ਚੰਡੀਗੜ੍ਹ ਵਿੱਚ 26 ਜੂਨ ਨੂੰ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਏਜੰਡਾ ਹਾਲੇ ਨਹੀਂ ਕੀਤਾ ਗਿਆ ਜਾਰੀ
Punjab Cabinet Meeting: ਲੁਧਿਆਣਾ ਪੱਛਮੀ ਚੋਣ ਦੀ ਜਿੱਤ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ 26 ਜੂਨ ਨੂੰ ਮੰਤਰੀ ਮੰਡਲ ਦੀ ਬੈਠਕ ਕਰਨ ਜਾ ਰਹੀ ਹੈ। ਇਹ ਬੈਠਕ ਮੁੱਖ ਮੰਤਰੀ ਰਿਹਾਇਸ਼ ਚੰਡੀਗੜ੍ਹ ਵਿੱਚ ਹੋਵੇਗੀ। ਇਸ ਬੈਠਕ ਦੇ ਏਜੰਡਾ ਬਾਰੇ ਹਾਲੇ ਕੋਈ ਵੀ ਚਰਚਾ ਨਹੀਂ ਕੀਤੀ ਗਈ ਹੈ।

ਲੁਧਿਆਣਾ ਪੱਛਮੀ ਚੋਣ ਦੀ ਜਿੱਤ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ 26 ਜੂਨ ਨੂੰ ਮੰਤਰੀ ਮੰਡਲ ਦੀ ਬੈਠਕ ਕਰਨ ਜਾ ਰਹੀ ਹੈ। ਇਹ ਬੈਠਕ ਮੁੱਖ ਮੰਤਰੀ ਰਿਹਾਇਸ਼ ਚੰਡੀਗੜ੍ਹ ਵਿੱਚ ਹੋਵੇਗੀ। ਇਸ ਬੈਠਕ ਦੇ ਏਜੰਡਾ ਬਾਰੇ ਹਾਲੇ ਕੋਈ ਵੀ ਚਰਚਾ ਨਹੀਂ ਕੀਤੀ ਗਈ ਹੈ। ਇਸ ਬੈਠਕ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।
ਦੱਸ ਦਈਏ ਕਿ ਇਸ ਬੈਠਕ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਸਮੂਹ ਕੈਬਨਿਟ ਮੰਤਰੀ ਅਤੇ ਪ੍ਰਮੁੱਖ ਸਕੱਤਰ ਸ਼ਾਮਲ ਹੋਣਗੇ।
ਸੰਜੀਵ ਅਰੋੜਾ ਦੇ ਮੰਤਰੀ ਅਹੁਦੇ ‘ਤੇ ਵੀ ਹੋ ਸਕਦੀ ਹੈ ਚਰਚਾ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਜੀਵ ਅਰੋੜਾ ਪ੍ਰਚਾਰ ਦੌਰਾਨ ਇੱਕ ਜਨਤਕ ਰੈਲੀ ਵਿੱਚ ਲੋਕਾਂ ਨਾਲ ਵਾਅਦਾ ਕੀਤਾ ਸੀ। ਜੇਕਰ ਲੋਕ ਸੰਜੀਵ ਅਰੋੜਾ ਨੂੰ ਵਿਧਾਇਕ ਚੁਣਦੇ ਹਨ ਤਾਂ ਉਹ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਉਣਗੇ। ਕੇਜਰੀਵਾਲ ਨੇ ਕਿਹਾ ਸੀ ਕਿ ਉਹ ਆਪਣੀ ਸ਼ਕਤੀ ਅਤੇ ਸਰੋਤਾਂ ਨਾਲ ਲੁਧਿਆਣਾ ਪੱਛਮੀ ਨੂੰ ਬਦਲ ਦੇਣਗੇ। 26 ਜੂਨ ਨੂੰ ਹੋਣ ਵਾਲੀ ਕੈਬਨਿਟ ਬੈਠਕ ਵਿੱਚ ਸੰਜੀਵ ਅਰੋੜਾ ਦੇ ਮੰਤਰੀ ਅਹੁਦੇ ‘ਤੇ ਵੀ ਚਰਚਾ ਹੋ ਸਕਦੀ ਹੈ।
ਬੈਠਕ ਵਿੱਚ ਕਈ ਮਹੱਤਵਪੂਰ ਫੈਸਲੇ ਲਏ
ਦੱਸਣਯੋਗ ਹੈ ਕਿ 21 ਜੂਨ ਨੂੰ ਪੰਜਾਬ ਮੰਤਰੀ ਮੰਡਲ ਦੀ ਬੈਠਕ ਹੋਈ ਸੀ। ਇਸ ਬੈਠਕ ਵਿੱਚ ਕਈ ਮਹੱਤਵਪੂਰਨ ਫੈਸਲਿਆਂ ‘ਤੇ ਮੁਹਰ ਲਗੀ। ਕੈਬਨਿਟ ਮੀਟਿੰਗ ਵਿੱਚ ਜੇਲ੍ਹ ਵਿਭਾਗ ਵਿੱਚ 500 ਨਿਯੁਕਤੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ 29 ਸਹਾਇਕ ਸੁਪਰਡੈਂਟ, 451 ਵਾਰਡਨ ਅਤੇ 20 ਮੈਟਰਨ ਅਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ। ਇਸ ਦੀ ਭਰਤੀ ਐਸਐਸ ਬੋਰਡ ਕਰੇਗਾ। ਇਸ ਤੋਂ ਇਲਾਵਾ, ਮੰਤਰੀ ਹਰਪਾਲ ਚੀਮਾ ਨਸ਼ਿਆਂ ਵਿਰੁੱਧ ਜੰਗ ਲਈ ਬਣਾਈ ਗਈ ਸਬ-ਕੈਬਨਿਟ ਕਮੇਟੀ ਦੇ ਚੇਅਰਮੈਨ ਹੋਣਗੇ।
ਇਹ ਵੀ ਪੜ੍ਹੋ
ਕਿਰਤ ਭਲਾਈ ਐਕਟ ਵਿੱਚ ਵੀ ਕੀਤੇ ਗਏ ਸਨ ਬਦਲਾਅ
ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਨੇ ਕਿਹਾ ਕਿ 1965 ਦੇ ਪੰਜਾਬ ਕਿਰਤ ਭਲਾਈ ਐਕਟ ਵਿੱਚ ਬਦਲਾਅ ਕੀਤੇ ਗਏ ਹਨ। ਇਸ ਵਿੱਚ ਕਰਮਚਾਰੀ ਦਾ ਯੋਗਦਾਨ 5 ਰੁਪਏ ਤੋਂ ਵਧਾ ਕੇ 10 ਰੁਪਏ ਕਰ ਦਿੱਤਾ ਗਿਆ ਹੈ। ਇਸ ਨਾਲ ਮਾਲਕ ਦਾ ਯੋਗਦਾਨ 20 ਰੁਪਏ ਤੋਂ ਵਧਾ ਕੇ 40 ਰੁਪਏ ਕਰ ਦਿੱਤਾ ਗਿਆ ਹੈ।