AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਕੈਬਨਿਟ ਬੈਠਕ ਦੇ ਅਹਿਮ ਫੈਸਲ, ਜਾਣੋ ਕਿਹੜੇ ਅਹਿਮ ਬਿੱਲਾਂ ਦੀ ਪ੍ਰਵਾਨਗੀ ‘ਤੇ ਲੱਗੀ ਮੋਹਰ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਵਿੱਚ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੌਰਾਨ ਕਲਾਊਡ ਯੂਨੀਵਰਸਿਟੀ ਹੁਸ਼ਿਆਰਪੁਰ, ਬਲਰਾਜ ਸਿੰਘਲਾ ਐਜੂਕੇਸ਼ਨ ਸੁਸਾਇਟੀ ਪਿੰਡ ਫਤਿਹਪੁਰ ਜ਼ਿਲ੍ਹਾ ਪਟਿਆਲਾ ਅਤੇ ਫਿਜ਼ਿਕਸ ਵਾਲਾ ਡਿਜੀਟਲ ਯੂਨੀਵਰਸਿਟੀ ਪਿੰਡ ਨੰਦਪੁਰ ਕੇਸ਼ੂ ਜ਼ਿਲ੍ਹਾ ਪਟਿਆਲਾ ਵਿਖੇ ਸਥਾਪਿਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਪੰਜਾਬ ਕੈਬਨਿਟ ਬੈਠਕ ਦੇ ਅਹਿਮ ਫੈਸਲ, ਜਾਣੋ ਕਿਹੜੇ ਅਹਿਮ ਬਿੱਲਾਂ ਦੀ ਪ੍ਰਵਾਨਗੀ 'ਤੇ ਲੱਗੀ ਮੋਹਰ
amanpreet-kaur
| Published: 05 Aug 2026 15:44 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਵਿੱਚ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੌਰਾਨ ਕਲਾਊਡ ਯੂਨੀਵਰਸਿਟੀ ਹੁਸ਼ਿਆਰਪੁਰ, ਬਲਰਾਜ ਸਿੰਘਲਾ ਐਜੂਕੇਸ਼ਨ ਸੁਸਾਇਟੀ ਪਿੰਡ ਫਤਿਹਪੁਰ ਜ਼ਿਲ੍ਹਾ ਪਟਿਆਲਾ ਅਤੇ ਫਿਜ਼ਿਕਸ ਵਾਲਾ ਡਿਜੀਟਲ ਯੂਨੀਵਰਸਿਟੀ ਪਿੰਡ ਨੰਦਪੁਰ ਕੇਸ਼ੂ ਜ਼ਿਲ੍ਹਾ ਪਟਿਆਲਾ ਵਿਖੇ ਸਥਾਪਿਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕੀਤਾ ਹੈ।

ਆਊਟਸੋਰਸ ਕਾਮਿਆਂ ਦੇ ਲਈ ਬਿੱਲ ਨੂੰ ਪ੍ਰਵਾਨਗੀ

ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਊਟਸੋਰਸ ਕਾਮਿਆਂ ਨੂੰ ਠੇਕੇ ਉੱਤੇ ਲਿਆਉਣ ਲਈ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਬਿੱਲ ਤਹਿਤ ਜੋਖ਼ਮ ਭਰੇ ਕੰਮ ਕਰਨ ਵਾਲੇ ਕਾਮਿਆਂ ਨੂੰ ਆਊਟਸੋਰਸ ਉੱਤੇ ਤਿੰਨ ਸਾਲ ਲਗਾਤਾਰ ਕੰਮ ਕਰਨ ਵਾਲਿਆਂ ਨੂੰ ਠੇਕੇ ਉੱਤੇ ਲਿਆਂਦਾ ਜਾਵੇਗਾ, ਜਦੋਂ ਕਿ ਹੋਰਨਾਂ ਵਿਭਾਗਾਂ ਵਿੱਚ ਪੰਜ ਸਾਲ ਆਊਟਸੋਰਸ ਉੱਤੇ ਸੇਵਾ ਕਰਨ ਵਾਲੇ ਕਾਮਿਆਂ ਨੂੰ ਠੇਕੇ ਅਧੀਨ ਲਿਆਂਦਾ ਜਾਵੇਗਾ।

ਦਰੱਖਤਾਂ ਦੀ ਸੁਰੱਖਿਆ ਲਈ ਵੀ ਬਿੱਲ ਨੂੰ ਪ੍ਰਵਾਨਗੀ

ਇਸ ਦੇ ਨਾਲ ਹੀ ਪੰਜਾਬ ਮੰਤਰੀ ਮੰਡਲ ਨੇ ਦਰੱਖਤਾਂ ਦੀ ਸੁਰੱਖਿਆ ਲਈ ਵੀ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਿੱਲ ਦੇ ਕਾਨੂੰਨੀ ਰੂਪ ਧਾਰਨ ਕਰਨ ਤੋਂ ਬਾਅਦ ਸੂਬੇ ਵਿੱਚ ਇੱਕ ਦਰੱਖਤ ਕੱਟਣ ਦੇ ਬਦਲੇ 10 ਦਰੱਖਤ ਲਗਾਉਣੇ ਪੈਣਗੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਉੱਤੇ ਜੁਰਮਾਨਾ ਲਗਾਇਆ ਜਾਵੇਗਾ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਸਾਲਾਨਾ ਫ਼ੀਸ ਵਿੱਚ ਵੱਧ ਤੋਂ ਵੱਧ ਪੰਜ ਫ਼ੀਸਦੀ ਤੱਕ ਦਾ ਵਾਧਾ ਕਰਨ ਲਈ ਵੀ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੌਰਾਨ ਇਹਨਾਂ ਬਿੱਲਾਂ ਨੂੰ ਪੇਸ਼ ਕੀਤਾ ਜਾਵੇਗਾ ਅਤੇ ਇਹਨਾਂ ਬਿੱਲਾਂ ਨੂੰ ਪਾਸ ਹੋਣ ਤੋਂ ਬਾਅਦ ਕਾਨੂੰਨੀ ਰੂਪ ਦਿੱਤਾ ਜਾਵੇਗਾ।

Follow Us
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...