ਰਾਘਵ ਚੱਢਾ ਵਿਵਾਦ ‘ਤੇ ਮੰਤਰੀ ਕਟਾਰੂਚੱਕ ਦਾ ਬਿਆਨ, ‘ਪਾਰਟੀ ਨੇ ਬਹੁਤ ਮਾਣ ਦਿੱਤਾ, ਵਿਰੋਧ ‘ਚ ਜਾਣਾ ਗਲਤ’; ਜਲੰਧਰ ‘ਚ ਕਣਕ ਖਰੀਦ ਨੂੰ ਲੈ ਕੇ ਕੀਤੀ ਮੀਟਿੰਗ
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆੜ੍ਹਤੀਆਂ, ਟਰੱਕ ਮਾਲਕਾਂ ਅਤੇ ਫੂਡ ਸਪਲਾਈ ਵਿਭਾਗ ਦੇ ਸਟੇਕਹੋਲਡਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਜਿੱਥੇ ਉਨ੍ਹਾਂ ਨੇ ਮੰਡੀਆਂ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ, ਉੱਥੇ ਹੀ ਉਨ੍ਹਾਂ ਨੇ ਪਾਰਟੀ ਦੇ ਅੰਦਰੂਨੀ ਵਿਵਾਦ ਅਤੇ ਰਾਘਵ ਚੱਢਾ ਦੇ ਮੁੱਦੇ 'ਤੇ ਵੀ ਖੁੱਲ੍ਹ ਕੇ ਆਪਣੀ ਰਾਏ ਰੱਖੀ।
ਜਲੰਧਰ ਪਹੁੰਚੇ ਮੰਤਰੀ ਕਟਾਰੂਚੱਕ ਨੇ ਕਣਕ ਖਰੀਦ ਨੂੰ ਲੈ ਕੇ ਕੀਤੀ ਮੀਟਿੰਗ
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆੜ੍ਹਤੀਆਂ, ਟਰੱਕ ਮਾਲਕਾਂ ਅਤੇ ਫੂਡ ਸਪਲਾਈ ਵਿਭਾਗ ਦੇ ਸਟੇਕਹੋਲਡਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਜਿੱਥੇ ਉਨ੍ਹਾਂ ਨੇ ਮੰਡੀਆਂ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ, ਉੱਥੇ ਹੀ ਉਨ੍ਹਾਂ ਨੇ ਪਾਰਟੀ ਦੇ ਅੰਦਰੂਨੀ ਵਿਵਾਦ ਅਤੇ ਰਾਘਵ ਚੱਢਾ ਦੇ ਮੁੱਦੇ ‘ਤੇ ਵੀ ਖੁੱਲ੍ਹ ਕੇ ਆਪਣੀ ਰਾਏ ਰੱਖੀ।
ਰਾਘਵ ਚੱਢਾ ਨੂੰ ਸਲਾਹ: “ਪਾਰਟੀ ਲਾਈਨ ‘ਤੇ ਰਹਿ ਕੇ ਕਰਨ ਕੰਮ”
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਟਾਰੂਚੱਕ ਨੇ ਰਾਘਵ ਚੱਢਾ ਵਿਵਾਦ ‘ਤੇ ਬੋਲਦਿਆਂ ਕਿਹਾ ਕਿ ਪਾਰਟੀ ਨੇ ਰਾਘਵ ਚੱਢਾ ਨੂੰ ਬਹੁਤ ਛੋਟੀ ਉਮਰ ਵਿੱਚ ਵੱਡਾ ਮਾਣ-ਸਤਿਕਾਰ ਦਿੱਤਾ ਹੈ। ਉਨ੍ਹਾਂ ਨੂੰ ਰਾਜ ਸਭਾ ਭੇਜਿਆ ਅਤੇ ਡਿਪਟੀ ਲੀਡਰ ਵਰਗੇ ਅਹਿਮ ਅਹੁਦੇ ਨਾਲ ਨਿਵਾਜਿਆ। ਕਟਾਰੂਚੱਕ ਨੇ ਕਿਹਾ, “ਹੁਣ ਜੇਕਰ ਅਹੁਦਾ ਚਲਾ ਗਿਆ ਹੈ, ਤਾਂ ਰਾਘਵ ਚੱਢਾ ਨੂੰ ਪਾਰਟੀ ਦੇ ਵਿਰੋਧ ਵਿੱਚ ਨਹੀਂ ਜਾਣਾ ਚਾਹੀਦਾ। ਮੇਰੀ ਨਿੱਜੀ ਸਲਾਹ ਹੈ ਕਿ ਉਹ ਪਾਰਟੀ ਦੇ ਹੁਕਮਾਂ ਨੂੰ ਮੰਨਣ ਅਤੇ ਪਾਰਟੀ ਲਾਈਨ ‘ਤੇ ਰਹਿ ਕੇ ਹੀ ਕੰਮ ਕਰਨ।”
ਉਨ੍ਹਾਂ ਅੱਗੇ ਕਿਹਾ ਕਿ ਲੋਕਤੰਤਰੀ ਦੇਸ਼ ਵਿੱਚ ‘ਆਵਾਜ਼ ਦਬਾਉਣ’ ਵਰਗੇ ਇਲਜ਼ਾਮ ਲਗਾਉਣਾ ਸਹੀ ਨਹੀਂ ਹੈ। ਉਨ੍ਹਾਂ ਸਵਾਲ ਕੀਤਾ ਕਿ ਅੱਜ ਦੇ ਦੌਰ ਵਿੱਚ ਕੌਣ ਕਿਸੇ ਦੀ ਆਵਾਜ਼ ਦਬਾ ਸਕਦਾ ਹੈ? ਰਾਘਵ ਚੱਢਾ ਤਾਂ ਲਗਾਤਾਰ ਬੋਲ ਰਹੇ ਹਨ ਅਤੇ ਪਾਰਟੀ ਇੰਨਾ ਨਹੀਂ ਬੋਲ ਰਹੀ ਜਿੰਨਾ ਉਹ ਖ਼ੁਦ ਬੋਲ ਰਹੇ ਹਨ। ਅਜਿਹੇ ਇਲਜ਼ਾਮ ਬਹੁਤ ਹਲਕੇ ਦਰਜੇ ਦੇ ਹਨ।
6 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਖਰੀਦ ਪ੍ਰਬੰਧਾਂ ‘ਤੇ ਚਰਚਾ
ਕੈਬਨਿਟ ਮੰਤਰੀ ਨੇ ਜਾਲੰਧਰ ਵਿੱਚ 6 ਜ਼ਿਲ੍ਹਿਆਂ (ਕਪੂਰਥਲਾ, ਲੁਧਿਆਣਾ ਈਸਟ-ਵੈਸਟ, ਰੋਪੜ, ਜਾਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ
ਭਾਰਤ ਸਰਕਾਰ ਵੱਲੋਂ ਪੰਜਾਬ ਨੂੰ 122 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ
ਪੰਜਾਬ ਸਰਕਾਰ ਨੇ ਇਸ ਵਾਰ 132 ਲੱਖ ਮੀਟ੍ਰਿਕ ਟਨ ਖਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ।
ਕਿਸਾਨਾਂ ਨੂੰ ਅਦਾਇਗੀ ਕਰਨ ਲਈ ਸਰਕਾਰ ਕੋਲ 30,973 ਕਰੋੜ ਰੁਪਏ ਪਹੁੰਚ ਚੁੱਕੇ ਹਨ।
“ਸਕੂਟਰ-ਬਾਈਕ ਦੇ ਨੰਬਰਾਂ ਵਾਲਾ ਜ਼ਮਾਨਾ ਗਿਆ”
ਪਿਛਲੀਆਂ ਸਰਕਾਰਾਂ ਦੌਰਾਨ ਹੋਏ ਘੁਟਾਲਿਆਂ ‘ਤੇ ਨਿਸ਼ਾਨਾ ਸਾਧਦਿਆਂ ਕਟਾਰੂਚੱਕ ਨੇ ਕਿਹਾ ਕਿ ਹੁਣ ਅਨਾਜ ਦੀ ਢੁਆਈ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਟਰੱਕਾਂ ਦੀ ਥਾਂ ਸਕੂਟਰਾਂ ਅਤੇ ਬਾਈਕਾਂ ਦੇ ਨੰਬਰ ਲਗਾ ਕੇ ਕਰੋੜਾਂ ਦੇ ਘੁਟਾਲੇ ਕੀਤੇ ਜਾਂਦੇ ਸਨ, ਪਰ ਹੁਣ ਅਜਿਹਾ ਨਹੀਂ ਹੋਵੇਗਾ। ਸਾਰੇ ਵਾਹਨਾਂ ਨੂੰ ਰਜਿਸਟਰਡ ਕੀਤਾ ਜਾ ਰਿਹਾ ਹੈ ਅਤੇ ਸਿਸਟਮ ਵਿੱਚ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਦੀ ਗੁੰਜਾਇਸ਼ ਨਹੀਂ ਛੱਡੀ ਗਈ।
ਕਿਸਾਨਾਂ ਲਈ 24 ਘੰਟਿਆਂ ‘ਚ ਅਦਾਇਗੀ ਦਾ ਭਰੋਸਾ
ਮੰਤਰੀ ਨੇ ਭਰੋਸਾ ਦਿੱਤਾ ਕਿ 25 ਦਿਨਾਂ ਦੇ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਦੇ ਕਣਕ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ। ਐਮ.ਐਸ.ਪੀ. ‘ਤੇ ਖਰੀਦ ਕਰਨ ਤੋਂ ਬਾਅਦ ਮਹਿਜ਼ 24 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਪਿਛਲੇ 7-8 ਸੀਜ਼ਨਾਂ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਈ, ਜਦਕਿ ਪਿਛਲੀਆਂ ਸਰਕਾਰਾਂ ਵੇਲੇ ਕਿਸਾਨਾਂ ਨੂੰ ਪੇਮੈਂਟ ਲਈ ਧਰਨੇ ਲਗਾਉਣੇ ਪੈਂਦੇ ਸਨ।
ਆੜ੍ਹਤੀਆਂ ਦੀਆਂ ਮੰਗਾਂ ਅਤੇ ਕਮਿਸ਼ਨ ਵਿੱਚ ਵਾਧਾ
ਆੜ੍ਹਤੀਆਂ ਦੇ ਪ੍ਰਦਰਸ਼ਨ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਆੜ੍ਹਤ ਵਿੱਚ 4 ਰੁਪਏ 57 ਪੈਸੇ ਦਾ ਵਾਧਾ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ।
