ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ
ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਸ਼ੁਭ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਕੈਬਨਿਟ ਮੰਤਰੀ ਨੇ ਵਧਾਈ ਦਿੱਤੀ। ਕੈਬਨਿਟ ਮੰਤਰੀਆਂ ਨੇ 'ਬੰਦੀ ਛੋੜ ਦਿਵਸ' ਦੇ ਇਤਿਹਾਸਕ ਦਿਹਾੜੇ 'ਤੇ ਸਮੂਹ ਸੰਗਤਾਂ ਖਾਸ ਕਰਕੇ ਸਿੱਖ ਕੌਮ ਨੂੰ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਵੀ ਦਿੱਤੀ।
ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਸ਼ੁਭ ਮੌਕੇ ‘ਤੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ: ਬਲਜੀਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਡਾ: ਬਲਬੀਰ ਸਿੰਘ, ਹਰਦੀਪ ਸਿੰਘ ਮੁੰਡੀਆ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ, ਡਾ: ਰਵਜੋਤ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਮਹਿੰਦਰ ਭਗਤ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦਾ ਹੈ ਅਤੇ ਇਸ ਨੂੰ ਸਾਰਿਆਂ ਨੂੰ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ।
ਕੈਬਨਿਟ ਮੰਤਰੀਆਂ ਨੇ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ‘ਤੇ ਸਮੂਹ ਸੰਗਤਾਂ ਖਾਸ ਕਰਕੇ ਸਿੱਖ ਕੌਮ ਨੂੰ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਵੀ ਦਿੱਤੀ।
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੁੂੰ ਵੱਡਾ ਤੋਹਫਾ
ਦੀਵਾਲੀ ਦੇ ਮੌਕੇ ‘ਤੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਨੇ 4 ਫੀਸਦੀ DA ਵਿੱਚ ਵਾਧਾ ਕੀਤਾ ਹੈ। ਪੰਜਾਬ ਸਰਕਾਰ ਨੇ 1 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸੂਬੇ ਦੇ ਸਾਢੇ 6 ਲੱਖ ਤੋਂ ਵੱਧ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕਾਫੀ ਲਾਭ ਹੋਵੇਗਾ।
ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ।
01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ
ਇਹ ਵੀ ਪੜ੍ਹੋ
— Bhagwant Mann (@BhagwantMann) October 30, 2024