ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ, ਨਵੀਂ ਭਰਤੀਆਂ ਤੇ ਵਿਕਾਸ ਕਾਰਜਾਂ ‘ਤੇ ਹੋਵੇਗੀ ਚਰਚਾ, ਸੀਐਮ ਮਾਨ ਬਹਾਦੁਰ PCR ਟੀਮ ਨੂੰ ਕਰਨਗੇ ਸਨਮਾਨਿਤ
ਇਸ ਮੀਟਿੰਗ 'ਚ ਕੁੱਝ ਵਿਭਾਗਾਂ ' ਨਵੀਆਂ ਭਰਤੀਆਂ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਸਬੰਧੀ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਮੀਟਿੰਗ ਤੋਂ ਠੀਕ ਪਹਿਲਾਂ ਸੀਐਮ ਮਾਨ ਬਠਿੰਡਾ ਦੀ ਬਹਾਦੁਰ ਪੀਸੀਆਰ ਟੀਮ ਨਾਲ ਵੀ ਮੁਲਾਕਾਤ ਕਰਨਗੇ। ਇਸ ਟੀਮ ਨੇ ਨਹਿਰ 'ਚ ਡਿੱਗੀ ਕਾਰ ਸਵਾਰ 11 ਲੋਕਾਂ ਦੀ ਜਾਨ ਬਚਾਈ ਸੀ। ਉੱਥੇ ਹੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੀਟਿੰਗ 'ਚ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ 'ਚ ਸੋਧ ਦੀ ਮਨਜ਼ੂਰੀ ਦਿੱਤੀ ਸੀ।
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਯਾਨੀ ਸ਼ੁੱਕਰਵਾਰ ਨੂੰ 12 ਵਜੇ ਮੁੱਖ ਮੰਤਰੀ ਰਿਹਾਇਸ਼ ਵਿਖੇ ਹੋਣ ਜਾ ਰਹੀ ਹੈ। ਇਹ ਇੱਕ ਹਫ਼ਤੇ ‘ਚ ਦੂਸਰੀ ਕੈਬਨਿਟ ਮੀਟਿੰਗ ਹੈ ਤੇ ਸਰਕਾਰ ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲੈ ਸਕਦੀ ਹੈ।
ਇਸ ਮੀਟਿੰਗ ‘ਚ ਕੁੱਝ ਵਿਭਾਗਾਂ ‘ਚ ਨਵੀਆਂ ਭਰਤੀਆਂ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਸਬੰਧੀ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਮੀਟਿੰਗ ਤੋਂ ਠੀਕ ਪਹਿਲਾਂ ਸੀਐਮ ਮਾਨ ਬਠਿੰਡਾ ਦੀ ਬਹਾਦੁਰ ਪੀਸੀਆਰ ਟੀਮ ਨਾਲ ਵੀ ਮੁਲਾਕਾਤ ਕਰਨਗੇ। ਇਸ ਟੀਮ ਨੇ ਨਹਿਰ ‘ਚ ਡਿੱਗੀ ਕਾਰ ‘ਚ ਸਵਾਰ 11 ਲੋਕਾਂ ਦੀ ਜਾਨ ਬਚਾਈ ਸੀ। ਉੱਥੇ ਹੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੀਟਿੰਗ ‘ਚ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ‘ਚ ਸੋਧ ਦੀ ਮਨਜ਼ੂਰੀ ਦਿੱਤੀ ਸੀ।
ਇਹ ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਬਾਅਦ ਸਰਕਾਰ ਸਾਹਮਣੇ ਹੁਣ ਤਰਨਤਾਰਨ ਜ਼ਿਮਨੀ ਚੋਣ ਦੀ ਚਣੌਤੀ ਹੈ। ਅਜਿਹੇ ‘ਚ ਸਰਕਾਰ ਕੁੱਝ ਅਹਿਮ ਫੈਸਲੇ ਲੈ ਸਕਦੀ ਹੈ।
ਤਰਤਾਰਨ ਤੋਂ ਆਮ ਆਦਮੀ ਪਾਰਟੀ ਵਿਧਾਇਕ ਕਸ਼ਮੀਰ ਸਿੰਘ ਦਾ ਦੇਹਾਂਤ ਹੋ ਗਿਆ ਸੀ ਤੇ ਇਸ ਸੀਟ ਨੂੰ ਖਾਲੀ ਘੋਸ਼ਿਤ ਕਰ ਦਿੱਤਾ ਗਿਆ ਹੈ। ਹਾਲਾਂਕਿ, ਅਜੇ ਤੱਕ ਜ਼ਿਮਨੀ ਚੋਣ ਦਾ ਐਲਾਨ ਨਹੀਂ ਹੋਇਆ ਹੈ। ਪਰ, ਇਸ ਜ਼ਿਮਨੀ ਚੋਣ ਲਈ ਹਰ ਪਾਰਟੀ ਨੇ ਤਿਆਰੀ ਖਿੱਚ ਲਈ ਹੈ।
ਗੁਜਰਾਤ ‘ਚ ਪੰਜਾਬ ਮਾਡਲ ਦੀ ਝਲਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਨੇ ਹਾਲ ਹੀ ‘ਚ ਗੁਜਰਾਤ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਦੋ ਰੈਲੀਆਂ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਉਪਲੱਬਧੀਆਂ ਦਾ ਵੀ ਉਨ੍ਹਾਂ ਨੇ ਜ਼ਿਕਰ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਬਿਨਾਂ ਸਿਫ਼ਾਰਿਸ਼ ਤੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ 56 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆ ਗਈਆ। ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਸਿਹਤ ਬੀਮਾ ਕਵਰ ਦਿੱਤਾ ਗਿਆ।
ਇਹ ਵੀ ਪੜ੍ਹੋ
ਇਸ ਤੋਂ ਇਲਾਵਾ ਸੀਐਮ ਭਗਵੰਤ ਮਾਨ ਨੇ ਸੂਬੇ ‘ਚ ਹਰ ਮਹੀਨੇ 300 ਯੂਨੀਟ ਮੁਫ਼ਤ ਬਿਜਲੀ ਦਾ ਵੀ ਜ਼ਿਕਰ ਕੀਤਾ, ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਨਾਲ ਹੁਣ ਪੰਜਾਬ ‘ਦੇ 88 ਫ਼ੀਸਦੀ ਪਰਿਵਾਰਾਂ ਨੂੰ ਬਿੱਲ ਨਹੀਂ ਭਰਨਾ ਪੈਂਦਾ। ਇਸ ਦੇ ਨਾਲ ਪੰਜਾਬ ਦੇ ਕਿਸਾਨਾਂ ਨੂੰ ਸਿੰਚਾਈ ਦੇ ਲਈ ਨਹਿਰੀ ਪਾਣੀ ਉਪਲੱਬਧ ਕਰਵਾਉਣ ਦੀ ਗੱਲ ਵੀ ਸੀਐਮ ਨੇ ਲੋਕਾਂ ਅੱਗੇ ਰੱਖੀ।


