AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਤੇ ਚੰਡੀਗੜ੍ਹ ‘ਚ ਮੁੜ ਸਰਗਰਮ ਹੋਇਆ ਮਾਨਸੂਨ, 30-31 ਜੁਲਾਈ ਲਈ ਔਰੇਂਜ ਅਲਰਟ; ਜਾਣੋ ਆਪਣੇ ਸ਼ਹਿਰ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਤੋਂ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ 30 ਅਤੇ 31 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਇਆ ਮਾਨਸੂਨ, 30-31 ਜੁਲਾਈ ਲਈ ਔਰੇਂਜ ਅਲਰਟ; ਜਾਣੋ ਆਪਣੇ ਸ਼ਹਿਰ ਦਾ ਹਾਲ
ਸੰਕੇਤਕ ਤਸਵੀਰ
tv9-punjabi
| Updated On: 30 Jul 2026 07:03 AM IST
Share

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਤੋਂ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ 30 ਅਤੇ 31 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ, 1 ਅਗਸਤ ਤੋਂ 4 ਅਗਸਤ ਤੱਕ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਦਾ ਇਹ ਦੌਰ ਲਗਾਤਾਰ ਜਾਰੀ ਰਹਿਣ ਦੇ ਆਸਾਰ ਹਨ। ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਹੋਣ ਵਾਲੀ ਬਾਰਸ਼ ਕਾਰਨ ਤਾਪਮਾਨ ਵਿੱਚ ਮੁੜ ਗਿਰਾਵਟ ਆਉਣ ਦੀ ਉਮੀਦ ਹੈ।

ਫ਼ਰੀਦਕੋਟ ਰਿਹਾ ਸਭ ਤੋਂ ਗਰਮ

ਬੁੱਧਵਾਰ ਨੂੰ ਪੰਜਾਬ ਭਰ ਵਿੱਚ ਸਭ ਤੋਂ ਵੱਧ ਤਾਪਮਾਨ ਫ਼ਰੀਦਕੋਟ ਵਿੱਚ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ, ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 23.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਕਿ ਪੂਰੇ ਸੂਬੇ ਵਿੱਚ ਸਭ ਤੋਂ ਘੱਟ ਰਿਹਾ। ਚੰਡੀਗੜ੍ਹ ਸ਼ਹਿਰ ਵਿੱਚ ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਸੈਲਸੀਅਸ ਦਰਜ ਹੋਇਆ, ਜੋ ਕਿ ਆਮ ਨਾਲੋਂ 1.3 ਡਿਗਰੀ ਵੱਧ ਹੈ, ਜਦਕਿ ਘੱਟੋ-ਘੱਟ ਤਾਪਮਾਨ 24.0 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਇਲਾਵਾ ਏਅਰਪੋਰਟ ਖੇਤਰ ਵਿੱਚ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਕਈ ਜ਼ਿਲ੍ਹਿਆਂ ਵਿੱਚ ਪਈ ਚੰਗੀ ਵਰਖਾ

ਬੀਤੇ 24 ਘੰਟਿਆਂ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਨੇ ਜ਼ੋਰ ਫੜਿਆ। ਗੁਰਦਾਸਪੁਰ ਵਿੱਚ ਸਭ ਤੋਂ ਵੱਧ 49.8 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ। ਇਸ ਦੇ ਨਾਲ ਹੀ ਬਠਿੰਡਾ ਵਿੱਚ 46 ਮਿਲੀਮੀਟਰ, ਚੰਡੀਗੜ੍ਹ ਵਿੱਚ 45.6 ਮਿਲੀਮੀਟਰ, ਮੋਹਾਲੀ ਵਿੱਚ 28.5 ਮਿਲੀਮੀਟਰ, ਫ਼ਰੀਦਕੋਟ ਵਿੱਚ 23 ਮਿਲੀਮੀਟਰ, ਅੰਮ੍ਰਿਤਸਰ ਵਿੱਚ 17.6 ਮਿਲੀਮੀਟਰ, ਥੀਨ ਡੈਮ (ਪਠਾਨਕੋਟ) ਵਿੱਚ 17.5 ਮਿਲੀਮੀਟਰ, ਬਲੋਵਾਲ ਸੌਂਖੜੀ ਵਿੱਚ 15.3 ਮਿਲੀਮੀਟਰ ਅਤੇ ਕੇ.ਵੀ.ਕੇ. ਪਠਾਨਕੋਟ ਵਿੱਚ 8.5 ਮਿਲੀਮੀਟਰ ਵਰਖਾ ਰਿਕਾਰਡ ਕੀਤੀ ਗਈ। ਦੂਜੇ ਪਾਸੇ, ਚੰਡੀਗੜ੍ਹ ਵਿੱਚ 1 ਜੂਨ ਤੋਂ 29 ਜੁਲਾਈ ਤੱਕ ਕੁੱਲ ਮਿਲਾ ਕੇ 337.2 ਮਿਲੀਮੀਟਰ ਮੀਂਹ ਪੈ ਚੁੱਕਾ ਹੈ, ਜੋ ਕਿ ਆਮ ਨਾਲੋਂ 17.2 ਫ਼ੀਸਦੀ ਘੱਟ ਹੈ।

ਪ੍ਰਮੁੱਖ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 35.1°C ਅਤੇ ਘੱਟੋ-ਘੱਟ 24.0°C ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ 30.0°C ਅਤੇ ਘੱਟੋ-ਘੱਟ 23.9°C ਰਿਹਾ। ਲੁਧਿਆਣਾ ਵਿੱਚ ਵੱਧ ਤੋਂ ਵੱਧ 34.5°C ਅਤੇ ਘੱਟੋ-ਘੱਟ 26.4°C ਰਿਕਾਰਡ ਕੀਤਾ ਗਿਆ। ਪਟਿਆਲਾ ਵਿੱਚ ਵੱਧ ਤੋਂ ਵੱਧ 35.5°C ਅਤੇ ਘੱਟੋ-ਘੱਟ 26.2°C ਰਿਹਾ। ਪਠਾਨਕੋਟ ਵਿੱਚ ਵੱਧ ਤੋਂ ਵੱਧ 32.5°C ਅਤੇ ਘੱਟੋ-ਘੱਟ 25.6°C ਦਰਜ ਕੀਤਾ ਗਿਆ। ਮੋਹਾਲੀ ਵਿੱਚ ਵੱਧ ਤੋਂ ਵੱਧ 35.8°C ਅਤੇ ਘੱਟੋ-ਘੱਟ 25.7°C ਰਿਹਾ। ਸੰਗਰੂਰ ਵਿੱਚ ਵੱਧ ਤੋਂ ਵੱਧ 34.8°C, ਫ਼ਿਰੋਜ਼ਪੁਰ ਵਿੱਚ 32.8°C ਅਤੇ ਜਲੰਧਰ ਵਿੱਚ 31.3°C ਤਾਪਮਾਨ ਦਰਜ ਕੀਤਾ ਗਿਆ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...