ਭਲਕੇ 11 ਵਜੇ ਪੰਜਾਬ ਕੈਬਨਿਟ ਦੀ ਮੀਟਿੰਗ, ਵਿਚਾਰੇ ਜਾਣਗੇ ਕਈ ਅਹਿਮ ਮੁੱਦੇ
Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੇ ਨੌਜਵਾਨਾਂ ਨੂੰ ਖੇਡਾਂ ਅਤੇ ਕਿਤਾਬਾਂ ਤੋਂ ਦੂਰ ਕਰਕੇ ਨਸ਼ਿਆਂ ਦੀ ਦਲਦਲ ਵੱਲ ਧੱਕ ਦਿੱਤਾ। ਨੌਜਵਾਨਾਂ ਨੂੰ ਬਚਾਉਣ ਲਈ, ਪੰਜਾਬ ਦੇ ਹਰ ਪਿੰਡ ਵਿੱਚ ਸ਼ਾਨਦਾਰ ਖੇਡ ਦੇ ਮੈਦਾਨ ਬਣਾਏ ਜਾ ਰਹੇ ਹਨ। ਸਾਡਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਅਤੇ ਖੇਤਰਾਂ ਨਾਲ ਜੋੜਨਾ ਹੈ।

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਸੋਮਵਾਰ ਸਵੇਰੇ 11 ਵਜੇ ਹੋਣੀ ਤੈਅ ਹੋਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਨੂੰ ਲੈ ਕੇ ਸੂਚਨਾ ਜਾਰੀ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ ਹੈ ਜਿਸ ‘ਚ ਉਨ੍ਹਾਂ ਨੇ ਨਸ਼ਿਆ ਖਿਲਾਫ਼ ਕਾਰਵਾਈ ਤੇਜ ਕਰਨ ਅਤੇ ਨੌਜਵਾਨਾਂ ਦਾ ਰੁਝਾਣ ਖੇਡਾਂ ਵੱਲ ਕਰਨ ਦੇ ਲਈ ਅਹਿਮ ਐਲਾਨ ਕੀਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੇ ਨੌਜਵਾਨਾਂ ਨੂੰ ਖੇਡਾਂ ਅਤੇ ਕਿਤਾਬਾਂ ਤੋਂ ਦੂਰ ਕਰਕੇ ਨਸ਼ਿਆਂ ਦੀ ਦਲਦਲ ਵੱਲ ਧੱਕ ਦਿੱਤਾ। ਨੌਜਵਾਨਾਂ ਨੂੰ ਬਚਾਉਣ ਲਈ, ਪੰਜਾਬ ਦੇ ਹਰ ਪਿੰਡ ਵਿੱਚ ਸ਼ਾਨਦਾਰ ਖੇਡ ਦੇ ਮੈਦਾਨ ਬਣਾਏ ਜਾ ਰਹੇ ਹਨ। ਸਾਡਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਅਤੇ ਖੇਤਰਾਂ ਨਾਲ ਜੋੜਨਾ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਕਈ ਮਸ਼ਹੂਰ ਖੇਡਾਂ ਵਿੱਚ ਕੁਝ ਵਧੀਆ ਖਿਡਾਰੀ ਦਿੱਤੇ ਹਨ, ਸਾਰੇ ਕਪਤਾਨ ਵਜੋਂ। ਅਸੀਂ ਪੰਜਾਬ ਵਿੱਚ 3083 ਸ਼ਾਨਦਾਰ ਖੇਡ ਮੈਦਾਨ ਬਣਾਉਣ ਜਾ ਰਹੇ ਹਾਂ ਜਿੱਥੋਂ ਹੀਰੇ ਵਰਗੇ ਖਿਡਾਰੀ ਉੱਭਰ ਕੇ ਸਾਹਮਣੇ ਆਉਣਗੇ ਜੋ ਦੇਸ਼ ਦੇ ਹਰ ਖੇਡ ਦੀ ਕਮਾਨ ਸੰਭਾਲਣਗੇ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਤੀਜਾ ਦਿਨ ਸੋਮਵਾਰ ਨੂੰ ਹੋਵੇਗਾ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸਿੰਧਵਾਨ ਨੇ ਦੱਸਿਆ ਕਿ ਸੈਸ਼ਨ ਦੀ ਮਿਆਦ 15 ਜੁਲਾਈ ਤੱਕ ਵਧਾ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ, ਡੈਮਾਂ ਦੀ ਸੁਰੱਖਿਆ ਤੋਂ CSIF ਨੂੰ ਹਟਾਉਣ ਤੋਂ ਇਲਾਵਾ 5 ਬਿੱਲ ਪੇਸ਼ ਕੀਤੇ ਗਏ ਸਨ। BBMB ਤੋਂ CISF ਨੂੰ ਹਟਾਉਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਇਸ ਤੋਂ ਇਲਾਵਾ, ਸੂਬੇ ਵਿੱਚ ਦੋ ਨਵੇਂ ਵਿਦਿਅਕ ਅਦਾਰਿਆਂ ਲਈ ਵੀ ਪ੍ਰਵਾਨਗੀ ਦਿੱਤੀ ਗਈ ਹੈ।