ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਦੁਪਹਿਰ 12 ਵਜੇ ਹੋਣਗੇ ਕਈ ਅਹਿਮ ਫੈਸਲੇ

jarnail-singhtv9-com
Updated On: 

02 Jun 2025 06:21 AM

ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ। ਮੀਟਿੰਗ 'ਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ, ਹਾਲਾਂਕਿ ਏਜੰਡਾ ਜਨਤਕ ਨਹੀਂ ਕੀਤਾ ਗਿਆ। ਮੀਟਿੰਗ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਇਸ ਮੀਟਿੰਗ ਤੋਂ ਬਾਅਦ ਸੂਬੇ ਦੇ ਲੋਕਾਂ ਨੂੰ ਕਈ ਨਵੇਂ ਐਲਾਨਾਂ ਦੀ ਉਮੀਦ ਹੈ।

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਦੁਪਹਿਰ 12 ਵਜੇ ਹੋਣਗੇ ਕਈ ਅਹਿਮ ਫੈਸਲੇ
Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਦੁਪਿਹਰ 12 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ਤੇ ਰੱਖੀ ਗਈ ਹੈ ਹਾਲਾਂਕਿ ਮੀਟਿੰਗ ਦਾ ਏਜੰਡਾ ਸਾਂਝਾ ਨਹੀਂ ਕੀਤਾ ਗਿਆ। ਹਾਲਾਂਕਿਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਤੋਂ ਪਹਿਲਾਂ ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਦੱਸਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੀਟਿੰਗ 23 ਮਈ ਨੂੰ ਹੋਈ ਸੀ। ਇਸ ਫੇਰੀ ਦੌਰਾਨ ਪੰਜਾਬ ਮੈਨੇਜਮੈਂਟ ਐਂਡ ਟ੍ਰਾਂਸਫਰ ਆਫ਼ ਮਿਊਂਸੀਪਲ ਪ੍ਰਾਪਰਟੀਜ਼ ਰੂਲਜ਼ 2021 ਵਿੱਚ ਇੱਕ ਮਹੱਤਵਪੂਰਨ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਸੀ। ਜਿਸ ਤਹਿਤ ਅਲਾਟੀਆਂ ਵੱਲੋਂ ਵਿਕਰੀ ਮੁੱਲ ਜਮ੍ਹਾਂ ਕਰਵਾਉਣ ਦੀ ਸਮਾਂ ਸੀਮਾ ਘਟਾ ਕੇ ਛੇ ਮਹੀਨੇ ਕਰਨ ਦਾ ਫੈਸਲਾ ਕੀਤਾ ਗਿਆ ਸੀ।

ਇਸ ਫੈਸਲੇ ਦਾ ਉਦੇਸ਼ ਸ਼ਹਿਰੀ ਸਥਾਨਕ ਸੰਸਥਾਵਾਂ ਦੁਆਰਾ ਮਾਲੀਆ ਇਕੱਠਾ ਕਰਨ ਵਿੱਚ ਤੇਜ਼ੀ ਲਿਆਉਣਾ, ਨਗਰ ਨਿਗਮ ਇਕਾਈਆਂ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ​​ਕਰਨਾ ਅਤੇ ਦੇਰੀ ਨਾਲ ਭੁਗਤਾਨਾਂ ਨਾਲ ਸਬੰਧਤ ਕਾਨੂੰਨੀ ਵਿਵਾਦਾਂ ਨੂੰ ਘਟਾ ਕੇ ਆਮ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨਾ ਸੀ।