AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਕੈਬਨਿਟ ਮੀਟਿੰਗ: ਪ੍ਰਾਈਵੇਟ ਸਕੂਲਾਂ ਦੀ ਫ਼ੀਸ ‘ਤੇ ਬਿੱਲ ਮਨਜ਼ੂਰ, ਆਊਟਸੋਰਸ ਮੁਲਾਜ਼ਮਾਂ ਲਈ ਵੀ ਨਵਾਂ ਬਿੱਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਲਿਆਂਦੇ ਗਏ 'ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼' ਸਬੰਧੀ ਆਰਡੀਨੈਂਸ ਨੂੰ ਹੁਣ ਬਿੱਲ ਦੇ ਰੂਪ 'ਚ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਵਿਧਾਨ ਸਭਾ 'ਚ ਪਾਸ ਹੋਣ ਅਤੇ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪੂਰੀ ਤਰ੍ਹਾਂ ਲਾਗੂ ਹੋ ਜਾਵੇਗਾ। ਉਦੋਂ ਤੱਕ ਪਹਿਲਾਂ ਜਾਰੀ ਕੀਤਾ ਗਿਆ ਆਰਡੀਨੈਂਸ ਹੀ ਪ੍ਰਭਾਵੀ ਰਹੇਗਾ।

ਪੰਜਾਬ ਕੈਬਨਿਟ ਮੀਟਿੰਗ: ਪ੍ਰਾਈਵੇਟ ਸਕੂਲਾਂ ਦੀ ਫ਼ੀਸ 'ਤੇ ਬਿੱਲ ਮਨਜ਼ੂਰ, ਆਊਟਸੋਰਸ ਮੁਲਾਜ਼ਮਾਂ ਲਈ ਵੀ ਨਵਾਂ ਬਿੱਲ
ਮੰਤਰੀ ਹਰਪਾਲ ਸਿੰਘ ਚੀਮਾ
amanpreet-kaur
| Updated On: 05 Aug 2026 15:04 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੁੱਧਵਾਰ ਯਾਨੀ ਕਿ ਅੱਜ ਹੋਈ ਕੈਬਨਿਟ ਮੀਟਿੰਗ ‘ਚ ਸੂਬੇ ਦੇ ਵਿਕਾਸ, ਸਿੱਖਿਆ ਤੇ ਕਾਮਿਆਂ ਨਾਲ ਜੁੜੇ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕੈਬਨਿਟ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ।

ਪ੍ਰਾਈਵੇਟ ਸਕੂਲਾਂ ਦੀ ਫ਼ੀਸ ਵਾਧੇ ‘ਤੇ ਲੱਗੇਗੀ ਰੋਕ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਲਿਆਂਦੇ ਗਏ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼’ ਸਬੰਧੀ ਆਰਡੀਨੈਂਸ ਨੂੰ ਹੁਣ ਬਿੱਲ ਦੇ ਰੂਪ ‘ਚ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਵਿਧਾਨ ਸਭਾ ‘ਚ ਪਾਸ ਹੋਣ ਅਤੇ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪੂਰੀ ਤਰ੍ਹਾਂ ਲਾਗੂ ਹੋ ਜਾਵੇਗਾ। ਉਦੋਂ ਤੱਕ ਪਹਿਲਾਂ ਜਾਰੀ ਕੀਤਾ ਗਿਆ ਆਰਡੀਨੈਂਸ ਹੀ ਪ੍ਰਭਾਵੀ ਰਹੇਗਾ।

ਫ਼ੀਸ ਵਾਧੇ ਦੀ ਵੱਧ ਤੋਂ ਵੱਧ ਸੀਮਾ 5 ਫ਼ੀਸਦੀ

ਚੀਮਾ ਨੇ ਕਿਹਾ ਕਿ ਸਰਕਾਰ ਨੇ ਗੈਰ-ਸਹਾਇਤਾ ਪ੍ਰਾਪਤ (ਪ੍ਰਾਈਵੇਟ) ਸਕੂਲਾਂ ਲਈ ਸਲਾਨਾ ਫ਼ੀਸ ਵਾਧੇ ਦੀ ਵੱਧ ਤੋਂ ਵੱਧ ਸੀਮਾ 5 ਫ਼ੀਸਦੀ ਨਿਰਧਾਰਤ ਕੀਤੀ ਹੈ। ਜੇਕਰ ਕੋਈ ਸਕੂਲ ਇਸ ਤੋਂ ਵੱਧ ਫ਼ੀਸ ਵਧਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਸਰਕਾਰ ਵੱਲੋਂ ਬਣਾਈ ਜਾਣ ਵਾਲੀ ਰੈਗੂਲੇਟਰੀ ਬਾਡੀ ਤੋਂ ਮਨਜ਼ੂਰੀ ਲੈਣੀ ਪਵੇਗੀ। ਇਸ ਨਾਲ ਬੇਲੋੜੇ ਫ਼ੀਸ ਵਾਧੇ ‘ਤੇ ਨਿਯੰਤਰਣ ਰੱਖਿਆ ਜਾ ਸਕੇਗਾ।

ਆਊਟਸੋਰਸ ਕਾਮਿਆਂ ਲਈ ਇਤਿਹਾਸਕ ਫ਼ੈਸਲਾ

ਵਿੱਤ ਮੰਤਰੀ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਵੱਖ-ਵੱਖ ਵਿਭਾਗਾਂ ‘ਚ ਵੱਡੀ ਗਿਣਤੀ ‘ਚ ਕਾਮੇ ਠੇਕੇਦਾਰਾਂ ਰਾਹੀਂ ਆਊਟਸੋਰਸ ਅਧਾਰ ‘ਤੇ ਕੰਮ ਕਰ ਰਹੇ ਹਨ। ਹੁਣ, ਪੰਜਾਬ ਕੈਬਨਿਟ ਨੇ ਇੱਕ ਇਤਿਹਾਸਕ ਬਿੱਲ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਤਹਿਤ ਆਊਟਸੋਰਸ ਕਾਮਿਆਂ ਨੂੰ ਠੇਕੇਦਾਰਾਂ ਦੀ ਬਜਾਏ ਸਿੱਧੇ ਸਰਕਾਰ ਦੇ ਅਧੀਨ ਕਾਂਟ੍ਰੈਕਟ ਆਧਾਰ ‘ਤੇ ਰੱਖਣ ਦੀ ਵਿਵਸਥਾ ਕੀਤੀ ਜਾਵੇਗੀ।

ਵਿਧਾਨ ਸਭਾ ‘ਚ ਪੇਸ਼ ਕੀਤਾ ਜਾਵੇਗਾ ਬਿੱਲ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਬਿੱਲ ਨੂੰ ਜਲਦ ਹੀ ਪੰਜਾਬ ਵਿਧਾਨ ਸਭਾ ‘ਚ ਪੇਸ਼ ਕੀਤਾ ਜਾਵੇਗਾ। ਵਿਧਾਨ ਸਭਾ ਤੋਂ ਪਾਸ ਹੋਣ ਤੋਂ ਬਾਅਦ ਇਸ ਨੂੰ ਰਾਜਪਾਲ ਦੀ ਮਨਜ਼ੂਰੀ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਉਂਕਿ ਇਹ ਇੱਕ ਮਨੀ ਬਿੱਲ ਹੈ, ਇਸ ਲਈ ਇਸ ਨੂੰ ਪੇਸ਼ ਕਰਨ ਤੋਂ ਪਹਿਲਾਂ ਵੀ ਰਾਜਪਾਲ ਤੋਂ ਲੋੜੀਂਦੀ ਮਨਜ਼ੂਰੀ ਲੈਣੀ ਹੋਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਕੈਬਨਿਟ ਦੇ ਇਹ ਫ਼ੈਸਲੇ ਪੰਜਾਬ ਦੇ ਨੌਜਵਾਨਾਂ, ਸਿੱਖਿਆ ਪ੍ਰਣਾਲੀ ਤੇ ਕਾਮ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਲਏ ਗਏ ਹਨ। ਇਸ ਤੋਂ ਇਲਾਵਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਰ ਵੀ ਕੈਬਨਿਟ ਦੇ ਫੈਸਲਿਆਂ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।

Follow Us
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...