ਪੰਜਾਬ ‘ਚ ਰਾਸ਼ਨ ਕਾਰਡਾਂ ਨੂੰ ਲੈ ਕੇ ਸੂਬਾ ਤੇ ਕੇਂਦਰ ਸਰਕਾਰ ਆਹਮੋ-ਸਾਹਮਣੇ, ਸੀਐਮ ਬੋਲੇ- ਇੱਕ ਵੀ ਨਾਮ ਨਹੀਂ ਕੱਟਣ ਦੇਵਾਂਗਾ
Punjab Ration Card: 23 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਸੀ ਕਿ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ 'ਚ ਕੁੱਲ 1.53 ਕਰੋੜ ਰਾਸ਼ਨ ਕਾਰਡ ਧਾਰਕਾਂ 'ਚੋਂ 55 ਲੱਖ ਗਰੀਬ ਪੰਜਾਬੀਆਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਜਾ ਰਹੀ ਹੈ। ਕੀਵਾਈਸੀ ਨਾ ਹੋਣ ਦੀ ਵਜ੍ਹਾ ਨਾਲ 23 ਲੱਖ ਗਰੀਬਾਂ ਦਾ ਰਾਸ਼ਨ ਜੁਲਾਈ ਤੋਂ ਹੀ ਬੰਦ ਕਰ ਦਿੱਤਾ ਸੀ। ਹੁਣ 32 ਲੱਖ ਹੋਰ ਲੋਕਾਂ ਦਾ ਰਾਸ਼ਨ 30 ਸਤੰਬਰ ਤੱਕ ਬੰਦ ਕਰਨ ਦੀ ਧਮਕੀ ਦਿੱਤੀ ਹੈ।
ਪੰਜਾਬ ‘ਚ 8 ਲੱਖ ਰਾਸ਼ਨ ਕਾਰਡ ਧਾਰਕਾਂ ਦੇ ਨਾਮ ਕੱਟਣ ਨੂੰ ਲੈ ਕੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ‘ਚ ਤਕਰਾਰ ਵੱਧਦੀ ਨਜ਼ਰ ਆ ਰਹੀ ਹੈ। ਸੂਬੇ ਦੇ 23 ਜ਼ਿਲ੍ਹਿਆਂ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕੇਂਦਰ ਸਰਕਾਰ ਨੂੰ ਘੇਰਿਆ। ਆਮ ਆਦਮੀ ਪਾਰਟੀ ਨੇ ਕਿਹਾ ਕਿ ਪਹਿਲਾਂ ਵੋਟ ਚੋਰੀ ਤੋਂ ਬਾਅਦ ਹੁਣ ਰਾਸ਼ਨ ਚੋਰੀ ਹੋ ਰਹੀ ਹੈ।
ਕੇਵਾਈਸੀ ਦੇ ਬਹਾਨਾ ਲਗਾ ਕੇ 23 ਲੱਖ ਲੋਕਾਂ ਦਾ ਰਾਸ਼ਨ ਬੰਦ ਕਰ, ਹੁਣ 32 ਲੱਖ ਹੋਰ ਲੋਕਾਂ ਦਾ ਰਾਸ਼ਨ ਬੰਦ ਕਰਨ ਦੀ ਤਿਆਰੀ ਹੈ, ਜਿਸ ਨੇ ਦੇਸ਼ ਨੂੰ ਅਨਾਜ ਦਿੱਤਾ, ਉਸ ਨੂੰ ਹੀ ਭੁੱਖਾ ਰੱਖਣ ਜੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸੀਐਮ ਦਾ ਕੇਂਦਰ ‘ਤੇ ਨਿਸ਼ਾਨਾ
23 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਸੀ ਕਿ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ‘ਚ ਕੁੱਲ 1.53 ਕਰੋੜ ਰਾਸ਼ਨ ਕਾਰਡ ਧਾਰਕਾਂ ‘ਚੋਂ 55 ਲੱਖ ਗਰੀਬ ਪੰਜਾਬੀਆਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਜਾ ਰਹੀ ਹੈ। ਕੀਵਾਈਸੀ ਨਾ ਹੋਣ ਦੀ ਵਜ੍ਹਾ ਨਾਲ 23 ਲੱਖ ਗਰੀਬਾਂ ਦਾ ਰਾਸ਼ਨ ਜੁਲਾਈ ਤੋਂ ਹੀ ਬੰਦ ਕਰ ਦਿੱਤਾ ਸੀ। ਹੁਣ 32 ਲੱਖ ਹੋਰ ਲੋਕਾਂ ਦਾ ਰਾਸ਼ਨ 30 ਸਤੰਬਰ ਤੱਕ ਬੰਦ ਕਰਨ ਦੀ ਧਮਕੀ ਦਿੱਤੀ ਹੈ।
ਸੀਐਮ ਨੇ ਕਿਹਾ ਕਿ ਮੈਂ ਕੇਂਦਰ ਨੂੰ ਚਿੱਠੀ ਲਿਖ ਕੇ 6 ਮਹੀਨੇ ਦਾ ਸਮਾਂ ਮੰਗਿਆਂ ਹੈ। ਮੇਰੀ ਟੀਮ ਲੋਕਾਂ ਦੇ ਘਰ-ਘਰ ਖੁੱਦ ਜਾ ਕੇ ਗਰੀਬਾਂ ਦੀ ਕੀਵਾਈਸੀ ਕਰਵਾਏਗੀ। ਮੈਂ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਦੋਂ ਤੱਕ ਮੈਂ ਸੀਐਮ ਹਾਂ, ਭਾਜਪਾ ਨੂੰ ਇੱਕ ਵੀ ਰਾਸ਼ਨ ਕਾਰਡ ਨਹੀਂ ਕੱਟਣ ਦੇਵਾਂਗਾ।