ਅਰਵਿੰਦ ਕੇਜਰੀਵਾਲ ਦੀ ਫੇਰੀ ਤੋਂ ਪਹਿਲਾਂ ਸਿਵਲ ਹਸਪਤਾਲ ਪਹੁੰਚੇ ਮੰਤਰੀ ਡਾ. ਬਲਬੀਰ ਸਿੰਘ , ਪ੍ਰਬੰਧਾਂ ਦਾ ਲਿਆ ਜਾਇਜ਼ਾ
ਸਰਕਾਰ ਵੱਲੋਂ ਅਸਮ ਦੀ ਡਿਬਰੂਗੜ੍ਹ ਜੇਲ ਵਿੱਚ ਬੰਦ ਗਰਮਪੰਥੀ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਦੇ ਸਤ ਸਾਥੀਆਂ ਤੋਂ ਐਨਐਸਏ ਹਟਾਏ ਜਾਣ ਬਾਰੇ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਦਾ ਮਾਹੌਲ ਖਰਾਬ ਨਹੀਂ ਹੋਣਾ ਚਾਹੀਦਾ। ਇਸੇ ਵਜਹਾ ਕਰਕੇ ਉਹਨਾਂ ਨੂੰ ਡਿਪਲੋਮਾ ਜੇਲ ਵਿੱਚ ਰੱਖਿਆ ਗਿਆ ਹੈ।
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ
Punjab Cabinet : ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ CM ਭਗਵੰਤ ਮਾਨ ਦੀ 18 ਮਾਰਚ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਫੈਰੀ ਤੋਂ ਪਹਿਲਾਂ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਿਵਲ ਹਸਪਤਾਲ ਦਾ ਦੌਰਾ ਕਰਨ ਪਹੁੰਚੇ। ਜਿਨਾਂ ਨੇ ਪੰਜਾਬ ਸਰਕਾਰ ਦੇ ਨਸ਼ਿਆਂ ਖਿਲਾਫ ਯੁੱਧ ਤਹਿਤ ਹਸਪਤਾਲ ਅੰਦਰ ਬਣੇ ਨਸ਼ਾ ਛੁੜਾਓ ਕੇਂਦਰ ਦਾ ਦੌਰਾ ਵੀ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਸੁਧਾਰ ਦਾ ਵਾਅਦਾ ਕੀਤਾ ਸੀ, ਜੋ ਅੱਜ ਦੇਖਣ ਨੂੰ ਮਿਲ ਰਿਹਾ ਹੈ। ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ 18 ਮਾਰਚ ਨੂੰ ਇੱਥੇ ਇਹ ਆਧੁਨਿਕ ਸੁਵਿਧਾਵਾਂ ਲੋਕਾਂ ਨੂੰ ਸਪੋਰਟ ਕਰਨ ਲਈ ਪਹੁੰਚ ਰਹੇ ਹਨ। ਇਸ ਮੌਕੇ ਉਨਾਂ ਨੇ ਆਮ ਆਦਮੀ ਪਾਰਟੀ ਵੱਲੋਂ ਸਿਹਤ ਸਣੇ ਵੱਖ ਵੱਖ ਖੇਤਰਾਂ ਵਿੱਚ ਕੀਤੇ ਗਏ ਕੰਮਾਂ ਦਾ ਵੀ ਜ਼ਿਕਰ ਕੀਤਾ ਜਿਸ ਦੀ ਪੰਜਾਬ ਅੰਦਰ ਸਰਕਾਰ ਨੂੰ ਅੱਜ ਤਿੰਨ ਸਾਲ ਪੂਰੇ ਹੋ ਗਏ ਹਨ।
ਇਸੇ ਤਰਹਾਂ, ਸਰਕਾਰ ਵੱਲੋਂ ਅਸਮ ਦੀ ਡਿਬਰੂਗੜ੍ਹ ਜੇਲ ਵਿੱਚ ਬੰਦ ਗਰਮਪੰਥੀ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਦੇ ਸਤ ਸਾਥੀਆਂ ਤੋਂ ਐਨਐਸਏ ਹਟਾਏ ਜਾਣ ਬਾਰੇ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਦਾ ਮਾਹੌਲ ਖਰਾਬ ਨਹੀਂ ਹੋਣਾ ਚਾਹੀਦਾ। ਇਸੇ ਵਜਹਾ ਕਰਕੇ ਉਹਨਾਂ ਨੂੰ ਡਿਪਲੋਮਾ ਜੇਲ ਵਿੱਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਹੈਲਥ ਸੇਵਾਵਾਂ ਨੂੰ ਬਰਕਰਾਰ ਰੱਖਣ ਦਾ ਵੀ ਦਾਅਵਾ ਕੀਤਾ ਹੈ।