ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ‘ਤੇ ਉੱਠੇ ਸਵਾਲਾਂ ‘ਤੇ ਮੰਤਰੀ ਜਿੰਪਾ ਦਾ ਜਵਾਬ, ਕਿਹਾ- ਸਬੂਤਾਂ ਦੇ ਆਧਾਰ ‘ਤੇ ਹੋਈ ਕਾਰਵਾਈ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਤੇ ਕਿਹਾ ਹੈ ਕਿ ਉਨ੍ਹਾਂ ਖਿਲਾਫ਼ ਸਬੂਤਾਂ ਦੇ ਅਧਾਰ 'ਤੇ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ 'ਚ ਜੋ ਵੀ ਇਲਜ਼ਾਮ ਲਗਾਏ ਜਾ ਰਹੇ ਹਨ ਉਹ ਬਿੱਲਕੁਲ ਗਲਤ ਹਨ। ਉਨ੍ਹਾਂ ਕਿਸਾਨਾਂ ਦੇ ਮੁੱਦੇ 'ਤੇ ਵੀ ਜਵਾਬ ਦਿੱਤੇ ਗਏ।
ਲੁਧਿਆਣਾ ਪਹੁੰਚੇ ਬ੍ਰਹਮ ਸ਼ੰਕਰ ਜਿੰਪਾ ਨੇ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਤੇ ਲੱਗੇ ਇਲਜ਼ਾਮਾਂ ‘ਤੇ ਸਫਾਈ ਦਿੱਤੀ ਹੈ। ਉਨ੍ਹਾਂ ਇਸ ਕਾਰਵਾਈ ਨੂੰ ਖਹਿਰਾ ਨੂੰ ਸਬੂਤਾਂ ਦੇ ਅਧਾਰਾ ‘ਤੇ ਗ੍ਰਿਫ਼ਤਾਰ ਕੀਤਾ ਗਿਆ। ਕਿਸਾਨਾਂ ਦੇ ਮੁੱਦੇ ਤੇ ਉਨ੍ਹਾਂ ਸਾਫ ਕੀਤਾ ਕਿਸਾਨਾਂ ਦੀ ਬਹੁਤੀਆਂ ਮੰਗਾਂ ਨੂੰ ਮੰਨ ਲਿਆ ਗਿਆ ਹੈ ਅਤੇ ਹਰ ਮੰਗ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ। ਨਾਲ ਹੀ ਕੇਂਦਰੀ ਮੰਤਰੀ ਹਰਦੀਪ ਪੁਰੀ ਦੇ ਇਲਜ਼ਾਮਾਂ ਤੇ ਜਵਾਬ ਦਿੱਤਾ ਕੀ ਪਰਾਲੀ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਦੱਸਣਾ ਸਹੀ ਨਹੀਂ।
ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ (Cabinet Minister Brahm Shankar Jimpa) ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਲੱਗ ਰਹੇ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ‘ਤੇ ਕਾਰਵਾਈ ਪੂਰੀ ਤਰ੍ਹਾਂ ਜਾਇਜ਼ ਹੈ ਅਤੇ ਉਨ੍ਹਾਂ ਨੂੰ ਸਬੂਤਾਂ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਨੇ ਨਸ਼ਾ ਤਸਕਰੀ ਦੇ ਝੂਠੇ ਮਾਮਲੇ ‘ਚ ਫਸਾਏ ਜਾਣ ਦੇ ਲਗਾਏ ਜਾ ਰਹੇ ਇਲਜ਼ਾਮ ਬਿਲਕੁਲ ਗਲਤ ਹਨ। ਭਾਰਤ ‘ਚ ਅਦਾਲਤ ਹੈ ਅਤੇ ਉਸ ਵਿੱਚ ਇਨਸਾਫ਼ ਹੋ ਜਾਵੇਗਾ।
‘ਕਿਸਾਨਾਂ ਦੀਆਂ ਜ਼ਿਆਦਾਤਰ ਮੰਗ ਮੰਨ ਲਈਆ ਗਈਆਂ’
ਸੂਬੇ ‘ਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨਾਂ ਤੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਗਈਆਂ ਹਨ। ਕੁਝ ਮੰਗਾਂ ਹਨ ਜੋ ਪੂਰੀਆਂ ਨਹੀਂ ਹੋ ਸਰਦੀਆਂ ਉਸ ਲਈ ਕਿਸਾਨਾਂ ਨਾਲ ਗੱਲਬਾਤ ਜਾਰੀ ਹੈ। ਇਸ ਲਈ ਕਿਸਾਨਾਂ ਨੂੰ ਮਨਾਉਣ ਦੀ ਕੋਸ਼ੀਸ਼ ਜਾਰੀ ਹੈ। ਇਸ ਨੂੰ ਲੈ ਕੇ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ। ਜਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਤਿੰਨ ਦਿਨਾਂ ਤੋਂ ਸੂਬੇ ਪੱਧਰ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
‘ਪ੍ਰਦੂਸ਼ਨ ਲਈ ਸੂਬੇ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ’
ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਹਰਦੀਪ ਪੁਰੀ ਵੱਲੋਂ ਪਰਾਲੀ ਸਾੜਨ ਕਾਰਨ ਦਿੱਲੀ ਵਿੱਚ ਹੋ ਰਹੇ ਪ੍ਰਦੂਸ਼ਣ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣਾ ਬਿਲਕੁਲ ਗਲਤ ਹੈ। ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਨਹੀਂ ਹੈ ਅਤੇ ਉਨ੍ਹਾਂ ਵੱਲੋਂ ਆਪਣੇ ਪੱਧਰ ‘ਤੇ ਕੰਮ ਕੀਤੇ ਜਾ ਰਹੇ ਹਨ। ਇਸ ਲਈ ਇੱਕ ਸੂਬੇ ਨੂੰ ਪ੍ਰਦੂਸ਼ਨ ਲਈ ਜਿੰਮੇਵਾਰ ਠਹਿਰਾਉਣਾ ਗਲਤ ਹੈ।