ਪੰਜਾਬ ਸਰਕਾਰ 'ਚ ਹੋਵੇਗਾ ਵੱਡਾ ਬਦਲਾਅ, ਜਾਣੋਂ ਕਿਸ ਦੀ ਹੋਵੇਗੀ ਛੁੱਟੀ, ਕਿਸ ਨੂੰ ਮਿਲੇਗੀ ਥਾਂ ? | punjab cabinet reshuffle bhagwant mann updates know full in punjabi Punjabi news - TV9 Punjabi

ਪੰਜਾਬ ਸਰਕਾਰ ‘ਚ ਹੋਵੇਗਾ ਵੱਡਾ ਬਦਲਾਅ, ਜਾਣੋਂ ਕਿਸ ਦੀ ਹੋਵੇਗੀ ਛੁੱਟੀ, ਕਿਸ ਨੂੰ ਮਿਲੇਗੀ ਥਾਂ ?

Updated On: 

22 Sep 2024 20:49 PM

Punjab Cabinet Reshuffle: ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਵੱਡੇ ਫੇਰਬਦਲ ਕਰਨ ਜਾ ਰਹੀ ਹੈ। 4 ਮੰਤਰੀਆਂ ਅਹੁਦੇ ਤੋਂ ਅਸਤੀਫਾ ਦੇਣਗੇ। ਜਦੋਂ ਕਈ ਹੋਰ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿੱਚ ਥਾਂ ਮਿਲ ਸਕਦੀ ਹੈ।

ਪੰਜਾਬ ਸਰਕਾਰ ਚ ਹੋਵੇਗਾ ਵੱਡਾ ਬਦਲਾਅ, ਜਾਣੋਂ ਕਿਸ ਦੀ ਹੋਵੇਗੀ ਛੁੱਟੀ, ਕਿਸ ਨੂੰ ਮਿਲੇਗੀ ਥਾਂ ?

ਪੰਜਾਬ ਕੈਬਨਿਟ ਦੀ ਮੀਟਿੰਗ

Follow Us On

Punjab Cabinet Reshuffle: ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਵਿੱਚ ਅਹਿਮ ਬਦਲਾਅ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ 5 ਨਵੇਂ ਚਿਹਰਿਆਂ ਨੂੰ ਕੈਬਨਿਟ ਵਿੱਚ ਥਾਂ ਦੇਣ ਜਾ ਰਹੀ ਹੈ। ਜਦੋਂ ਮੌਜੂਦਾ ਕੈਬਨਿਟ ਵਿੱਚੋਂ 4 ਮੰਤਰੀਆਂ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ। ਨਵੇਂ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਸੋਮਵਾਰ ਨੂੰ ਸ਼ਾਮ 5 ਵਜੇ ਰਾਜ ਭਵਨ ਵਿੱਚ ਹੋਵੇਗਾ।

ਕਾਫੀ ਸਮੇਂ ਤੋਂ ਚਰਚਾ ਸੀ ਕਿ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਹੋ ਸਕਦਾ ਹੈ। ਕਿਉਂਕਿ ਕੁਝ ਸਮਾਂ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ਵਿੱਚ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਐਮ.ਪੀ ਬਣ ਚੁੱਕੇ ਹਨ। ਉਨ੍ਹਾਂ ਨੇ ਆਪਣੇ ਪੱਤਰ ਨਾਲ ਅਸਤੀਫਾ ਦੇ ਦਿੱਤਾ ਸੀ। ਉਹ ਖੇਡ ਮੰਤਰੀ ਸਮੇਤ ਸਰਕਾਰ ਵਿੱਚ ਕਈ ਅਹੁਦਿਆਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਅਜਿਹੇ ‘ਚ ਹੁਣ ਉਨ੍ਹਾਂ ਦੀ ਜਗ੍ਹਾ ਕਿਸੇ ਨਵੇਂ ਚਿਹਰੇ ਨੂੰ ਮੰਤਰੀ ਮੰਡਲ ‘ਚ ਸ਼ਾਮਿਲ ਕੀਤਾ ਜਾ ਸਕਦਾ ਹੈ।

ਇਨ੍ਹਾਂ ਮੰਤਰੀਆਂ ਦੀ ਹੋਈਛੁੱਟੀ

ਜਿਹੜੇ ਮੰਤਰੀਆਂ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ ਉਹਨਾਂ ਵਿੱਚੋਂ ਪਹਿਲਾਂ ਨਾਮ ਬ੍ਰਹਮ ਸ਼ੰਕਰ ਜ਼ਿੰਪਾ ਦਾ ਹੈ। ਇਸ ਸਮੇਂ ਉਹ ਸਰਕਾਰ ਵਿੱਚ ਰਿਵੈਨਿਊ, ਡਿਜਾਸਟਰ ਮਨੇਜਮੈਂਟ ਅਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇਖ ਰਹੇ ਹਨ। ਦੂਜਾ ਨਾਲ ਗਗਨ ਅਨਮੋਲ ਮਾਨ ਦਾ ਹੈ ਜੋ ਖਰੜ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਹਨ। ਇਸ ਸਮੇਂ ਉਹ ਲੇਬਰ ਅਤੇ ਸ਼ੈਰ ਸਪਾਟਾ ਵਿਭਾਗ ਦੇ ਮੰਤਰੀ ਵਜੋਂ ਕੰਮ ਕਰ ਰਹੇ ਹਨ।

ਤੀਜਾ ਨਾਮ ਕੈਬਨਿਟ ਮੰਤਰੀ ਬਲਕਾਰ ਸਿੰਘ ਦਾ ਹੈ। ਉਹ ਜਲੰਧਰ ਜ਼ਿਲ੍ਹੇ ਦੇ ਕਰਤਾਰਪੁਰ ਹਲਕੇ ਤੋਂ ਵਿਧਾਇਕ ਹਨ। ਇਸ ਸਮੇਂ ਭਗਵੰਤ ਮਾਨ ਸਰਕਾਰ ਵਿੱਚ ਉਹ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦਾ ਵਿਭਾਗ ਦੇਖ ਰਹੇ ਹਨ। ਚੌਥਾ ਨਾਮ ਚੇਤਨ ਸਿੰਘ ਜੋੜਾਮਾਜਰਾ ਦਾ ਹੈ। ਜੋਕਿ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਹਲਕੇ ਤੋਂ ਵਿਧਾਨ ਸਭਾ ਦੇ ਮੈਂਬਰ ਹਨ। ਇਸ ਸਮੇਂ ਉਹ ਬਾਗਬਾਨੀ, ਰੱਖਿਆ ਸੇਵਾਵਾਂ ਵੈਲਫੈਅਰ, ਸੁਤੰਤਰਤਾ ਸੰਗ੍ਰਾਮੀ ਵੈਲਫੈਅਰ, ਇਨਫੋਰਮੇਸ਼ਨ ਅਤੇ ਪਬਲਿਕ ਰਿਫੋਰਮ ਵਿਭਾਗ ਦੇ ਮੰਤਰੀ ਵਜੋਂ ਕੰਮ ਕਰ ਰਹੇ ਸਨ।

ਇਹ ਬਣਨਗੇ ਨਵੇਂ ਮੰਤਰੀ

ਸੂਤਰਾਂ ਮੁਤਾਬਿਕ ਕੱਲ੍ਹ ਸ਼ਾਮ 5 ਵਜੇ ਨਵੇਂ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ ਜਾ ਸਕਦੀ ਹੈ। ਜਿਹੜੇ ਵਿਧਾਇਕਾਂ ਨੂੰ ਕੈਬਨਿਟ ਵਿੱਚ ਥਾਂ ਮਿਲ ਸਕਦੀ ਹੈ। ਉਹਨਾਂ ਵਿੱਚ ਦਵਿੰਦਰਜੀਤ ਸਿੰਘ ਲਾਡੀ ਢੋਸ, ਬਰਿੰਦਰ ਗੋਇਲ, ਤਰਨਪ੍ਰੀਤ ਸਿੰਘ ਸੌਂਧ, ਮੋਹਿੰਦਰ ਭਗਤ, ਹਰਦੀਪ ਸਿੰਘ ਮੁੰਡੀਆਂ ਦਾ ਨਾਮ ਸ਼ਾਮਿਲ ਹੈ।

ਦਵਿੰਦਰ ਸਿੰਘ ਲਾਡੀ ਢੌਂਸ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਹਲਕੇ ਤੋਂ ਵਿਧਾਨ ਸਭਾ ਦੇ ਮੈਂਬਰ ਹਨ। ਜਦੋਂਕਿ ਬਰਿੰਦਰ ਕੁਮਾਰ ਗੋਇਲ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਦੇ ਲਹਿਰਾਗਾਗਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਤਰਨਪ੍ਰੀਤ ਸਿੰਘ ਸੌਂਧ ਲੁਧਿਆਣਾ ਦੇ ਖੰਨਾ ਹਲਕੇ ਤੋਂ MLA ਹਨ।

ਮੋਹਿੰਦਰ ਭਗਤ ਨੂੰ ਕੈਬਨਿਟ ਮੰਤਰੀ ਬਣਾਇਆ ਜਾ ਰਿਹਾ ਹੈ। ਉਹ ਜਲੰਧਰ ਦੀ ਜ਼ਿਮਨੀ ਚੋਣ ਜਿੱਤ ਕੇ ਵਿਧਾਨ ਸਭਾ ਪਹੁੰਚੇ ਹਨ। ਜਦੋਂਕਿ ਜੋ ਪੰਜਵਾਂ ਨਾਮ ਹਰਦੀਪ ਸਿੰਘ ਮੁੰਡੀਆ ਦਾ ਹੈ। ਉਹ ਲੁਧਿਆਣਾ ਦੇ ਸਾਨੇਵਾਲ ਹਲਕੇ ਤੋਂ ਵਿਧਾਇਕ ਹਨ।

ਪਹਿਲੇ ਵਾਰ ਚੁਣੇ ਗਏ ਵਿਧਾਇਕ ਬਣਨਗੇ ਮੰਤਰੀ!

ਇਸ ਫੇਰਬਦਲ ਵਿੱਚ ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਮਾਨ ਜਿਹੜੇ ਚਿਹਰਿਆਂ ਨੂੰ ਕੈਬਨਿਟ ਵਿੱਚ ਸ਼ਾਮਿਲ ਕਰਨ ਜਾ ਰਹੇ ਹਨ। ਉਹਨਾਂ ਵਿੱਚ ਸਾਰੇ ਵਿਧਾਇਕ ਪਹਿਲੀ ਵਾਰ ਵਿਧਾਨ ਸਭਾ ਦੇ ਮੈਂਬਰ ਬਣੇ ਹਨ। ਜਦੋਂਕਿ ਦੂਜੀ ਵਾਰ ਆਮ ਆਦਮੀ ਪਾਰਟੀ ਦੀ ਟਿਕਟ ਤੇ ਜਿੱਤ ਕੇ ਵਿਧਾਨ ਸਭਾ ਪਹੁੰਚਣ ਵਾਲੇ ਕੁੱਝ ਵਿਧਾਇਕਾਂ ਨੂੰ ਅਜੇ ਵੀ ਮੌਕਾ ਮਿਲਦਾ ਦਿਖਾਈ ਨਹੀਂ ਦੇ ਰਿਹਾ।

Exit mobile version