ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਮੰਤਰੀਆਂ ਤੇ ਵਿਧਾਇਕਾਂ ਦੀ ਹੋਈ ਸੀ ਅਕਾਲ ਤਖ਼ਤ ਵਿਖੇ ਪੇਸ਼ੀ

Updated On: 

01 Jul 2026 11:27 AM IST

ਹਾਲ ਹੀ 'ਚ, ਪੰਜਾਬ ਸਰਕਾਰ ਦੇ ਸਿੱਖ ਮੰਤਰੀ, ਆਮ ਆਦਮੀ ਪਾਰਟੀ ਦੇ ਸਿੱਖ ਵਿਧਾਇਕ ਤੇ ਹੋਰ ਪਾਰਟੀਆਂ ਦੇ ਸਿੱਖ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ। ਇਸ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਬਾਰੇ ਸਪੱਸ਼ਟੀਕਰਨ ਮੰਗਿਆ ਸੀ। ਇਸ ਕਾਨੂੰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁਝ ਮਤਭੇਦ ਜ਼ਾਹਰ ਕੀਤੇ ਗਏ ਸਨ।

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਮੰਤਰੀਆਂ ਤੇ ਵਿਧਾਇਕਾਂ ਦੀ ਹੋਈ ਸੀ ਅਕਾਲ ਤਖ਼ਤ ਵਿਖੇ ਪੇਸ਼ੀ

ਪੰਜਾਬ ਸਰਕਾਰ ਦੀ ਅੱਜ ਅਹਿਮ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਇਹ ਮੀਟਿੰਗ ਸ਼ਾਮ 4 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ‘ਚ ਮੌਨਸੂਨ ਸੈਸ਼ਨ, ਵਿਕਾਸ ਯੋਜਨਾਵਾਂ ਤੇ ਜਨਤਕ ਹਿੱਤ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਹਾਲ ਹੀ ‘ਚ ਹੋਏ ਰਾਜਨੀਤਿਕ ਤੇ ਧਾਰਮਿਕ ਘਟਨਾਕ੍ਰਮ ਨੂੰ ਦੇਖਦੇ ਹੋਏ ਕੁਝ ਸੰਵੇਦਨਸ਼ੀਲ ਮੁੱਦਿਆਂ ‘ਤੇ ਚਰਚਾ ਹੋਣ ਦੀ ਵੀ ਸੰਭਾਵਨਾ ਹੈ।

ਬੇਅਦਬੀ ਕਾਨੂੰਨ ਸਬੰਧੀ ਚਰਚਾ

ਹਾਲ ਹੀ ‘ਚ, ਪੰਜਾਬ ਸਰਕਾਰ ਦੇ ਸਿੱਖ ਮੰਤਰੀ, ਆਮ ਆਦਮੀ ਪਾਰਟੀ ਦੇ ਸਿੱਖ ਵਿਧਾਇਕ ਤੇ ਹੋਰ ਪਾਰਟੀਆਂ ਦੇ ਸਿੱਖ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ। ਇਸ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਬਾਰੇ ਸਪੱਸ਼ਟੀਕਰਨ ਮੰਗਿਆ ਸੀ। ਇਸ ਕਾਨੂੰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁਝ ਮਤਭੇਦ ਜ਼ਾਹਰ ਕੀਤੇ ਗਏ ਸਨ। ਇਸ ਪੇਸ਼ੀ ਤੋਂ ਬਾਅਦ ਪੰਜਾਬ ਵਿਧਾਨ ਸਭਾਂ ਦੇ ਮੈਂਬਰਾਂ ਨੇ ਸੋਧਾਂ ‘ਤੇ ਵਿਚਾਰ ਕਰਨ ਦੀ ਗੱਲ ਕਹੀ ਸੀ। ਇਹ ਮੰਨਿਆ ਜਾ ਰਿਹਾ ਹੈ ਕਿ ਇਸ ਵਿਸ਼ੇ ‘ਤੇ ਅੱਜ ਦੀ ਕੈਬਨਿਟ ਮੀਟਿੰਗ ਦੌਰਾਨ ਚਰਚਾ ਹੋ ਸਕਦੀ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਨਾਲ ਮੁਲਾਕਾਤ ਨੂੰ ਸਕਾਰਾਤਮਕ ਤੇ ਸਾਰਥਕ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਈ ਮਹੱਤਵਪੂਰਨ ਸੁਝਾਅ ਮਿਲੇ ਹਨ ਜਿਨ੍ਹਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਇਸ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਕਰ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਸਤਾਵਿਤ ਸੋਧਾਂ ਨੂੰ ਵਿਧਾਨ ਸਭਾ ਸਪੀਕਰ ਰਾਹੀਂ ਸਰਕਾਰ ਨੂੰ ਭੇਜਿਆ ਜਾਵੇਗਾ।

ਮਾਵਾਂ-ਧੀਆਂ ਸਤਿਕਾਰ ਯੋਜਨਾ

ਇਸ ਤੋਂ ਇਲਾਵਾ ਮਾਵਾਂ-ਧੀਆਂ ਸਤਿਕਾਰ ਯੋਜਨਾ ਅੱਜ ਸ਼ੁਰੂ ਹੋ ਰਹੀ ਹੈ। ਇਹ ਯੋਜਨਾ ਵੀ ਮੀਟਿੰਗ ਦਾ ਇੱਕ ਮੁੱਖ ਵਿਸ਼ਾ ਹੋ ਸਕਦੀ ਹੈ। ਇਸ ਯੋਜਨਾ ਤਹਿਤ, ਜਨਰਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਮਿਲਣਗੇ, ਜੋ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ। ਸਰਕਾਰ ਨੇ ਇਸ ਯੋਜਨਾ ਲਈ ਬਜਟ ‘ਚ 9,300 ਕਰੋੜ ਰੁਪਏ ਅਲਾਟ ਕੀਤੇ ਹਨ ਤੇ ਪਹਿਲੀ ਕਿਸ਼ਤ ਵਜੋਂ ਤਿੰਨ ਮਹੀਨਿਆਂ ਲਈ ਫੰਡ ਜਾਰੀ ਕਰਨ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਕੈਬਨਿਟ ਇਸ ਯੋਜਨਾ ਦੇ ਲਾਗੂ ਕਰਨ ਤੇ ਭਵਿੱਖ ਦੀ ਰਣਨੀਤੀ ਦੀ ਸਮੀਖਿਆ ਵੀ ਕਰ ਸਕਦੀ ਹੈ।

Follow Us