Punjab Cabinet Reshuffle: ਮਾਨ ਸਰਕਾਰ ਦੀ ਕੈਬਨਿਟ ‘ਚ ਵੱਡਾ ਫੇਰਬਦਲ, ਜਾਣੋ ਕਿਸ ਨੂੰ ਮਿਲਿਆ ਕਿਹੜਾ ਮੰਤਰਾਲਾ

Updated On: 

16 Mar 2023 11:24 AM

Punjab Ministers Portfolio: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਪਣੀ ਸਰਕਾਰ ਦਾ ਇੱਕ ਸਾਲ ਪੂਰਾ ਹੋਣ 'ਤੇ ਆਪਣੇ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕਰਨ ਦਾ ਫੈਸਲਾ ਕੀਤਾ ਹੈ ।

Punjab Cabinet Reshuffle: ਮਾਨ ਸਰਕਾਰ ਦੀ ਕੈਬਨਿਟ ਚ ਵੱਡਾ ਫੇਰਬਦਲ, ਜਾਣੋ ਕਿਸ ਨੂੰ ਮਿਲਿਆ ਕਿਹੜਾ ਮੰਤਰਾਲਾ

Photo: Twitter: AAP Ka Mehta

Follow Us On

Punjab Cabinet Reshuffle: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿੱਚ ਬੁੱਧਵਾਰ ਨੂੰ ਇੱਕ ਵਾਰ ਫੇਰ ਫੇਰਬਦਲ ਕੀਤਾ ਗਿਆ। ਇਹ ਪਹਿਲੀ ਵਾਰ ਨਹੀਂ ਹੋਇਆ ਹੈ ਕਿ ਮੁੱਖ ਮੰਤਰੀ ਮਾਨ (CM Bhagwant Maan) ਵੱਲੋਂ ਆਪਣੀ ਕੈਬਨਿਟ ਵਿੱਚ ਫੇਰਬਦਲ ਕੀਤਾ ਹੈ, ਇਸ ਤੋਂ ਪਹਿਲਾਂ ਵਈ ਕੈਬਨਿਟ ਵਿੱਚ ਫੇਰਬਦਲ ਹੋ ਚੁੱਕਾ ਹੈ।ਜਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਦੋ ਅਹਿਮ ਵਿਭਾਗ ਵਾਪਸ ਲੈ ਲਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅਮਨ ਅਰੋੜਾ ਤੋਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਲੈ ਕੇ ਆਪਣੇ ਕੋਲ ਰੱਖ ਲਿਆ ਹੈ। ਇਸ ਦੇ ਨਾਲ ਹੀ ਅਮਨ ਅਰੋੜਾ ਤੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਲੈ ਕੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਅਮਨ ਅਰੋੜਾ, ਗੁਰਮੀਤ ਸਿੰਘ ਮੀਤ ਹੇਅਰ, ਲਾਲਜੀਤ ਸਿੰਘ ਭੁੱਲਰ, ਚੇਤਨ ਸਿੰਘ ਜੌੜਾਮਾਜਰਾ ਅਤੇ ਅਨਮੋਲ ਗਗਨ ਮਾਨ ਦੇ ਵਿਭਾਗਾਂ ਵਿੱਚ ਫੇਰਬਦਲ (Reshuffle) ਕੀਤਾ ਹੈ।

ਕਿਸ ਨੂੰ ਮਿਲਿਆ ਕਿਹੜਾ ਵਿਭਾਗ ?

ਮੁੱਖ ਮੰਤਰੀ ਭਗਵੰਤ ਮਾਨ ਹੁਣ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਆਪਣੇ ਕੋਲ ਰੱਖਣਗੇ, ਜੋ ਪਹਿਲਾਂ ਮੰਤਰੀ ਅਮਨ ਅਰੋੜਾ ਕੋਲ ਸੀ। ਮੁੱਖ ਮੰਤਰੀ ਨੇ ਸੁਨਾਮ ਤੋਂ ‘ਆਪ’ ਵਿਧਾਇਕ ਅਮਨ ਅਰੋੜਾ ਨੂੰ ਰੁਜ਼ਗਾਰ ਪੈਦਾ ਕਰਨ ਅਤੇ ਸਿਖਲਾਈ ਵਿਭਾਗ ਦਿੱਤਾ ਹੈ। ਸੂਚਨਾ ਤੇ ਲੋਕ ਸੰਪਰਕ ਵਿਭਾਗ ਪਹਿਲਾਂ ਅਮਨ ਅਰੋੜਾ ਕੋਲ ਸੀ ਪਰ ਹੁਣ ਚੇਤਨ ਸਿੰਘ ਜੌੜਾਮਾਜਰਾ ਨੂੰ ਦਿੱਤਾ ਗਿਆ ਹੈ। ਟਰਾਂਸਪੋਰਟ ਮੰਤਰੀ ਭੁੱਲਰ ਹੁਣ ਫੂਡ ਪ੍ਰੋਸੈਸਿੰਗ ਵਿਭਾਗ ਵੀ ਸੰਭਾਲਣਗੇ, ਜੋ ਪਹਿਲਾਂ ਚੇਤਨ ਸਿੰਘ ਜੌੜਾਮਾਜਰਾ ਕੋਲ ਸੀ। ਸਰਕਾਰੀ ਸੁਧਾਰ ਵਿਭਾਗ ਮੀਤ ਹੇਅਰ ਤੋਂ ਲੈ ਕੇ ਅਮਨ ਅਰੋੜਾ ਨੂੰ ਦਿੱਤਾ ਗਿਆ ਹੈ। ਸ਼ਿਕਾਇਤਾਂ ਦੂਰ ਕਰਨ ਦਾ ਵਿਭਾਗ ਅਨਮੋਲ ਗਗਨ ਮਾਨ ਤੋਂ ਲੈ ਕੇ ਅਮਨ ਅਰੋੜਾ ਨੂੰ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਸ਼ਹਿਰੀ ਵਿਕਾਸ ਮੰਤਰਾਲਾ ਆਪਣੇ ਕੋਲ ਰੱਖਿਆ

ਇਸ ਬਦਲਾਅ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਆਮ ਪ੍ਰਸ਼ਾਸਨ, ਗ੍ਰਹਿ ਮੰਤਰਾਲਾ, ਚੌਕਸੀ, ਸਹਿਕਾਰਤਾ, ਉਦਯੋਗ ਅਤੇ ਵਣਜ, ਜੇਲ੍ਹ, ਕਾਨੂੰਨੀ ਮਾਮਲੇ, ਸ਼ਹਿਰੀ ਹਵਾਬਾਜ਼ੀ, ਸ਼ਹਿਰੀ ਵਿਕਾਸ ਮੰਤਰਾਲੇ ਹੋਣਗੇ।

ਪਹਿਲਾਂ ਵੀ ਕੀਤਾ ਗਿਆ ਸੀ ਵੱਡੇ ਫੇਰਬਦਲ

ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੂੰ ਪੰਜਾਬ ਕੈਬਨਿਟ ਵਿਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਸਿਹਤ ਵਿਭਾਗ ਜੋ ਕਿ ਚੇਤਨ ਸਿੰਘ ਜੌੜਾਮਾਜਰਾ ਕੋਲ ਸੀ, ਜੋ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਗੰਦੇ ਗੱਦੇ ਤੇ ਲਿਟਾ ਕੇ ਚਰਚਾ ਵਿਚ ਆਏ ਸਨ। ਉਨ੍ਹਾਂ ਤੋਂ ਲਗਭਗ ਛੇ ਮਹੀਨਿਆਂ ਵਿਚ ਹੀ ਵਿਭਾਗ ਵਾਪਸ ਲੈ ਲਿਆ ਗਿਆ ਸੀ। ਚੇਤਨ ਸਿੰਘ ਜੌੜਾਮਾਜਰਾ ਨੂੰ ਹੁਣ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਇਸ ਤੋਂ ਇਲਾਵਾ ਹਰਜੋਤ ਬੈਂਸ ਤੋਂ ਜੇਲ ਵਿਭਾਗ ਵਾਪਸ ਲੈ ਲਿਆ ਗਿਆ ਸੀ। ਇਹ ਵਿਭਾਗ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੋਲ ਰੱਖਿਆ ਹੈ।

ਜੇਲ੍ਹ ਵਿਚ ਲਗਾਤਾਰ ਨਸ਼ੇ ਦੀ ਬਰਾਮਦਗੀ ਅਤੇ ਮੋਬਾਇਲ ਫੜੇ ਜਾਣ ਨੂੰ ਲੈ ਕੇ ਵਿਵਾਦ ਪੈਦਾ ਹੋ ਰਹੇ ਸਨ। ਹਰਜੋਤ ਬੈਂਸ ਨੂੰ ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਵਿਭਾਗ ਸੌਂਪਿਆ ਗਿਆ ਸੀ। ਗੁਰਮੀਤ ਸਿੰਘ ਮੀਤ ਹੇਅਰ ਖੇਡਾਂ, ਵਿਗਿਆਨ ਤੇ ਤਕਨਾਲੋਜੀ, ਪ੍ਰਸ਼ਾਸਨਿਕ ਸੁਧਾਰ, ਜਲ ਸਰੋਤ ਮਹਿਕਮਾ ਹੋਣਗੇ। ਅਨਮੋਲ ਗਗਨ ਮਾਨ ਨੂੰ ਹੁਣ ਉਨ੍ਹਾਂ ਦੇ ਪੁਰਾਣੇ ਵਿਭਾਗਾਂ ਦੇ ਨਾਲ-ਨਾਲ ਪ੍ਰਾਹੁਣਚਾਰੀ ਵਿਭਾਗ ਵੀ ਦਿੱਤਾ ਗਿਆ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version