AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ ‘ਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ, ਮੌਕੇ ‘ਤੇ ਹੀ ਦਿੱਤਾ ਹੱਲ ਦਾ ਭਰੋਸਾ

ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਤਵਾਰ ਸ਼ਾਮ ਨੂੰ ਸ਼ਹਿਰ ਦੇ ਵਾਰਡ ਨੰਬਰ 60 ਦੇ ਅਧੀਨ ਆਉਂਦੇ ਕਟਹਿਰਾ ਮੁਹੱਲੇ ਵਿੱਚ ਆਯੋਜਿਤ ਇੱਕ ਵਿਸ਼ੇਸ਼ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ।

ਜਲੰਧਰ 'ਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ, ਮੌਕੇ 'ਤੇ ਹੀ ਦਿੱਤਾ ਹੱਲ ਦਾ ਭਰੋਸਾ
davinder-kumar-jalandhar
| Updated On: 21 Jun 2026 23:52 PM IST
Share

ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਤਵਾਰ ਸ਼ਾਮ ਨੂੰ ਸ਼ਹਿਰ ਦੇ ਵਾਰਡ ਨੰਬਰ 60 ਦੇ ਅਧੀਨ ਆਉਂਦੇ ਕਟਹਿਰਾ ਮੁਹੱਲੇ ਵਿੱਚ ਆਯੋਜਿਤ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਕੈਬਨਿਟ ਮੰਤਰੀ ਨੇ ਮੌਕੇ ‘ਤੇ ਮੌਜੂਦ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਸਮੱਸਿਆਵਾਂ ਦਾ ਜਲਦ ਹੀ ਢੁਕਵਾਂ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀਆਂ ਗਈਆਂ ‘ਲੋਕ ਮਿਲਣੀਆਂ’ ਨਾਗਰਿਕ ਸੇਵਾਵਾਂ ਨੂੰ ਹੋਰ ਬਿਹਤਰ, ਸੁਚਾਰੂ ਬਣਾਉਣ ਅਤੇ ਆਮ ਲੋਕਾਂ ਦੇ ਮਸਲਿਆਂ ਦਾ ਹੱਲ ਕੱਢਣ ਲਈ ਬੇਹੱਦ ਪ੍ਰਭਾਵਸ਼ਾਲੀ ਜ਼ਰੀਆ ਸਾਬਤ ਹੋ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਜਨਤਕ ਪ੍ਰੋਗਰਾਮਾਂ ਦੇ ਮਾਧਿਅਮ ਰਾਹੀਂ ਜ਼ਮੀਨੀ ਪੱਧਰ ‘ਤੇ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਵਿਨੀਤ ਧੀਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਅਤੇ ਉਨ੍ਹਾਂ ਨੂੰ ਉੱਚ ਪੱਧਰੀ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਇਸੇ ਰਣਨੀਤੀ ਤਹਿਤ ਸੂਬੇ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਮਾਜਿਕ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕਈ ਵੱਡੀਆਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਸਿਹਤ ਯੋਜਨਾ ਅਤੇ ਮੁਫ਼ਤ ਬਿਜਲੀ ਨਾਲ ਲੋਕਾਂ ਨੂੰ ਮਿਲੀ ਵੱਡੀ ਰਾਹਤ

ਸਿਹਤ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੋਹਿੰਦਰ ਭਗਤ ਨੇ ਕਿਹਾ ਕਿ ਰਾਜ ਸਰਕਾਰ ਨੇ ਪੰਜਾਬ ਭਰ ਵਿੱਚ ‘ਆਮ ਆਦਮੀ ਕਲੀਨਿਕ’ ਸਥਾਪਤ ਕਰਕੇ ਜਿੱਥੇ ਆਮ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਬਿਹਤਰ ਡਾਕਟਰੀ ਸਹੂਲਤਾਂ ਉਪਲਬਧ ਕਰਵਾਈਆਂ ਹਨ, ਉੱਥੇ ਹੀ ਹੁਣ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਦੇਣ ਲਈ ਇਤਿਹਾਸਕ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਵੀ ਲਾਗੂ ਕਰ ਦਿੱਤਾ ਹੈ। ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਹੁਣ ਗ਼ਰੀਬ ਅਤੇ ਮੱਧਮ ਵਰਗ ਦੇ ਲੋਕਾਂ ਦੀ ਇਲਾਜ ਦੇ ਖ਼ਰਚੇ ਨੂੰ ਲੈ ਕੇ ਚਿੰਤਾ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨੇ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਬਹੁਤ ਵੱਡੀ ਰਾਹਤ ਦਿੱਤੀ ਹੈ।

‘ਮਾਵਾਂ ਧੀਆਂ ਸਨਮਾਨ ਯੋਜਨਾ’ ਰਾਹੀਂ ਔਰਤਾਂ ਦਾ ਆਰਥਿਕ ਸਸ਼ਕਤੀਕਰਨ

ਔਰਤਾਂ ਦੀ ਭਲਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ‘ਮਾਵਾਂ ਧੀਆਂ ਸਨਮਾਨ ਯੋਜਨਾ’ ਲਾਗੂ ਕੀਤੀ ਹੈ। ਇਸ ਯੋਜਨਾ ਦੇ ਤਹਿਤ ਜਨਰਲ ਸ਼੍ਰੇਣੀ ਦੀਆਂ ਯੋਗ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਇਨ੍ਹਾਂ ਪ੍ਰਮੁੱਖ ਭਲਾਈ ਸਕੀਮਾਂ ਬਾਰੇ ਜਾਗਰੂਕ ਹੋਣ ਅਤੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਲੋਕਾਂ ਦੀ ਖੁਸ਼ਹਾਲੀ ਅਤੇ ਸੂਬੇ ਦੇ ਚੌਤਰਫ਼ਾ ਵਿਕਾਸ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਵਿਕਾਸ ਕਾਰਜਾਂ ਦੀ ਇਹ ਲੜੀ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗੀ। ਇਸ ਅਹਿਮ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸਥਾਨਕ ਕੌਂਸਲਰ ਗੁਰਜੀਤ ਸਿੰਘ ਘੁੰਮਣ ਸਮੇਤ ਵੱਡੀ ਗਿਣਤੀ ਵਿੱਚ ਮੁਹੱਲਾ ਨਿਵਾਸੀ, ਪਾਰਟੀ ਵਰਕਰ ਅਤੇ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀ ਹਾਜ਼ਰ ਸਨ।

Follow Us
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...