Punjab Cabinet: ਅੱਜ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

Updated On: 

31 Mar 2023 11:42 AM

Punjab Cabinet Meeting: ਪੰਜਾਬ ਦੇ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਵਿਚਾਰ - ਚਰਚਾ ਕੀਤੀ ਜਾਵੇਗੀ ਅਤੇ ਕਈ ਅਹਿਮ ਫੈਸਲੇ ਲਏ ਜਾਣਗੇ। ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਇਸ ਬੈਠਕ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

Punjab Cabinet: ਅੱਜ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਮੁੱਦਿਆਂ ਤੇ ਹੋ ਸਕਦੀ ਹੈ ਚਰਚਾ

ਅੱਜ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

Follow Us On

Punjab Cabinet Meeting: ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ (Punjab Secretariat) ਵਿਖੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਦੀ ਬੈਠਕ ‘ਚ ਕਈ ਮੁੱਦਿਆਂ ‘ਤੇ ਫੈਸਲੇ ਲਏ ਜਾ ਸਕਦੇ ਹਨ। ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਇਸ ਬੈਠਕ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਇਸ ਸਮੇਂ ਪੰਜਾਬ ਦੀ ਅਮਨ-ਕਾਨੂੰਨ ਅਤੇ ਖੇਤੀ ਖੇਤਰ ਦੀਆਂ ਚੁਣੌਤੀਆਂ ਵੀ ਸੂਬਾ ਸਰਕਾਰ ਅੱਗੇ ਆਵਾਜ਼ ਬੁਲੰਦ ਕਰ ਰਹੀਆਂ ਹਨ। ਉਮੀਦ ਹੈ ਕਿ ਇਨ੍ਹਾਂ ਬਾਰੇ ਕੈਬਨਿਟ ਵੱਲੋਂ ਕੋਈ ਫੈਸਲਾ ਲਿਆ ਜਾ ਸਕਦਾ ਹੈ।

ਕੈਬਿਨਟ ‘ਚ ਜਲੰਧਰ ਜ਼ਿਮਨੀ ਚੋਣ ‘ਤੇ ਹੋ ਸਕਦੀ ਚਰਚਾ

ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦਾ ਲੰਘੀਂ 14 ਜਨਵਰੀ ਨੂੰ ਦਿਹਾਂਤ ਹੋ ਗਿਆ ਸੀ। ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਜਲੰਧਰ ਲੋਕ ਸਭਾ ਸੀਟ ਖਾਲ੍ਹੀ ਹੋਈ ਸੀ। ਜਿਸ ਤੋਂ ਬਾਅਦ ਜਲੰਧਰ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹਿਆਂ ਹਨ। ਚੋਣ ਕਮਿਸ਼ਨ ਵਲੋਂ 10 ਮਈ ਦਿਨ ਬੁੱਧਵਾਰ ਨੂੰ ਵੋਟਿੰਗ ਦਾ ਐਲਾਨ ਕੀਤਾ ਗਿਆ ਹੈ । ਇਸ ਜ਼ਿਮਨੀ ਚੋਣ ਦਾ ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ। ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਬੁਲਾਈ ਗਈ ਕੈਬਨਿਟ ਬੈਠਕ (Cabinet Meeting) ਵਿੱਚ ਜ਼ਿਮਨੀ ਚੋਣਾਂ ਨੂੰ ਲੈ ਕੇ ਕੋਈ ਵੱਡਾ ਐਲਾਨ ਹੋ ਸਕਦਾ ਹੈ।

ਪ੍ਰਭਾਵਿਤ ਫਸਲਾਂ ਸਬੰਧੀ ਐਲਾਨ

ਬੀਤੇ ਦਿਨੀਂ ਪੰਜਾਬ ਵਿੱਚ ਹੋਈ ਬੇਮੌਸਮੀ ਬਰਸਾਤ ਅਤੇ ਹੋਈ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਗਈਆਂ ਸਨ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ (Bhagwant Singh Mann) ਵੱਲੋਂ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਗਿਆ ਸੀ। ਅੱਜ ਹੋਣ ਵਾਲੀ ਕੈਬਨਿਟ ਵਿੱਚ ਮੁੱਖ ਮੰਤਰੀ ਮਾਨ ਕਿਸਾਨਾਂ ਲਈ ਕਈ ਅਹਿਮ ਐਲਾਨ ਕਰ ਸਕਦੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version