਤਰੀ ਹੁੰਦੇ ਸਨ। ਇਸ ਵਿੱਚ ਬਦਲਾਅ ਕੀਤਾ ਗਿਆ ਹੈ ਅਤੇ ਚੇਅਰਮੈਨ ਦੀ ਸ਼ਕਤੀ ਮੁੱਖ ਸਕੱਤਰ ਨੂੰ ਦੇ ਦਿੱਤੀ ਗਈ ਹੈ। ਪੰਜਾਬ ਦੀਆਂ ਜੇਲ੍ਹਾਂ ਵਿੱਚ ਸਹਾਇਕ ਸੁਪਰਡੈਂਟ, ਮੈਟਰਨ ਆਦਿ ਦੀਆਂ 500 ਨਵੀਆਂ ਅਸਾਮੀਆਂ ਬਣਾਈਆਂ ਗਈਆਂ ਹਨ।

ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਜੇਲ੍ਹ ਵਿਭਾਗ ਵਿੱਚ 500 ਨਿਯੁਕਤੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ 29 ਸਹਾਇਕ ਸੁਪਰਡੈਂਟ, 451 ਵਾਰਡਨ ਅਤੇ 20 ਮੈਟਰਨ ਅਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ। ਇਸ ਦੀ ਭਰਤੀ ਐਸਐਸ ਬੋਰਡ ਕਰੇਗਾ। ਇਸ ਤੋਂ ਇਲਾਵਾ, ਮੰਤਰੀ ਹਰਪਾਲ ਚੀਮਾ ਨਸ਼ਿਆਂ ਵਿਰੁੱਧ ਜੰਗ ਲਈ ਬਣਾਈ ਗਈ ਸਬ-ਕੈਬਨਿਟ ਕਮੇਟੀ ਦੇ ਚੇਅਰਮੈਨ ਹੋਣਗੇ।

ਇਹ ਜਾਣਕਾਰੀ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਤਰੁਣਪ੍ਰੀਤ ਸਿੰਘ ਸੌਂਧ ਨੇ ਮੀਟਿੰਗ ਤੋਂ ਬਾਅਦ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ ਹਨ। ਜਿਸ ਦਾ ਸਿੱਧਾ ਲਾਭ ਲੋਕਾਂ, ਉਦਯੋਗ, ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਹੋਵੇਗਾ।