ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ, ਪੈਰਿਸ ਓਲੰਪਿਕ ‘ਚ ਆਸਟਰੇਲੀਆ ਨੂੰ ਹਰਾਇਆ
ਪੈਰਿਸ ਓਲੰਪਿਕ 'ਚ ਭਾਰਤੀ ਹਾਕੀ ਟੀਮ ਨੇ ਆਸਟ੍ਰੇਲੀਆ ਨੂੰ ਹਰਾਇਆ। ਭਾਰਤੀ ਹਾਕੀ ਟੀਮ ਨੇ 3-2 ਨਾਲ ਜਿੱਤ ਦਰਜ ਕੀਤੀ। ਇਸ ਤੋਂ ਪਹਿਲਾਂ ਭਾਰਤ ਨੇ 1972 ਵਿੱਚ ਮਿਊਨਿਖ ਵਿੱਚ ਆਸਟਰੇਲੀਆ ਨੂੰ ਹਰਾਇਆ ਸੀ। ਪੰਜਾਬ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਜਿੱਤ 'ਤੇ ਵਧਾਈ ਦਿੱਤੀ ਹੈ।
Lal Chand Kataruchak: ਓਲੰਪਿਕ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦੀ ਤਰੱਕੀ ਨੂੰ ਲੈ ਕੇ ਹਰ ਪਾਸੇ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੈਰਿਸ ਓਲੰਪਿਕ ਦੇ ਪੂਲ ਬੀ ਦੇ ਫਾਈਨਲ ਮੈਚ ਵਿੱਚ ਆਸਟਰੇਲੀਆ ਨੂੰ 3-2 ਨਾਲ ਹਰਾਉਣ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ 52 ਸਾਲਾਂ ਬਾਅਦ ਭਾਰਤ ਨੇ ਓਲੰਪਿਕ ਖੇਡਾਂ ਵਿੱਚ ਆਸਟਰੇਲੀਆ ਦੀ ਹਾਕੀ ਟੀਮ ਨੂੰ ਹਰਾਇਆ ਹੈ। ਇਸ ਤੋਂ ਪਹਿਲਾਂ ਭਾਰਤ ਨੇ 1972 ਮਿਊਨਿਖ ਓਲੰਪਿਕ ਦੌਰਾਨ ਆਸਟਰੇਲੀਆ ਨੂੰ ਹਰਾਇਆ ਸੀ।
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਾਰਤੀ ਟੀਮ ਨੂੰ ਇਸ ਦੇ ਅਗਲੇ ਸਫ਼ਰ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਭਰੋਸਾ ਪ੍ਰਗਟਾਇਆ ਕਿ ਭਾਰਤੀ ਟੀਮ ਇਸ ਵਾਰ ਵੀ ਤਗਮਾ ਜ਼ਰੂਰ ਜਿੱਤੇਗੀ। ਰੋਮਾਂਚਕ ਮੈਚ ਦੇ ਪਹਿਲੇ ਕੁਆਰਟਰ ਵਿੱਚ ਭਾਰਤ ਦਾ ਦਬਦਬਾ ਰਿਹਾ। ਹਾਲਾਂਕਿ ਦੂਜੇ ਕੁਆਰਟਰ ਵਿੱਚ ਆਸਟਰੇਲੀਆ ਨੇ ਵਾਪਸੀ ਕੀਤੀ, ਪਰ ਭਾਰਤ ਨੇ ਆਖਰੀ ਕੁਆਰਟਰ ਵਿੱਚ ਟੇਬਲ ਬਦਲ ਦਿੱਤਾ।
ਜ਼ਿਕਰਯੋਗ ਹੈ ਕਿ ਅੱਜ ਦੇ ਮੈਚ ‘ਚ ਅਭਿਸ਼ੇਕ ਨੇ 12ਵੇਂ ਮਿੰਟ ‘ਚ ਜਦਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ 13ਵੇਂ ਅਤੇ 32ਵੇਂ ਮਿੰਟ ‘ਚ ਗੋਲ ਕੀਤੇ। ਆਸਟ੍ਰੇਲੀਆ ਲਈ ਟਾਮ ਕ੍ਰੇਗ ਨੇ 25ਵੇਂ ਮਿੰਟ ਅਤੇ ਬਲੇਕ ਗੋਵਰਸ ਨੇ 55ਵੇਂ ਮਿੰਟ ‘ਚ ਗੋਲ ਕੀਤੇ।
ਪੈਰਿਸ ਓਲੰਪਿਕ ‘ਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਓਲੰਪਿਕ ਵਿੱਚ ਭਾਰਤ ਨੇ ਆਸਟਰੇਲੀਆ ਨੂੰ ਹਰਾਇਆ ਸੀ। ਭਾਰਤੀ ਹਾਕੀ ਟੀਮ ਨੇ 3-2 ਨਾਲ ਜਿੱਤ ਦਰਜ ਕੀਤੀ। ਇਸ ਤੋਂ ਪਹਿਲਾਂ ਭਾਰਤ ਨੇ 1972 ਵਿੱਚ ਮਿਊਨਿਖ ਵਿੱਚ ਆਸਟਰੇਲੀਆ ਨੂੰ ਹਰਾਇਆ ਸੀ। ਇਸ ਨੂੰ ਭਾਰਤ ਦੀ ਇਤਿਹਾਸਕ ਅਤੇ ਸ਼ਾਨਦਾਰ ਜਿੱਤ ਕਿਹਾ ਜਾ ਰਿਹਾ ਹੈ। ਹਾਲਾਂਕਿ ਭਾਰਤ ਪਹਿਲਾਂ ਹੀ ਕੁਆਰਟਰ ਫਾਈਨਲ ਵਿੱਚ ਪਹੁੰਚ ਚੁੱਕਾ ਹੈ।


