AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲਹਿਰਾਗਾਗਾ ‘ਚ 217 ਕਨਾਲ ਜ਼ਮੀਨ ‘ਤੇ ਬਣੇਗੀ ਆਧੁਨਿਕ ਅਨਾਜ ਮੰਡੀ, ਕੈਬਨਿਟ ਮੰਤਰੀ ਵਰਿੰਦਰ ਗੋਇਲ ਨੇ ਦਿੱਤੀ ਜਾਣਕਾਰੀ

ਪੰਜਾਬ ਦੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਗੋਇਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਅਧੀਨ ਪੈਂਦੇ ਹਲਕਾ ਲਹਿਰਾਗਾਗਾ ਦੇ ਕਿਸਾਨਾਂ, ਆੜ੍ਹਤੀਆਂ ਅਤੇ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਨਵੀਂ ਅਨਾਜ ਮੰਡੀ ਸਥਾਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਲਹਿਰਾਗਾਗਾ 'ਚ 217 ਕਨਾਲ ਜ਼ਮੀਨ 'ਤੇ ਬਣੇਗੀ ਆਧੁਨਿਕ ਅਨਾਜ ਮੰਡੀ, ਕੈਬਨਿਟ ਮੰਤਰੀ ਵਰਿੰਦਰ ਗੋਇਲ ਨੇ ਦਿੱਤੀ ਜਾਣਕਾਰੀ
tv9-punjabi
| Published: 02 Nov 2026 15:28 PM IST
Share

ਪੰਜਾਬ ਦੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਗੋਇਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਅਧੀਨ ਪੈਂਦੇ ਹਲਕਾ ਲਹਿਰਾਗਾਗਾ ਦੇ ਕਿਸਾਨਾਂ, ਆੜ੍ਹਤੀਆਂ ਅਤੇ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਨਵੀਂ ਅਨਾਜ ਮੰਡੀ ਸਥਾਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਫ਼ਸਲਾਂ ਦੀ ਸਾਂਭ-ਸੰਭਾਲ ਲਈ ਪਿੰਡਾਂ ਵਿੱਚ ਖ਼ਰੀਦ ਕੇਂਦਰਾਂ ਅਤੇ ਸ਼ਹਿਰਾਂ ਵਿੱਚ ਅਨਾਜ ਮੰਡੀਆਂ ਦੀ ਸਥਾਪਨਾ ਕਰਦਾ ਰਿਹਾ ਹੈ। ਲਹਿਰਾਗਾਗਾ ਵਿਖੇ ਜੋ ਪੁਰਾਣੀ ਅਨਾਜ ਮੰਡੀ ਸੀ, ਉਹ ਕਰੀਬ 12 ਏਕੜ ਰਕਬੇ ਵਿੱਚ ਸਥਿਤ ਸੀ ਅਤੇ ਕਰੀਬ 39 ਸਾਲ ਪਹਿਲਾਂ ਉਸ ਦੇ ਫੜ੍ਹ ਵਧਾਏ (ਐਕਸਟੈਂਡ ਕੀਤੇ) ਗਏ ਸਨ। ਬਾਅਦ ਵਿੱਚ ਉਸੇ ਥਾਂ ਵਿੱਚੋਂ ਕਾਟਨ ਯਾਰਡ ਵੀ ਬਣਾ ਦਿੱਤਾ ਗਿਆ ਸੀ।

ਥਾਂ ਦੀ ਘਾਟ ਤੇ ਟਰੈਫ਼ਿਕ ਦੀ ਸਮੱਸਿਆ ਕਾਰਨ ਉੱਠੀ ਸੀ ਮੰਗ

ਉਨ੍ਹਾਂ ਅੱਗੇ ਦੱਸਿਆ ਕਿ ਮੌਜੂਦਾ ਸਮੇਂ ਦੌਰਾਨ ਝੋਨੇ (ਜੀਰੀ) ਅਤੇ ਕਣਕ ਦਾ ਝਾੜ ਤੇ ਆਮਦ ਬਹੁਤ ਜ਼ਿਆਦਾ ਵਧ ਗਈ ਹੈ, ਜਿਸ ਕਾਰਨ ਪੁਰਾਣੀ ਮੰਡੀ ਥਾਂ ਪੱਖੋਂ ਕਾਫ਼ੀ ਛੋਟੀ ਪੈਣ ਲੱਗ ਪਈ ਸੀ। ਸ਼ਹਿਰ ਦੇ ਬਿਲਕੁਲ ਵਿਚਕਾਰ ਹੋਣ ਕਾਰਨ ਸੀਜ਼ਨ ਦੌਰਾਨ ਉੱਥੇ ਟਰੈਫ਼ਿਕ ਦੀ ਵੱਡੀ ਸਮੱਸਿਆ ਬਣ ਜਾਂਦੀ ਸੀ। ਇਸ ਸਮੱਸਿਆ ਨੂੰ ਦੇਖਦੇ ਹੋਏ ਸਮੂਹ ਕਿਸਾਨਾਂ ਅਤੇ ਆੜ੍ਹਤੀਆਂ ਵੱਲੋਂ ਨਵੀਂ ਅਨਾਜ ਮੰਡੀ ਬਣਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ।

ਇਸ ਮੰਗ ਨੂੰ ਮੁੱਖ ਰੱਖਦਿਆਂ ਹੁਣ ਲਹਿਰਾਗਾਗਾ ਦੇ ਬਿਲਕੁਲ ਨਾਲ ਲੱਗਦੇ ਪਿੰਡ ਖੰਡੇਬਾਦ ਵਿਖੇ ਪੰਜਾਬ ਸਰਕਾਰ ਦੀ 217 ਕਨਾਲ 14 ਮਰਲੇ ਜ਼ਮੀਨ ਵਿੱਚ ਨਵੀਂ ਅਨਾਜ ਮੰਡੀ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮੰਤਰੀ ਗੋਇਲ ਨੇ ਸਪੱਸ਼ਟ ਕੀਤਾ ਕਿ ਇਸ ਨਵੀਂ ਜ਼ਮੀਨ ਦਾ ਰਸਤਾ ਲੇਹਲ ਖ਼ੁਰਦ ਦੀ ਜ਼ਮੀਨ ਤੋਂ ਕੱਢਿਆ ਗਿਆ ਹੈ।

ਇਲਾਕੇ ਨੂੰ ਮਿਲੇਗੀ ਰਾਹਤ

ਉਨ੍ਹਾਂ ਕਿਹਾ ਕਿ ਇਸ ਨਵੀਂ ਅਨਾਜ ਮੰਡੀ ਦੇ ਹੋਂਦ ਵਿੱਚ ਆਉਣ ਨਾਲ ਇਲਾਕੇ ਦੇ ਕਿਸਾਨਾਂ, ਵਪਾਰੀਆਂ, ਆੜ੍ਹਤੀਆਂ ਸਮੇਤ ਸਮੁੱਚੇ ਸ਼ਹਿਰ ਵਾਸੀਆਂ ਨੂੰ ਟਰੈਫ਼ਿਕ ਅਤੇ ਥਾਂ ਦੀ ਘਾਟ ਤੋਂ ਵੱਡੀ ਰਾਹਤ ਮਿਲੇਗੀ। ਕੈਬਨਿਟ ਮੰਤਰੀ ਨੇ 31 ਤਾਰੀਖ਼ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਪ੍ਰਾਜੈਕਟ ਨੂੰ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਕੈਬਨਿਟ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ।

Follow Us
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ...
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...